Thursday, April 25, 2024

ਵਾਹਿਗੁਰੂ

spot_img
spot_img

ਦਿੱਲੀ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਉਣ ਲਈ 101 ਮੈਂਬਰੀ ਕਮੇਟੀ ਗਠਿਤ ਕਰਨ ਦਾ ਫ਼ੈਸਲਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 28 ਅਕਤੂਬਰ, 2020 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਵੱਡੀ ਪੱਧਰ ’ਤੇ ਮਨਾਉਣ ਲਈ 101 ਮੈਂਬਰੀ ਕਮੇਟੀ ਦਾ ਗਠਿਤ ਕਰਨ ਦਾ ਫੈਸਲਾ ਕੀਤਾ ਹੈ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਸ ਕਮੇਟੀ ਵਿਚ ਦਿੱਲੀ ਸਿੱਖ ਦੀਆਂ ਪ੍ਰਮੁੱਖ ਸਿੰਘ ਸਭਾਵਾਂ, ਵੱਖ ਵੱਖ ਸੰਪਰਦਾਵਾਂ , ਸਿੱਖ ਬੁੱਧੀਜੀਵੀਆਂਤੇ ਸਿੱਖ ਪ੍ਰਚਾਰਕਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਹ ਕਮੇਟੀ ਹਿੰਦ ਦੀ ਚਾਦਰ ਤੇਗ ਬਹਾਦਰ ਦੇ 400 ਸਾਲਾ ਜਨਮ ਸ਼ਤਾਬਦੀ ਸਮਾਗਮਾਂ ਦੀ ਰੂਪ ਰੇਖਾ ਤਿਆਰ ਕਰੇਗੀ। ਉਹਨਾਂ ਕਿਹਾ ਕਿ ਇਹਨਾਂ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਗਤ ਦੇ ਸਹਿਯੋਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।

ਸ੍ਰੀ ਸਿਰਸਾ ਨੇ ਦੱਸਿਆ ਕਿ 400 ਸਾਲਾ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸਸਗੰਜ ਸਾਹਿਬ ਤੋਂ ਹੋਵੇਗੀ ਜਿਥੇ 6 ਨਵੰਬਰ ਨੂੰ ਸ੍ਰੀ ਆਖੰਡ ਸਾਹਿਬ ਪ੍ਰਾਰੰਭ ਹੋਣਗੇ ਜਿਹਨਾਂ ਦੇ ਭੋਗ 8 ਨਵੰਬਰ ਨੂੰ ਪਾਏ ਜਾਣਗੇ। ਇਸ ਦਿਨ ਹੀ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਵਾਸਤੇ ਅਰਦਾਸ ਹੋਵੇਗੀ ਤੇ ਫਿਰ ਇਹ ਯੋਜਨਾਬੱਧ ਤਰੀਕੇ ਨਾਲ ਇਹ ਪ੍ਰੋਗਰਾਮ ਨੇਪਰੇ ਚਾੜ੍ਹੇ ਜਾਣਗੇ। ਉਹਨਾਂ ਦੱਸਿਆ ਕਿ ਸ਼ਤਾਬਦੀ ਕਮੇਟੀ ਦੇ ਚੇਅਰਮੈਨ ਜਥੇਦਾਰ ਅਤਵਾਰ ਸਿੰਘ ਹਿੱਤ ਹੋਣਗੇ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਜਿਸ ਤਰੀਕੇ ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵੱਡੀ ਪੱਧਰ ’ਤੇ ਮਨਾਇਆ ਸੀ , ਉਸੇ ਤਰੀਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਵੀ ਵੱਡੀ ਪੱਧਰ ’ਤੇ ਮਨਾਇਆ ਜਾਵੇਗਾ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਗੁਰਬਾਣੀ ਤੇ ਸੰਦੇਸ਼ ਘਰ ਘਰ ਪਹੁੰਚਾਉਣ ਦਾ ਹਰ ਉਪਰਾਲਾ ਕੀਤਾ ਜਾਵੇਗਾ ਤੇ ਇਸ ਵਾਸਤੇ ਸਿੰਘ ਸਭਾਵਾਂ ਤੇ ਵੱਖ ਵੱਖ ਸੰਪਰਦਾਵਾਂ ਦੇ ਸਹਿਯੋਗ ਨਾਲ ਕੌਮਾਂਤਰੀ ਪੱਧਰ ’ਤੇ ਸਿੱਖ ਸੰਗਤ ਦਾ ਸਹਿਯੋਗ ਲਿਆ ਜਾਵੇਗਾ।

ਉਹਨਾਂ ਦੱਸਿਆ ਕਿ ਜਿਸ ਤਰੀਕੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਤੋਂ ਦਿੱਲੀ ਤੱਕ ਨਗਰ ਕੀਰਤਨ ਸਜਾਏ ਗਏ ਸਨ, ਉਸੇ ਤਰੀਕੇ ਹੁਣ ਵੀ ਨਗਰ ਕੀਰਤਨ ਸਜਾਏ ਜਾਣਗੇ ਤੇ ਪਹਿਲਾਂ ਵਾਂਗ ਹੀ ਆਈ ਜੀ ਸਟੇਡੀਅਮ ਵਿਚ ਵੱਡੇ ਸਮਾਗਮ ਆਯੋਜਿਤ ਕੀਤੇ ਜਾਣਗੇ।

ਉਹਨਾਂ ਕਿਹਾ ਕਿ ਗੁਰੂ ਤੇਗ ਸਾਹਿਬ ਜੀ ਨੇ ਅਦੁੱਤੀ ਸ਼ਹਾਦਤ ਦੇਕੇ ਭਾਰਤ ਵਿਚ ਮਨੁੱਖਤਾ ਦੀ ਰਾਖੀ ਕੀਤੀ ਸੀ। ਜੇਕਰ ਗੁਰੂ ਸਾਹਿਬ ਅਦੁੱਤੀ ਸ਼ਹਾਦਤ ਨਾ ਦਿੰਦੇ ਤਾਂ ਭਾਰਤ ਦਾ ਮੌਜੂਦਾ ਸਰੂਪ ਹੀ ਸੰਭਵ ਨਾ ਹੁੰਦਾ, ਇਹ ਗੱਲ ਖੁਦ ਭਾਰਤ ਦੀ ਕੌਮੀ ਲੀਡਰਸ਼ਿਪ ਪ੍ਰਵਾਨਕਰ ਚੁੱਕੀ ਹੈ।

ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੇਹੀ ਮੌਜੂਦਾ ਭਾਰਤ ਦੀ ਹੋਂਦ ਨੂੰ ਸੰਭਵ ਬਣਾਇਆ ਹੈ, ਇਸ ਲਈ ਗੁਰੂ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਸਿਰਫ ਸਿੱਖ ਕੌਮ ਹੀ ਨਹੀਂ ਬਲਕਿ ਸਮੁੱਚੀ ਮਨੁੱਖਤਾ ਲਈ ਮਨਾਉਣ ਦਾ ਇਕ ਮੌਕਾ ਹੈ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਇਹ ਸ਼ਤਾਬਦੀ ਪ੍ਰਕਾਸ਼ ਪੁਰਬ ਮਨਾਉਂਦਿਆਂ ਉਪਰਾਲਾ ਕਰੇਗੀ ਕਿ ਹਰ ਧਰਮ ਦੇ ਵਿਅਕਤੀ ਨੂੰ ਗੁਰੂ ਸਾਹਿਬ ਦੀ ਅਦੁੱਤੀ ਸ਼ਹਾਦਤ ਤੇ ਇਸਦੀ ਇਤਿਹਾਸਕ ਮਹੱਤਤਾ ਤੇ ਉਹਨਾਂ ਦੀ ਗੁਰਬਾਣੀ ਤੇ ਸੰਦੇਸ਼ ਤੋਂ ਜਾਣੂ ਕਰਵਾਇਆ ਜਾਵੇ।


Click here to Like us on Facebook


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...