Thursday, April 25, 2024

ਵਾਹਿਗੁਰੂ

spot_img
spot_img

ਦਿੱਲੀ ਕਮੇਟੀ ਨੇ ਕੋਰੋਨਾ ਪੀੜਤ ਪਰਿਵਾਰਾਂ ਲਈ ਘਰ ਘਰ ਪੈਕ ਕੀਤੇ ਲੰਗਰ ਪੈਕਟ ਅਤੇ ਲੋੜਵੰਦਾਂ ਲਈ ਲੰਗਰ ਸੇਵਾ ਮੁੜ ਸ਼ੁਰੂ ਕੀਤੀ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 20 ਅਪ੍ਰੈਲ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੌਮੀ ਰਾਜਧਾਨੀ ਵਿਚ ਨਵੀਂ ਲਹਿਰ ਨਾਲ ਕੋਰੋਨਾ ਮਰੀਜ਼ਾਂ ਵਿਚ ਘਾਤਕ ਵਾਧਾ ਹੋਣ ਮਗਰੋਂ ਲੰਗਰ ਸੇਵਾ ਮੁੜ ਸ਼ੁਰੂ ਕਰ ਦਿੱਤੀ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਲੰਗਰ ਸੇਵਾ ਮੁੜ ਸ਼ੁਰੂ ਕੀਤੇ ਜਾਣ ਦੀ ਆਪ ਨਿੱਜੀ ਤੌਰ ‘ਤੇ ਨਿਗਰਾਨੀ ਕੀਤੀ। ਉਹਨਾਂ ਦੱਸਿਆ ਕਿ ਕੋਰੋਨਾ ਪੀੜਤ ਪਰਿਵਾਰ ਜਿਹੜੇ ਆਪ ਖਾਣਾ ਨਹੀਂ ਬਣਾ ਸਕਦੇ ਜਾਂ ਖਾਣੇ ਦਾ ਇੰਤਜ਼ਾਮ ਨਹੀਂ ਕਰ ਸਕਦੇ, ਉਹਨਾਂ ਦੇ ਘਰਾਂ ਤੱਕ ਪੈਕ ਕੀਤੇ ਲੰਗਰ ਦੇ ਪੈਕੇਟ ਪਹੁੰਚਾਏ ਜਾ ਰਹੇ ਹਨ।

ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਇਸ ਸਬੰਧੀ ਹੈਲਪਲਾਈਨ ਨੰਬਰ ਸ਼ੁਰੂ ਕੀਤੇ ਹਨ ਅਤੇ ਜਿਹੜੇ ਪਰਿਵਾਰਾਂ ਨੁੰ ਆਪਣੇ ਘਰਾਂ ਵਿਚ ਲੰਗਰ ਚਾਹੀਦਾ ਹੈ, ਉਹ ਇਹਨਾਂ ਫੋਨ ਲਾਈਨਾਂ ਰਾਹੀਂ ਦਿੱਲੀ ਗੁਰਦੁਆਰਾ ਕਮੇਟੀ ਨਾਲ ਸੰਪਰਕ ਕਰ ਸਕਦੇ ਹਨ ਤੇ ਕਮੇਟੀ ਯਕੀਨੀ ਬਣਾਏਗੀ ਕਿ ਇਹਨਾਂ ਦੇ ਘਰਾਂ ਤੱਕ ਲੰਗਰ ਪਹੁੰਚੇ।

ਉਹਨਾਂ ਦੱਸਿਆ ਕਿ ਅੱਜ ਲੰਗਰ ਸੇਵਾ ਮੁੜ ਸ਼ੁਰੂ ਕਰਨ ਦਾ ਪਹਿਲਾ ਦਿਨ ਸੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਟੀਮਾਂ ਨੇ ਉਹਨਾਂ ਪਰਿਵਾਰਾਂ ਤੱਕ ਲੰਗਰ ਪਹੁੰਚਾਇਆ ਜਿਹਨਾਂ ਨੇ ਸਾਡੇ ਨਾਲ ਸੰਪਰਕ ਕੀਤਾ ਸੀ। ਉਹਨਾਂ ਦੱਸਿਆ ਕਿ ਪੌਸ਼ਟਿਕ, ਸਿਹਤਮੰਦ ਤੇ ਸਵਾਦ ਲੰਗਰ ਅਜਿਹੇ ਪਰਿਵਾਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਜਿਹੜੀਆਂ ਟੀਮਾਂ ਲੰਗਰ ਦੇ ਪੈਕਟ ਪਹੁੰਚਾ ਰਹੀਆਂ ਹਨ, ਉਹਨਾਂ ਨੇ ਪੀ ਪੀ ਈ ਕਿੱਟਾਂ ਤੇ ਹੋਰ ਸੁਰੱਖਿਆ ਇੰਤਜ਼ਾਮ ਵਰਤੇ ਹੋਏ ਹਨ।

ਸ੍ਰੀ ਸਿਰਸਾ ਤੇ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਘਰਾਂ ਤੱਕ ਲੰਗਰ ਦੀ ਹੋਮ ਡਲੀਵਰੀ ਤੋਂ ਇਲਾਵਾ ਕੌਮੀ ਰਾਜਧਾਨੀ ਵਿਚ ਗਰੀਬ ਤੇ ਲੋੜਵੰਦ ਲੋਕਾਂ ਲਈ ਵੀ ਲੰਗਰ ਪਹੁੰਚਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਵੱਡੀ ਗਿਣਤੀ ਵਿਚ ਮਜ਼ਦੂਰਾਂ ਨੇ ਸਾਡੀਆਂ ਟੀਮਾਂ ਨਾਲ ਲੰਗਰ ਲਈ ਸੰਪਰਕ ਕੀਤਾ ਸੀ ਤੇ ਇਹ ਟੀਮਾਂ ਅਜਿਹੇ ਲੋੜਵੰਦਾਂ ਨੁੰ ਲੰਗਰ ਵਰਤਾ ਰਹੀਆਂ ਹਨ।

ਦੋਹਾਂ ਆਗੂਆਂ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਗੁਰੂ ਸਾਹਿਬਾਨ ਦੇ ਦਰਸਾਏ ਰਾਹ ‘ਤੇ ਚੱਲ ਰਹੀ ਹੈ ਅਤੇ ਇਹ ਯਕੀਨੀ ਬਣਾਏਗੀ ਕਿ ਕੌਮੀ ਰਾਜਧਾਨੀ ਵਿਚ ਕੋਈ ਵੀ ਭੁੱਖੇ ਢਿੱਡ ਨਾ ਸੌਂਵੇ। ਉਹਨਾਂ ਕਿਹਾ ਕਿ ਅਸੀਂ ਰੋਜ਼ਾਨਾ 1 ਜਾਂ 2 ਲੱਖ ਜਿੰਨੀ ਵੀ ਲੋੜ ਹੋਵੇ, ਉਨੇ ਲੋਕਾਂ ਨੂੰ ਲੰਗਰ ਛਕਾਉਣ ਲਈ ਤਿਆਰ ਹਾਂ ਤੇ ਅਸੀਂ ਇਸ ਹਿਸਾਬ ਨਾਲ ਤਿਆਰੀ ਕੀਤੀ ਹੋਈ ਹੈ।

ਉਹਨਾਂ ਕਿਹਾ ਕਿ ਕੋਰੋਨਾ ਪੀੜਤ ਪਰਿਵਾਰਾਂ ਨੂੰ ਜੇਕਰ ਆਪਣੇ ਲਈ ਖਾਣੇ ਦਾ ਪ੍ਰਬੰਧ ਕਰਨ ਵਿਚ ਮੁਸ਼ਕਿਲ ਆ ਰਹੀ ਹੈ ਤਾਂ ਉਹ ਸਾਡੀਆਂ ਦਿੱਤੀਆਂ ਹੈਲਪਲਾਈਨ ‘ਤੇ ਸਾਡੇ ਨਾਲ ਸੰਪਰਕ ਕਰਨ।

ਉਹਨਾਂ ਮੁੜ ਇ ਨੰਬਰ ਜਾਰੀ ਕਰਦਿਆਂ ਕਿਹਾ ਕਿ ਲੋੜਵੰਦ ਸਾਡੇ ਨਾਲ ਨੰਬਰ 98119-14050, 98101-83038, 99530-86923, 93125-21855 ਅਤੇ 99900-33655 ਨੰਬਰ ‘ਤੇ ਸੰਪਰਕ ਕਰ ਸਕਦੇ ਹਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...