Friday, March 29, 2024

ਵਾਹਿਗੁਰੂ

spot_img
spot_img

ਦਿੱਲੀ ਕਮੇਟੀ ਦੇ ਖ਼ਾਤੇ ਅਦਾਲਤ ’ਚ ਹੋਣਗੇ ਪੇਸ਼? – ਗੁਰੂ ਹਰਕ੍ਰਿਮਸ਼ਨ ਪਬਲਿਕ ਸਕੂਲਾਂ ਦੇ ਮਾਮਲੇ ’ਚ ਦਿੱਲੀ ਹਾਈ ਕੋਰਟ ਦਾ ਰੁਖ਼ ਸਖ਼ਤ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 30 ਜੁਲਾਈ, 2021 –
ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚਲ ਰਹੇ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਅਧਿਆਪਕਾਂ ਨੂੰ ਛੇਵੇਂ ‘ਤੇ ਸਤਵੇਂ ਤਨਖਾਹ ਆਯੋਗ ਦੇ ਮੁਤਾਬਿਕ ਤਨਖਾਹਾਂ ਨਾਂ ਦੇਣ, ਤਨਖਾਹਾਂ ਦੇ 40 ਫੀਸਦੀ ਬਕਾਇਆ ‘ਤੇ ਲੰਬੇ ਸਮੇਂ ਤੋਂ ਰਿਟਾਇਰ ਹੋਏ ਮੁਲਾਜਮਾਂ ਨੂੰ ਉਨ੍ਹਾਂ ਦੇ ਬਣਦੇ ਹਕ ਦਾ ਭੁਗਤਾਨ ਨਾ ਕਰਨ ਦੇ ਸਬੰਧ ‘ਚ ਅਜ ਦਿੱਲੀ ਹਾਈ ਕੋਰਟ ‘ਚ ਅੱਧੇ ਦਰਜਨ ਤੋਂ ਵੱਖ ਪਟੀਸ਼ਨਾਂ ਦੀ ਹੋਈ ਸੁਣਵਾਈ ‘ਚ ਅਦਾਲਤ ਨੇ ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਸਖਤ ਹਿਦਾਇਤਾਂ ਦਿੱਤੀਆਂ ਹਨ।

ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ‘ਤੇ ਦਿੱਲੀ ਗੁਰੂਦੁਆਰਾ ਚੋਣਾਂ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਅਦਾਲਤ ਦੇ ਆਦੇਸ਼ਾਂ ਮੁਤਾਬਿਕ ਜਾਤੀ ਤੋਰ ‘ਤੇ ਪੇਸ਼ ਹੋਏ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਫੰਡਾ ਦੀ ਘਾਟ ਦਾ ਹਵਾਲਾ ਦਿੰਦਿਆਂ ਟੀਚਰਾਂ ‘ਤੇ ਸਟਾਫ ਨੂੰ ਬਕਾਇਆ ਰਾਸ਼ੀ ਦੇਣ ਲਈ ਹੋਰ ਵਧੇਰੇ ਲੰਬੇ ਸਮੇਂ ਦੀ ਮੰਗ ਕੀਤੀ ।

ਉਨ੍ਹਾਂ ਦਸਿਆ ਕਿ ਅਦਾਲਤ ਦੇ ਜਸਟਿਸ ਵੀ. ਕਮੇਸਵਰ ਰਾਉ ਨੇ ਵੱਖ-ਵੱਖ ਧਿਰਾਂ ਦੀ ਦਲੀਲਾਂ ਨੂੰ ਸੁਣਨ ਤੋਂ ਉਪਰੰਤ ਕਮੇਟੀ ਪ੍ਰਧਾਨ ਸਿਰਸਾ ਨੂੰ ਹਿਦਾਇਤ ਦਿੱਤੀ ਹੈ ਕਿ ਉਹ ਰਿਟਾਇਰ ਹੋਏ ਸਾਰੇ ਸਕੂਲੀ ਮੁਲਾਜਮਾਂ ਨੂੰ 2.5 ਲੱਖ ਰੁਪਏ ਦਾ ਆਰਜੀ ਭੁਗਤਾਨ 4 ਅਗਸਤ 2021 ਤੋਂ ਪਹਿਲਾਂ ਕਰਨ, ਜਿਸ ਨੂੰ ਬਾਦ ‘ਚ ਉਹਨ੍ਹਾਂ ਦੇ ਬਣਦੀ ਪੂਰੀ ਰਕਮ ‘ਚੋਂ ਕਟ ਲਿਆ ਜਾਵੇਗਾ।

ਸ. ਇੰਦਰ ਮੋਹਨ ਸਿੰਘ ਨੇ ਦਸਿਆ ਕਿ ਪਟੀਸ਼ਨਕਰਤਾ ਦੇ ਵਕੀਲਾਂ ਵਲੋਂ ਅਦਾਲਤ ਨੂੰ ਕਿਹਾ ਗਿਆ ਕਿ ਉਹ ਸ. ਸਿਰਸਾ ਨੂੰ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ‘ਤੇ ਸਕੂਲ ਸੁਸਾਇਟੀ ਤੋਂ ਇਲਾਵਾ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਖਾਤਿਆਂ ‘ਤੇ ਬੈਂਕ ਅਕਾਉਟਾਂ ਦੀ ਵੀ ਜਾਣਕਾਰੀ ਦੇਣ ਲਈ ਆਦੇਸ਼ ਦੇਣ। ਉਨ੍ਹਾਂ ਦਸਿਆ ਕਿ ਸ. ਸਿਰਸਾ ਨੇ ਨਾਂਹ-ਨੁਕਰ ਕਰਨ ਤੋਂ ਉਪਰੰਤ ਦਿੱਲੀ ਗੁਰੂਦੁਆਰਾ ਕਮੇਟੀ ਦੇ ਖਾਤੇ ਵੀ ਅਦਾਲਤ ‘ਚ ਪੇਸ਼ ਕਰਨ ਦੀ ਸਹਿਮਤੀ ਦੇ ਦਿੱਤੀ, ਜਿਸ ਨੂੰ ਉਨ੍ਹਾਂ ਵਲੌਂ ਹਲਫਨਾਮੇ ਦੇ ਨਾਲ ਅਦਾਲਤ ‘ਚ 2 ਸਿਤੰਬਰ 2021 ਤਕ ਜਮਾਂ ਕਰਵਾਉਣਾ ਲਾਜਮੀ ਹੋਵੇਗਾ।

ਅਦਾਲਤ ਨੇ ਸ. ਸਿਰਸਾ ਨੂੰ ਸਕੂਲੀ ਮੁਲਾਜਾਮਾਂ ਦੇ 40% ਬਕਾਇਆ ਤੋਂ ਇਲਾਵਾ ਛੇਵੇਂ ‘ਤੇ ਸਤਵੇਂ ਤਨਖਾਹ ਆਯੋਗ ਦੀ ਬਕਾਇਆ ਰਾਸ਼ੀ ਅਦਾ ਕਰਨ ਲਈ ਸਮੇਂ-ਸੀਮਾ ਦਾ ਹਲਫਨਾਮਾ ਅਦਾਲਤ ‘ਚ 2 ਸਿਤੰਬਰ ਤਕ ਦਾਖਿਲ ਕਰਨ ਲਈ ਕਿਹਾ ਹੈ, ਜਦਕਿ ਇਸ ਮਾਮਲੇ ਦੀ ਅਗਲੇਰੀ ਕਾਰਵਾਈ 6 ਸਿਤੰਬਰ 2021 ਨੂੰ ਨਿਰਧਾਰਤ ਕੀਤੀ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...