Thursday, April 18, 2024

ਵਾਹਿਗੁਰੂ

spot_img
spot_img

ਦਿੱਲੀ ਕਮੇਟੀ ਨੇ ਕਿਸਾਨਾਂ ਖਿਲਾਫ਼ ਨਫ਼ਰਤ ਫ਼ੈਲਾਉਣ ਲਈ ਕੰਗਣਾ ਰਣੌਤੀ ਖਿਲਾਫ਼ ਕੇਸ ਦਾਇਰ ਕੀਤਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 5 ਮਾਰਚ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ਕੀਤਾ ਗਿਆ ਹੈ।

ਇਸ ਬਾਰੇ ਵਿਸਥਾਰ ਵਿਚ ਜਾਣਕਾਰ ਦਿੰਦਿਆਂ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕੰਗਣਾ ਦੇ ਖਿਲਾਫ 156/13 ਆਈ ਪੀ ਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਫਿਰਕੂ ਨਫਰਤ ਭੜਕਾਉਣ ਤੇ ਉਹਨਾਂ ਨੂੰ ਅਤਿਵਾਦੀ ਦੱਸਣ ਲਈ ਦਾਇਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਅਦਾਲਤ ਨੇ ਕੇਸ ਦੀ ਸੁਣਵਾਈ 10 ਮਾਰਚ ਲਈ ਤੈਅ ਕੀਤੀ ਹੈ।

ਉਹਨਾਂ ਦੱਸਿਆ ਕਿ ਕੰਗਣਾ ਨੇ ਟਵੀਟ ਵਿਚ ਦਾਅਵਾ ਕੀਤਾ ਸੀ ਕਿ ਜਿਹੜੇ ਲੋਕਾਂ ਨੇ ਸੀ ਏ ਏ ਬਾਰੇ ਗੁੰਮਰਾਹਕੁੰਨ ਜਾਣਕਾਰੀ ਤੇ ਅਫਵਾਹਾਂ ਫੈਲਾਈਆਂ ਸਨ ਤੇ ਦੰਗੇ ਭੜਕਾਏ ਸਨ, ਇਹੀ ਲੋਕ ਹੁਣ ਕਿਸਾਨ ਬਿੱਲਾਂ ਬਾਰੇ ਗੁੰਮਰਾਹਕੁੰਨ ਜਾਣਕਾਰੀ ਫੈਲਾ ਰਹੇ ਹਨ ਤੇ ਦੇਸ਼ ਵਿਚ ਅਤਿਵਾਦ ਫੈਲਾ ਰਹੇ ਹਨ, ਇਹ ਲੋਕ ਅਤਿਵਾਦੀ ਹਨ। ਇਹ ਗੱਲ ਤੁਸੀਂ ਸਾਰੇ ਜਾਣਦੇ ਹੋ ਪਰ ਸਿਰਫ ਇਹ ਗੁੰਮਰਾਹਕੁੰਨ ਪ੍ਰਚਾਰ ਵਾਸਤੇ ਅਜਿਹਾ ਕਰ ਰਹੇ ਹਨ।

ਸ੍ਰੀ ਸਿਰਸਾ ਨੇ ਦੱਸਿਆ ਕਿ ਇਹ ਟਵੀਟ ਬੇਹੱਦ ਇਤਰਾਜ਼ਯੋਗ, ਬਦਨਾਮ ਕਰਨ ਵਾਲਾ ਤੇ ਕਿਸਾਨਾਂ ਨੁੰ ਦੇਸ਼ ਵਿਰੋਧੀ ਕਰਾਰ ਦੇਣ ਵੱਲ ਸੇਧਤ ਸੀ। ਉਹਨਾਂ ਕਿਹਾ ਕਿ ਉਹਨਾਂ ਨੇ ਪਹਿਲਾਂ ਡੀ ਸੀ ਪੀ ਨਵੀਂ ਦਿੱਲੀ ਕੋਲ ਕੰਗਣਾ ਦੇ ਖਿਲਾਫ ਸ਼ਿਕਾਇਤ ਦਿੱਤੀ ਸੀ ਤੇ ਮੰਗ ਕੀਤੀ ਸੀ ਕਿ ਸਾਡੀ ਸ਼ਿਕਾਇਤ ਦੇ ਆਧਾਰ ‘ਤੇ ਉਸਦੇ ਖਿਲਾਫ ਕੇਸ ਦਰਜ ਕੀਤਾ ਜਾਵੇ ਪਰ ਕੋਈ ਕੇਸ ਦਰਜ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਅਸੀਂ ਕਿਹਾ ਸੀ ਕਿ ਸਾਡੀ ਸ਼ਿਕਾਇਤ ਕਿ ਉਸਦੇ ਟਵੀਟ ਮੰਦੀਭਾਵਨਾ ਨਾਲ ਭਰੇ ਹਨ ਤੇ ਕਿ ਕਿਸਾਨਾਂ ਨੂੰ ਅਤਿਵਾਦੀ ਕਰਾਰ ਦੇਣ ਵੱਲ ਸੇਧਤ ਹਨ, ਦੇ ਆਧਾਰ ‘ਤੇ ਕੇਸ ਦਰਜ ਹੋਣਾ ਚਾਹੀਦਾ ਹੈ।

ਸ੍ਰੀ ਸਿਰਸਾ ਨੇ ਕਿਹਾ ਕਿ ਜਦੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਅਸੀਂ ਉਸਦੇ ਖਿਲਾਫ ਅਦਾਲਤ ਜਾਣ ਲਈ ਮਜਬੂਰ ਹੋ ਗਏ ਹਾਂ। ਉਹਨਾਂ ਕਿਹਾ ਕਿ ਦੇਸ਼ ਕਿਸਾਨਾਂ ਨੁੰ ਅਤਿਵਾਦੀ ਕਰਾਰ ਦਿੱਤਾ ਜਾਣਾ ਬਰਦਾਸ਼ਤ ਨਹੀਂ ਕਰ ਸਕਦਾ ਕਿਉਂਕਿ ਦੇਸ਼ ਦੇ ਕਿਸਾਨ ਹੀ 130 ਕਰੋੜ ਲੋਕਾਂ ਦਾ ਢਿੱਡ ਭਰਦੇ ਹਨ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਯਕੀਨੀ ਬਣਾਵਾਂਗੇ ਕਿ ਉਸਦੇ ਖਿਲਾਫ ਕੇਸ ਦਰਜ ਹੋਵੇ ਤੇ ਉਸਨੂੰ ਆਪਣੇ ਗੈਰ ਜ਼ਿੰਮੇਵਾਰਾਨਾ ਵਿਵਹਾਰ ਤੇ ਦੇਸ਼ ਦੇ ਕਿਸਾਨਾਂ ਖਿਲਾਫ ਮਾੜੇ ਮਨਸੂਬੇ ਨਾਲ ਕੀਤੇ ਗਏ ਟਵੀਟ ਦੀ ਸਜ਼ਾ ਮਿਲੇ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...