Thursday, April 18, 2024

ਵਾਹਿਗੁਰੂ

spot_img
spot_img

ਦਿੱਲੀ ਕਮੇਟੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 17 ਜਨਵਰੀ, 2021:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਾਹਿਬ ਏ ਕਮਾਲ ਸਰਬੰਸ ਦਾਨੀ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਸਵੇਰੇ 11.00 ਵਜੇ ਗੁਰਦੁਆਰਾ ਰਕਾਬਗੰਜ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਕੌਮੀ ਰਾਜਧਾਨੀ ਦੇ ਸ਼ੰਕਰ ਰੋਡ, ਰਾਜੇਂਦਰ ਨਗਰ,ਪਟੇਲ ਨਗਰ, ਮੋਤੀ ਨਗਰ, ਰਾਜਾ ਗਾਰਡਨ, ਸੁਭਾਸ਼ ਨਗਰ ਮੋੜ ਤੋਂ ਹੁੰਦਾ ਹੋਇਆ ਫਤਿਹ ਨਗਰ ਜੇਲ੍ਹ ਰੋਡ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸ੍ਰੀਹਰਮੀਤ ਸਿੰਘ ਕਾਲਕਾ, ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਤੇ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਨਗਰ ਕੀਰਤਨ ਦੀ ਵਿਸ਼ੇਸ਼ਤਾ ਇਹ ਸੀ ਕਿ ਸਿਵਾਏ ਗੁਰੂ ਸਾਹਿਬ ਦੀ ਸਵਾਰੀ ਵਾਲੀ ਗੱਡੀ ਦੇ ਇਸ ਵਾਰ ਨਗਰ ਕੀਰਤਨ ਵਿਚ ਹੋ ਕੋਈ ਗੱਡੀ ਸ਼ਾਮਲ ਨਹੀਂ ਸੀ ਤੇ ਸਾਰੀਆਂ ਸੰਗਤਾਂ ਨੇ ਪੈਦਲ ਹੀ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸਮੁੱਚੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।

ਇਸ ਮੌਕੇ ਬੀਬੀਆਂ ਦੇ ਜੱਥੇ ਵੱਲੋਂ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨ ਕੀਤੇ ਗਏ ਤੇ ਸੰਗਤ ਦੇ ਸਮੁੱਚੇ ਰਸਤੇ ਵਿਚ ਗੁਰੂ ਸਵਾਰੀ ‘ਤੇ ਫੁੱਲਾਂ ਦੀ ਵਰਖਾ ਕੀਤੀ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ।

ਕੋਰੋਨਾ ਮਹਾਮਾਰੀ ਦੇ ਸ਼ੁਰੂ ਹੋਣ ਮਗਰੋਂ ਪਹਿਲੀ ਵਾਰ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਿੰਘ ਸਭਾਵਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ ਹੈ।

ਗੁਰਦੁਆਰਾ ਰਕਾਬਗੰਜ ਦੇ ਲੰਗਰ ਹਾਲ ਦਾ ਨਾ ਭਾਈ ਰਣਧੀਰ ਸਿੰਘ ਲੰਗਰ ਹਾਲ ਰੱਖਿਆ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਖੰਡ ਕੀਰਤਨੀ ਜੱਥੇ ਵੱਲੋਂ ਆਈ ਮੰਗ ਅਨੁਸਾਰ ਗੁਰਦੁਆਰਾ ਰਕਗਾਬਗੰਜ ਸਾਹਿਬ ਵਿਚ ਬਣੇ ਲੰਗਰ ਹਾਲ ਦਾ ਨਾ ਭਾਈ ਰਣਧੀਰ ਸਿੰਘ ਲੰਗਰ ਹਾਲ ਰੱਖ ਦਿੱਤਾ ਹੈ। ਇਸ ਨਾਂ ਨਾਲ ਲੰਗਰ ਹਾਲ ਦਾ ਨਾਮਕਰਣ ਦਾ ਉਦਘਾਟਨ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸ੍ਰੀਹਰਮੀਤ ਸਿੰਘ ਕਾਲਕਾ ਵੱਲੋਂ ਹੋਰ ਅਹੁਦੇਦਾਰਾਂ ਦੀ ਹਾਜ਼ਰੀ ਵਿਚ ਕੀਤਾ ਗਿਆ।

ਇਸ ਮੌਕੇ ਸ੍ਰੀ ਸਿਰਸਾ ਨੇ ਆਖਿਆ ਕਿ ਬਰਤਾਨੀਆ ਹਕੂਮਤ ਨੇ ਜਦੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੀ ਕੰਧ ਢਾਹੀ ਸੀ ਤਾਂ ਭਾਈ ਰਣਧੀਰ ਸਿੰਘ ਨੇ ਇਸ ਜ਼ਬਰ ਜ਼ੁਲਮ ਦਾ ਡੱਟ ਕੇ ਵਿਰੋਧ ਕੀਤਾ ਸੀ। ਭਾਈ ਸਾਹਿਬ ਦੇ ਯੋਗਦਾਨ ਨੂੰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...