Thursday, April 18, 2024

ਵਾਹਿਗੁਰੂ

spot_img
spot_img

ਦਿੱਲੀ ਕਮੇਟੀ ਵੱਲੋਂ ਲੋੜਵੰਦਾਂ ਲਈ ਮੁੜ ਲੰਗਰ ਸੇਵਾ ਸ਼ੁਰੂ ਕਰਨ ਦਾ ਐਲਾਨ, ਕਾਲਕਾ ਵੱਲੋਂ ਹੈਲਪਲਾਈਨ ਨੰਬਰ ਜਾਰੀ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 19 ਅਪ੍ਰੈਲ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾ ਲਾਕ ਡਾਊਨ ਨੁੰ ਵੇਖਦਿਆਂ ਲੋੜਵੰਦਾਂ ਲਈ ਮੁੜ ਤੋਂ ਲੰਗਰ ਸੇਵਾ ਸ਼ੁਰੂ ਕਰਨ, ਕੋਰੋਨਾ ਪੀੜਤਾਂ ਦੇ ਪਰਿਵਾਰਾਂ ਨੁੰ ਤਿੰਨ ਟਾਈਮ ਦਾ ਲੰਗਰ ਭੇਜਣ ਅਤੇ ਬਾਲਾ ਸਾਹਿਬ ਹਸਪਤਾਲ ਦੇ ਇਕ ਹਿੱਸੇ ਸਮੇਤ ਗੁਰਦੁਆਰਾ ਸਾਹਿਬਾਨ ਦੀਆਂ ਸਰਾਵਾਂ ਤੇ ਲੰਗਰ ਹਾਲਾਂ ਸਮੇਤ ਵੱਡੇ ਹਾਲ ਕੋਰੋਨਾ ਲਈ ਕੋਵਿਡ ਕੇਅਰ ਸੈਂਟਰ ਤੇ ਇਕਾਂਤਵਾਸ ਘਰ ਵਜੋਂ ਵਰਤਣ ਦੀ ਪੇਸ਼ਕਸ਼ ਕੀਤੀ ਹੈ।

ਅੱਜ ਇਥੇ ਅਕਾਲੀ ਦਲ ਦਫਤਰ ਵਿਚ ਸੱਦੀ ਇਕ ਪ੍ਰੈਸ ਕਾਨਫਰੰਸ ਵਿਚ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਜਿਹੜੇ ਪਰਿਵਾਰ ਦੇ ਸਾਰੇ ਜੀਅ ਕੋਰੋਨਾ ਦੀ ਲਪੇਟ ਵਿਚ ਆਏ ਹਨ ਤੇ ਉਹ ਰੋਟੀ ਤੋਂ ਵੀ ਮੁਥਾਜ ਹਨ,ਉਹ ਦਿੱਲੀ ਗੁਰਦੁਆਰਾ ਕਮੇਟੀ ਦੀ ਹੈਲਪਲਾਈਨ ’ਤੇਸੰਪਰਕ ਕਰਨ ਤਾਂ ਕਮੇਟੀ ਦੀ ਟੀਮ ਅਜਿਹੇ ਪਰਿਵਾਰਾਂ ਨੁੰ ਤਿੰਨਟਾਈਮ ਦੀ ਰੋਟੀ ਪਹੁੰਚਾਏਗੀ।

ਇਸ ਤੋਂਇਲਾਵਾ ਜੋ ਵੀਹੋਰ ਲੜ ਪਈ, ਉਸ ਲਈ ਵੀ ਸਹਾਇਤਾ ਕਰੇਗੀ।

ਸ੍ਰੀ ਕਾਲਕਾ ਨੇ ਦੱਸਿਆ ਕਿ ਕਮੇਟੀ ਨੇ ਦਿੱਲੀ ਸਰਕਾਰ ਨੂੰ ਇਹ ਵੀ ਪੇਸ਼ਕਸ਼ ਕੀਤੀ ਹੈ ਕਿ ਉਹ ਬਾਲਾ ਸਾਹਿਬ ਹਸਪਤਾਲ ਦਾ ਹਿੱਸੇ ਜਿਸ ਵਿਚ 40 ਬੈਡ ਹਨ ਨੁੰ ਕੋਰੋਨਾ ਕੇਅਰ ਸੈਂਟਰ ਬਣਾਉਣ ਲਈ ਤਿਆਰ ਹੈ। ਇਸਦੇ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਗੁਰੂ ਅਰਜਨ ਦੇਵ ਜੀ ਸਰਾਂ ਤੇ ਇਸ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਤੇ ਹੋਰ ਵੱਡੇ ਹਾਲਾਂ ਨੂੰ ਇਕਾਂਤਵਾਸ ਕੇਂਦਰਾਂ ਵਿਚ ਤਬਦੀਲ ਕਰ ਕੇ ਸਰਕਾਰ ਨੁੰ ਹਰਸਹਿਯੋਗ ਦੇਣ ਲਈ ਤਿਆਰ ਹੈ।

ਉਹਨਾਂ ਦੱਸਿਆ ਕਿ ਬਾਲਾ ਸਾਹਿਬ ਹਸਪਤਾਲ ਦੇ ਅਜਿਹੇ ਕੋਰੋਨਾ ਕੇਅਰ ਸੈਂਟਰ ਵਿਚ ਆਕਸੀਜਨ ਦੀ ਸਪਲਾਈ ਵੀ ਦਿੱਲੀ ਗੁਰਦੁਆਰਾ ਕਮੇਟੀ ਆਪ ਕਰੇਗੀ।

ਸ੍ਰੀ ਕਾਲਕਾ ਨੇ ਕਿਹਾ ਕਿ ਇਸ ਤੋਂ ਇਲਾਵਾ ਅਸੀਂ ਇਸ ਮਹਾਂਮਾਰੀਦੇ ਟਾਕਰੇ ਲਈ ਸਰਕਾਰ ਨੁੰ ਹਰ ਸਹਿਯੋਗ ਦੇਣ ਲਈ ਤਿਆਰ ਹਾਂ।

ਉਹਨਾਂ ਨੇ ਇਸ ਮੌਕੇ ਹੈਲਪਲਾਈਨ ਨੰਬਰ 98119-14050, 98101-83038, 99530-86923, 93125-21855 ਅਤੇ 99900-33655 ਵੀ ਜਾਰੀ ਕੀਤੇ ਜਿਸ ’ਤੇ ਕੋਰੋਨਾ ਪੀੜਤ ਪਰਿਵਾਰ ਰਾਬਤ ਕਾਇਮ ਕਰ ਕੇ ਸਹਾਇਤਾ ਪ੍ਰਾਪਤ ਕਰ ਸਕਦੇ ਹਨ।

ਇਸ ਦੌਰਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਹਿਲਾਂ ਦੀ ਤਰਾਂ ਗੁਰਦੁਆਰਾ ਬੰਗਲਾ ਸਾਹਿਬ ਤੇ ਹੋਰਗੁਰਧਾਮਾਂ ਤੋਂ ਲੰਗਰ ਸੇਵਾ ਮੁੜ ਸ਼ੁਰੂ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਹਰ ਲੋੜਵੰਦ ਨੂੰ ਲੰਗਰ ਛਕਾਇਆ ਜਾਵੇਗਾ ਤੇ ਕਮੇਟੀ ਦੇ ਲੰਗਰ ਹਾਲ ਤੇ ਹੋਰ ਗੈਸਟ ਹਾਲ ਵੀ ਹਸਪਤਾਲਾਂ ਵਿਚ ਤਬਦੀਲ ਕੀਤੇ ਜਾਣਗੇ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...