Tuesday, April 23, 2024

ਵਾਹਿਗੁਰੂ

spot_img
spot_img

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

- Advertisement -

ਯੈੱਸ ਪੰਜਾਬ
ਦਿੱਲੀ, 18 ਮਈ, 2022:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਭਾਰਤ ਸਰਕਾਰ ਦੇ ਕੇਂਦਰੀ ਸੂਚਨਾ ਆਯੋਗ ਦੇ ਮਾਣਯੋਗ ਸੂਚਨਾ ਕਮਿਸ਼ਨਰ ਹੀਰਾਲਾਲ ਸਾਮਰਿਆ ਨੇ ਇਕ ਦਰਜਨ ਤੋਂ ਵੱਧ ਅਪੀਲਾਂ ਦਾ ਇਕਮੁੱਸ਼ਤ ਨਿਬਟਾਰਾ ਕਰਦਿਆਂ ਬੀਤੇ 5 ਮਈ 2022 ਦੇ ਆਪਣੇ ਆਦੇਸ਼ਾਂ ਰਾਹੀ ਦਿੱਲੀ ਗੁਰਦੁਆਰਾ ਕਮੇਟੀ ਦੇ ਜਨ ਸੂਚਨਾ ਅਧਿਕਾਰੀ ਨੂੰ ਅਪੀਲਕਰਤਾ ਨੂੰ 45 ਦਿਨਾਂ ਦੇ ਅੰਦਰ ਲੋੜ੍ਹੀਂਦੀ ਸੂਚਨਾ ਮੁਹਇਆ ਕਰਵਾਉਣ ਦੀ ਹਿਦਾਇਤ ਦਿੱਤੀ ਹੈ।

ਦਸੱਣਯੋਗ ਹੈ ਕਿ ਅਪੀਲਕਰਤਾ ਨੇ ਵੱਖ-ਵੱਖ ਅਰਜੀਆਂ ਰਾਹੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚਲ ਰਹੇ ਗੁਰੂ ਤੇਗ ਬਹਾਦੁਰ ਤਕਨੀਕੀ ਇੰਨਸਟੀਟਉਟ ਦੇ ਪ੍ਰਬੰਧਨ ਨਾਲ ਸਬੰਧਿਤ ਕੁੱਝ ਜਾਣਕਾਰੀ ਸੂਚਨਾ ਦੇ ਅਧਿਕਾਰ ਨਿਯਮ ਦੇ ਤਹਿਤ ਮੰਗੀ ਸੀ, ਜਿਸ ਨੂੰ ਦਿੱਲੀ ਗੁਰਦੁਆਰਾ ਕਮੇਟੀ ਦੀ ਜਨ ਸੂਚਨਾ ਅਧਿਕਾਰੀ ਨੇ ਮੰਗੀ ਗਈ ਸੂਚਨਾ ਨੂੰ ਅਸਪਸ਼ਟ, ਭਾਰੀ ਭਰਕੱਮ ‘ਤੇ ਗੁੰਝਲਦਾਰ ਕਰਾਰ ਦੇਕੇ ਦੇਣ ਤੋਂ ਮਨਾ ਕਰ ਦਿੱਤਾ ਸੀ।

ਪਰੰਤੂ ਮਾਣਯੋਗ ਸੂਚਨਾ ਕਮਿਸ਼ਨਰ ਦੇ ਦਿੱਲੀ ਕਮੇਟੀ ਦੀਆਂ ਸਾਰੀਆਂ ਦਲੀਲਾਂ ਨੂੰ ਦਰਕਿਨਾਰ ਕਰਦਿਆਂ ਕਿਹਾ ਕਿ ਜਨ ਸੂਚਨਾ ਅਧਿਕਾਰੀ ਨੇ ਅਪੀਲਕਰਤਾਂ ਵਲੋਂ ਦਾਖਿਲ ਕੀਤੀਆਂ ਆਰ.ਟੀ.ਆਈ. ਅਰਜੀਆਂ ਦਾ ਕੋਈ ਪੁੱਖਤਾ ਜਵਾਬ ਨਹੀ ਦਿਤਾ ਹੈ ‘ਤੇ ਸੂਚਨਾ ਅਧਿਕਾਰੀ ਦਾ ਆਚਰਣ ਵੀ ਚੰਗਾ ਨਹੀ ਰਿਹਾ ਹੈ।

ਇਸ ਲਈ ਸੂਚਨਾ ਆਯੋਗ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਸੂਚਨਾ ਅਧਿਕਾਰੀ ਨੂੂੰ ਭਵਿਖ ‘ਚ ਇਸ ਪ੍ਰਕਾਰ ਦੀ ਗਲਤੀ ਨਾ ਦੁਹਰਾਉਣ ਦੀ ਤਾੜ੍ਹਨਾ ਕਰਦੇ ਹੋਏ ਅਪੀਲਕਰਤਾ ਵਲੋਂ ਮੰਗੀ ਗਈ ਸੂਚਨਾ ਮੁਫਤ ਮੁਹਇਆ ਕਰਵਾਉਣ ਦੇ ਆਦੇਸ਼ ਦਿੱਤੇ ਹਨ ‘ਤੇ ਇਹਨਾਂ ਹੁਕਮਾਂ ਦੀ ਪਾਲਨਾ ਕਰਨ ਸਬੰਧੀ ਰਿਪੋਰਟ ਸੂਚਨਾ ਆਯੋਗ ਨੂੰ ਭੇਜਣ ਲਈ ਵੀ ਕਿਹਾ ਹੈ।

ਸ. ਇੰਦਰ ਮੋਹਨ ਸਿੰਘ ਨੇ ਕਿਹਾ ਕਿ ਇਉਂ ਪ੍ਰਤੀਤ ਹੁੰਦਾ ਹੈ ਕਿ ਕਮੇਟੀ ਦਾ ਕੰਮ-ਕਾਜ ਪੂਰੀ ਪਾਰਦਰਸ਼ਤਾ ਨਾਲ ਨਹੀ ਚੱਲ ਰਿਹਾ ਹੈ ਇਸ ਲਈ ਪ੍ਰਬੰਧਕ ਸੂਚਨਾ ਦੇਣ ਤੋਂ ਪਾਸਾ ਵੱਟ ਰਹੇ ਹਨ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਕਿਹਾ ਕਿ ਇਕ ਪਾਸੇ ਤਾਂ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਕੰਮ-ਕਾਜ ਦੀ ਜਾਣਕਾਰੀ ਇਹਨਾਂ ਸਕੂਲਾਂ ਦੇ ਗੁਰ ਹਰਕ੍ਰਿਸ਼ਨ ਪਬਿਲਕ ਸਕੂਲ ਸੁਸਾਇਟੀ ਦੇ ਅਧੀਨ ਹੋਣ ਦਾ ਹਵਾਲਾ ਦੇਕੇ ਸੂਚਨਾ ਦੇ ਅਧਿਕਾਰ ਨਿਯਮ ਦੇ ਤਹਿਤ ਨਹੀ ਦਿੱਤੀ ਜਾ ਰਹੀ ਹੈ ਪਰੰਤੂ ਦੂਜੇ ਪਾਸੇ ਇਹਨਾਂ ਸਕੂਲਾਂ ਦੇ ਮੁਲਾਜਮਾਂ ਨੂੰ ਤਨਖਾਹਾਂ ਦਾ ਬਕਾਇਆ ਦੇਣ ਦੇ ਮਾਮਲਿਆ ‘ਚ ਪ੍ਰਬੰਧਕਾਂ ਵਲੋਂ ਸਕੂਲ ਸੁਸਾਇਟੀ ਦਾ ਇਹਨਾਂ ਸਕੂਲਾਂ ਨਾਲ ਕੋਈ ਸਬੰਧ ਨਾ ਹੋਣ ਸਬੰਧੀ ਹਲਫਨਾਮੇ ਅਦਾਲਤਾਂ ‘ਚ ਦਾਖਿਲ ਕੀਤੇ ਜਾ ਰਹੇ ਹਨ।

ਸ਼. ਇੰਦਰ ਮੋਹਨ ਸਿੰਘ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਨੂੰ ਇਸ ਸਬੰਧੀ ਆਪਣਾ ਰੁੱਖ ਜਨਤਕ ਕਰਨ ‘ਤੇ ਸੰਗਤ ਵਲੋਂ ਮੰਗੀ ਹਰ ਜਾਣਕਾਰੀ ਮੁਹਇਆ ਕਰਵਾਉਣ ਲਈ ਕਿਹਾ ਹੈ ਕਿਉਂਕਿ ਦਿੱਲੀ ਕਮੇਟੀ ਭਾਰਤ ਦੇ ਪਾਰਲੀਆਮੈਂਟ ਵਲੋਂ ਗਠਿਤ ਇਕ ਸੰਵਿਧਾਨਿਕ ਧਾਰਮਿਕ ਸੰਸਥਾ ਹੈ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,192FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...