Saturday, April 20, 2024

ਵਾਹਿਗੁਰੂ

spot_img
spot_img

ਦਿੱਲੀ ਕਮੇਟੀ ਦੀ ਸ਼ਿਕਾਇਤ ’ਤੇ 10 ਲੱਖ ਰੁਪਏ ਦੇ ਘਪਲੇ ਦੇ ਮਾਮਲੇ ਵਿੱਚ ਮਨਜੀਤ ਸਿੰਘ ਜੀ.ਕੇ. ਦੇ ਖ਼ਿਲਾਫ਼ ਇਕ ਹੋਰ ਐਫ.ਆਈ.ਆਰ. ਦਰਜ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 7 ਜਨਵਰੀ, 2023:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਵੱਡਾ ਖੁੱਲ੍ਹਾਸਾ ਕੀਤਾ ਹੈ ਕਿ ਦਿੱਲੀ ਪੁਲਿਸ ਦੇ ਆਰਥਿਕ ਅਪਰਾਧ ਵਿੰਗ (ਈ ਓ ਡਬਲਿਊ) ਵੱਲੋਂ 28 ਦਸੰਬਰ 2022 ਨੂੰ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਖਿਲਾਫ 10 ਲੱਖ ਰੁਪਏ ਦੇ ਗਬਨ ਦਾ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਹੈਰਾਨੀ ਵਾਲੀ ਗੱਲ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਵਿਚ 10 ਹਜ਼ਾਰ ਤੋਂ ਵੱਧ ਦੀ ਰਕਮ ਕਿਸੇ ਨੂੰ ਵੀ ਨਗਦ ਨਹੀਂ ਦਿੱਤੇ ਜਾ ਸਕਦੇ ਪਰ ਮਨਜੀਤ ਸਿੰਘ ਜੀ. ਕੇ. ਨੇ ਪ੍ਰਧਾਨ ਹੁੰਦਿਆਂ ਗੁਰੂ ਤੇਗਬਹਾਦਰ ਇੰਸਟੀਚਿਊਟ ਆਫ ਟੈਕਨਾਲੋਜੀ ਦੇ ਮੁਲਾਜ਼ਮ ਹਰਜੀਤ ਸਿੰਘ ਦੇ ਨਾਂ ’ਤੇ 10 ਲੱਖ ਰੁਪਏ ਦੀ ਅਦਾਇਗੀ ਦਾ ਵੋਚਰ ਪਾ ਕੇ 10 ਲੱਖ ਰੁਪਏ ਦਾ ਗਬਨ ਕੀਤਾ ਹੈ।

ਉਹਨਾਂ ਦੱਸਿਆ ਕਿ ਜਦੋਂ ਕਮੇਟੀ ਨੇ ਇਸ ਮਾਮਲੇ ਵਿਚ ਸਬੰਧਤ ਹਰਜੀਤ ਸਿੰਘ ਤੋਂ ਪੁੱਛਿਆ ਤਾਂ ਉਹਨਾਂ ਸਪਸ਼ਟ ਕੀਤਾ ਕਿ ਉਸਨੇ ਅਜਿਹਾ ਕੋਈ ਪੈਸਾ ਨਹੀਂ ਲਿਆ। ਇਸ ਮਾਮਲੇ ਵਿਚ ਸੰਸਥਾ ਦੇ ਡਾਇਰੈਕਟਰ ਮੈਡਮ ਨੇ ਦੱਸਿਆ ਕਿ ਸੰਸਥਾ ਵੱਲੋਂ ਕਮੇਟੀ ਨੂੰ ਕਰੋੜਾਂ ਰੁਪਏ ਦਿੱਤੇ ਜਾਂਦੇ ਹਨ, ਅਜਿਹੇ ਵਿਚ ਇਹ ਪੈਸਾ ਕਮੇਟੀ ਸੰਸਥਾ ਨੂੰ ਕਿਵੇਂ ਦੇ ਸਕਦੀ ਹੈ ?

ਉਹਨਾਂ ਦੱਸਿਆ ਕਿਜੋ ਕੇਸ ਮਨਜੀਤ ਸਿੰਘ ਜੀ ਕੇ ਦੇ ਖਿਲਾਫ ਦਰਜ ਕੀਤਾ ਗਿਆ ਹੈ, ਉਹ ਧਾਰਾ 409, 420, 467, 468, 471 ਅਤੇ 120 ਬੀ ਆਈ ਪੀ ਸੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਭਾਵੇਂ ਅਮਰੀਕਾ ਜਾਣ ਦੀ ਗੱਲ ਹੋਵੇ ਜਾਂ ਕੈਨੇਡਾ ਡਾਲਰ ਭੇਜਣ ਦੀ ਗੱਲ ਹੋਵੇ,ਇਹ ਮਾਮਲੇ ਵੱਖਰੇ ਤੌਰ ’ਤੇ ਮਨਜੀਤ ਸਿੰਘ ਜੀ. ਕੇ. ਦੇ ਖਿਲਾਫ ਚਲ ਰਹੇ ਹਨ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਜਦੋਂ ਸਾਡੇ ਪ੍ਰਬੰਧਕ ਵਿਦੇਸ਼ਾਂ ਦੇ ਦੌਰੇ ’ਤੇ ਜਾਂਦੇ ਸਨ ਤਾਂ ਕਮੇਟੀ ਵਾਸਤੇ ਸੰਗਤਾਂ ਤੋਂ ਮਾਇਆ ਇਕੱਤਰ ਕਰ ਕੇ ਲਿਆਉਂਦੇ ਸਨ ਪਰ ਮਨਜੀਤ ਸਿੰਘ ਜੀ.ਕੇ. ਇਕੱਲੇ ਪ੍ਰਧਾਨ ਹੋਏ ਜਿਹਨਾਂ ਨੇ ਵਿਦੇਸ਼ਾਂ ਵਿਚ ਗੁਰੂਘਰਾਂ ਨੂੰਚੰਦਾਂ ਦੇਣ ਦੇ ਨਾਂ ’ਤੇ ਲੱਖਾਂ ਡਾਲਰਾਂ ਤੇ ਕਰੋੜਾਂ ਰੁਪਏ ਦਾ ਘਪਲਾ ਕੀਤਾ।

ਉਹਨਾਂ ਦੱਸਿਆ ਕਿ ਜੋ ਮੌਜੂਦਾ ਐਫ ਆਈ ਆਰ ਦਰਜ ਕੀਤੀ ਗਈ ਹੈ, ਉਸਦੀ ਸ਼ਿਕਾਇਤ ਅਸੀਂ 26 ਸਤੰਬਰ 2019 ਨੂੰ ਡਿਪਟੀ ਕਮਿਸ਼ਨਰਆਫ ਪੁਲਿਸ ਪਾਰਲੀਮੈਂਟ ਸਟ੍ਰੀਟ ਨੁੰ ਦਿੱਤੀ ਸੀ। ਇਸ ਮਾਮਲੇ ਵਿਚ 10 ਲੱਖ ਰੁਪਏ ਦਾ ਕੈਸ਼ ਵਾਉੁਚਰ ਜੀ ਟੀ ਬੀ ਆਈ ਟੀ ਕਾਲਜ ਰਾਜੌਰੀ ਗਾਰਡਨ ਦੇ ਨਾਂ ’ਤੇ ਨਗਦ ਅਦਾਇਗੀ ਵਿਖਾਈ ਗਈ ਸੀ।

ਉਹਨਾਂ ਦੱਸਿਆ ਕਿਜਦੋਂ ਵਾਉਚਰ ਵੇਖਿਆ ਤਾਂ ਸ਼ੱਕ ਹੋਇਆ ਕਿਉਂਕਿ 10 ਹਜ਼ਾਰ ਰੁਪਏ ਤੋਂ ਵੱਧ ਦੀ ਅਦਾਇਗੀ ਦਿੱਲੀ ਗੁਰਦੁਆਰਾ ਕਮੇਟੀ ਵਿਚੋਂ ਨਹੀਂ ਕੀਤੀ ਜਾਂਦੀ। ਦੂਜਾ ਪੱਖ ਸੀ ਕਿ ਜਿਸ ਸੰਸਥਾ ਤੋਂ ਕਰੋੜਾਂ ਰੁਪਏ ਲਏ ਹਨ, ਉਸ ਸੰਸਥਾ ਨੂੰ 10 ਲੱਖ ਰੁਪਏ ਦੇਣ ਦੀ ਕੋਈ ਤੁੱਕ ਨਹੀਂ ਬਣਦੀ। ਉਹਨਾਂ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀਗਈਤੇ ਲਿਖਤੀ ਜਵਾਬਤਲਬੀ ਕੀਤੀ ਗਈ ਤੇ ਸਾਰਾ ਰਿਕਾਰਡ ਚੈਕ ਕੀਤਾ ਗਿਆ।

ਉਹਨਾਂ ਦੱਸਿਆ ਕਿ ਇਹ ਵਾਉਚਰ 19 ਅਗਸਤ 2016 ਨੂੰ ਪਾਇਆ ਗਿਆ ਜਿਸ ਦੇ ਨਾਲ ਕੋਰੇ ਕਾਗਜ਼ ’ਤੇ ਅਪਰੂਵਲ ਹੈ ਜੋ ਮਨਜੀਤ ਸਿੰਘ ਜੀ.ਕੇ. ਨੇ ਦਿੱਤੀ ਹੈ ਕਿ 10 ਲੱਖ ਰੁਪਏ ਦੀ ਅਦਾਇਗੀ ਦੀ ਪ੍ਰਵਾਨਗੀ ਦਿੱਤੀ ਜਾਂਦੀਹੈ।
ਉਹਨਾਂ ਦੱਸਿਆ ਕਿ ਦਿੱਲੀ ਪੁਲਿਸ ਦੇ ਈ ਓ ਡਬਲਿਊ ਵਿੰਗ ਨੇ ਸਾਰੇ ਮਾਮਲੇ ਦੀ ਜਾਂਚ ਕੀਤੀ ਤੇ ਦੋ ਦਿਨ ਪਹਿਲਾਂ ਸਾਨੂੰ ਜਾਣਕਾਰੀ ਦਿੱਤੀ ਕਿ 28 ਦਸੰਬਰ 2022 ਨੂੰ ਇਹ ਕੇਸਦਰਜ ਹੋਇਆ ਜਿਸ ਅਧੀਨ ਲੱਗੀਆਂ ਧਾਰਾਵਾਂ ਬਹੁਤ ਸੰਗੀਨਹਨ ਜਿਹਨਾਂ ਤਹਿਤ 10 ਸਾਲ ਤੱਕ ਦੀ ਸਜ਼ਾ ਦੀ ਵਿਵਸਥਾ ਹੈ।

ਉਹਨਾਂ ਕਿਹਾ ਕਿ ਮਨਜੀਤ ਸਿੰਘ ਜੀ.ਕੇ. ਵੱਲੋਂਕੀਤਾ ਗਿਆ ਇਹ ਬਹੁਤ ਵੱਡਾ ਘਪਲਾ ਸੀ। ਉਹਨਾਂ ਕਿਹਾ ਕਿ ਦੋ ਐਫ ਆਈ ਆਰ ਪਹਿਲਾਂ ਹੀ ਦਰਜ ਹਨ ਜਿਹਨਾਂ ਵਿਚ 9 ਜਨਵਰੀ 2019 ਵਿਚ ਐਫ ਆਈ ਆਰ ਨੰਬਰ 0003 ਅਤੇ ਦੂਜੀ ਐਫ ਆਈ ਆਰ 12.11.2020 ਨੁੰ ਈ ਓ ਡਬਲਿਊ ਵੱਲੋਂ 192 ਨੰਬਰ ਦਰਜ ਕੀਤੀ ਗਈ ਸੀ ਤੇ ਅੱਜ ਤੀਜੀ ਐਫਆਈ ਆਰ ਦਰਜ ਹੋਈ ਹੈ। ਉਹਨਾਂ ਦੱਸਿਆ ਕਿ ਅਸੀਂ ਹੋਰ ਮਾਮਲਿਆਂ ਵਿਚ ਵੀ ਨੋਟਿਸ ਦਿੱਤੇ ਹੋਏ ਹਨ ਤੇ ਜਾਂਚ ਜਾਰੀ ਹੈ ਜਿਹਨਾਂ ਵਿਚ ਮਨਜੀਤ ਸਿੰਘ ਜੀ.ਕੇ. ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਤੇ ਸਾਰੀ ਜਾਂਚ ਵਿਚ ਸਭ ਕੁਝ ਸਾਹਮਣੇ ਆ ਜਾਵੇਗਾ।

ਉਹਨਾਂ ਕਿਹਾ ਕਿ ਇਹ ਸਾਰਾ ਮਾਮਲਾ ਸੰਗਤ ਦੇ ਸਾਹਮਣੇ ਇਸ ਕਰ ਕੇ ਰੱਖਿਆ ਹੈ ਤਾਂ ਜੋ ਸੰਗਤਾਂ ਨੂੰ ਮਨਜੀਤ ਸਿੰਘ ਜੀ.ਕੇ. ਦੇ ਕਾਰਨਾਮਿਆਂ ਦੀ ਸੱਚ ਪਤਾ ਲੱਗ ਸਕੇ ਕਿਉਂਕਿ ਜੀ.ਕੇ ਅੱਜ ਵੀ ਇਸ ਤਰੀਕੇ ਵਿਚਰਦੇ ਹਨ ਜਿਵੇਂ ਦੁੱਧ ਧੋਤੇ ਹੋਣ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਮਨਜੀਤ ਸਿੰਘ ਜੀ.ਕੇ. ਨੇ ਗੁਰੂ ਦੀ ਗੋਲਕ ਲੁੱਟ ਕੇ ਖਾਧੀ ਹੈ ਜੋ ਬਹੁਤ ਹੀਸ਼ਰਮਨਾਕ ਕਾਰਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...