Friday, March 29, 2024

ਵਾਹਿਗੁਰੂ

spot_img
spot_img

ਦਿੱਲੀ ਗੁਰਦੁਆਰਾ ਕਮੇਟੀ ’ਚ ਨਵਾਂ ਵਿਵਾਦ, ਡੇਰੇ ਦੇ ਪ੍ਰਧਾਨ ਦੀ ਸਿੰਘ ਸਭਾ ਪ੍ਰਧਾਨ ਵਜੋਂ ਨਾਮਜ਼ਦਗੀ ’ਤੇ ਉੱਠੇ ਸਵਾਲ: ਇੰਦਰ ਮੋਹਨ ਸਿੰਘ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 12 ਜਨਵਰੀ, 2022 –
ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਚ ਸਿੰਘ ਸਭਾ ਗੁਰਦੁਆਰੇ ਦੇ ਦੂਜੇ ਪ੍ਰਧਾਨ ਦੀ ਨਾਮਜਦਗੀ ਦਾ ਮਾਮਲਾ ਵੀ ਕਾਨੂੰਨੀ ਪੇਚਾਂ ‘ਚ ਉਲੱਝ ਗਿਆ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਬੀਤੇ 5 ਜਨਵਰੀ 2022 ਨੂੰ ਦਿੱਲੀ ਗੁਰਦੁਆਰਾ ਚੋਣ ਡਾਇਰੈਕਟਰ ਵਲੋਂ ਲਾਟਰੀ ਰਾਹੀ ਨਾਮਜਦ ਕੀਤੇ ਗਏ ਸੁਰਿੰਦਰ ਸਿੰਘ ਦਾਰਾ ਨੂੰ ਜਮੁਨਾ ਪਾਰ ‘ਚ ਸੰਕਰ ਵਿਹਾਰ ਇਲਾਕੇ ਸਥਿਤ ਗੁਰੂਦੁਆਰਾ ਸ੍ਰੀ ਗੁਰੁ ਸਿੰਘ ਸਭਾ ਦਾ ਪ੍ਰਧਾਨ ਦਸਿਆ ਗਿਆ ਹੈ ਜਦਕਿ ਉਸ ਸਥਾਨ ‘ਤੇ ਅਰਥਾਤ 9-12, ਸ਼ੰਕਰ ਵਿਹਾਰ, ਵਿਕਾਸ ਮਾਰਗ ‘ਚ ਮੋਜੂਦਾ ਸਮੇਂ ‘ਗੁਰਦੁਆਰਾ ਸਿੰਘ ਸਭਾ ਡੇਰਾ ਬਾਬਾ ਵੱਡਭਾਗ ਸਿੰਘ’ ਦੇ ਨਾਮ ਹੇਠ ਇਕ ਡੇਰਾ ਚੱਲ ਰਿਹਾ ਹੈ।

ਉਨ੍ਹਾਂ ਦਸਿਆ ਕਿ ਇਸ ਸਥਾਨ ‘ਚ ਗੁਰੁ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਤੋਂ ਇਲਾਵਾ ਬਾਬਾ ਵਡਭਾਗ ਸਿੰਘ ਦੀ ਫੋਟੌ ਵੀ ਲਗੀ ਹੋਈ ਹੈ ਜਦਕਿ ਸਿੱਖ ਰਹਿਤ ਮਰਿਯਾਦਾ ਮੁਤਾਬਿਕ ਕਿਸੇ ਸਿੰਘ ਸਭਾ ਗੁਰਦੁਆਰੇ ‘ਚ ਬਾਬਾ ਵੱਡਭਾਗ ਸਿੰਘ ਦੀ ਫੋਟੋ ਲਗਾਉਣ ਦੀ ਇਜਾਜਤ ਨਹੀ ਹੈ।

ਸ. ਇੰਦਰ ਮੋਹਨ ਸਿੰਘ ਨੇ ਦਸਿਆ ਕਿ ਉਨ੍ਹਾਂ ਵਲੋਂ ਜਾਤੀ ਤੋਰ ‘ਤੇ ਇਸ ਸਥਾਨ ਦੀ ਪੜ੍ਹਤਾਲ ਕਰਨ ਦੋਰਾਨ ਉਥੇ ਨਿਵਾਸ ਕਰਦੇ ਪਰਿਵਾਰ ਨੇ ਦਸਿਆ ਕਿ ਉਹ ਲੰਬੇ ਤੋਂ ਇਸ ਸਥਾਨ ‘ਤੇ ਡੇਰਾ ਚਲਾ ਰਹੇ ਹਨ ‘ਤੇ ਇਸ ਡੇਰੇ ਤੋਂ ਇਲਾਵਾ ਸੰਕਰ ਵਿਹਾਰ ਇਲਾਕੇ ‘ਚ ਕੋਈ ਸਿੰਘ ਸਭਾ ਗੁਰਦੁਆਰਾ ਮੋਜੂਦ ਨਹੀ ਹੈ।

ਸ. ਇੰਦਰ ਮੋਹਨ ਸਿੰਘ ਨੇ ਗੁਰਦੁਆਰਾ ਨਿਯਮਾਂ ਦਾ ਹਵਾਲਾ ਦਿੰਦਿਆ ਕਿਹਾ ਕਿ ਕੇਵਲ ਉਸੀ ਸਿੰਘ ਸਭਾ ਦੇ ਪ੍ਰਧਾਨ ਨੂੰ ਦਿੱਲੀ ਗੁਰੂਦੁਆਰਾ ਕਮੇਟੀ ‘ਚ ਨਾਮਜਦ ਕੀਤਾ ਜਾ ਸਕਦਾ ਹੈ ਜੇਕਰ ਉਥੇ ਸਿੰਘ ਸਭਾ ਗੁਰੂਦਆਰਾ ਹੋਂਦ ‘ਚ ਹੋਵੇ। ਉਨ੍ਹਾਂ ਦਿੱਲੀ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਦਿੱਲੀ ਦੇ ਸਿੰਘ ਸਭਾ ਗੁਰਦੁਆਰਿਆਂ ਦੀ ਲਿਸਟ ਦਰੁਸਤ ਕਰਨ ‘ਚ ਕੁਤਾਹੀ ਕਿਉਂ ਵਰਤੀ ਜਾ ਰਹੀ ਹੈ ਜਿਸ ਕਾਰਨ ਦਿੱਲੀ ਗੁਰੂਦੁਆਰਾ ਕਮੇਟੀ ਦੀ ਕੋ-ਆਪਸਨ ਪ੍ਰਕਿਰਿਆ ਚੋਣਾਂ ਹੋਣ ਤੋਂ ਤਕਰੀਬਨ 5 ਮਹੀਨੇ ਬਾਦ ਵੀ ਪੂਰੀ ਨਹੀ ਕੀਤੀ ਜਾ ਰਹੀ ਹੈ?

ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦੇ ਨਵੇਂ ਹਾਉਸ ਦੇ ਗਠਨ ‘ਚ ਹੋ ਰਹੀ ਦੇਰੀ ਲਈ ਸਰਕਾਰ ਪੂਰੀ ਤਰ੍ਹਾਂ ਨਾਲ ਜੁੰਮੇਵਾਰ ਹੈ। ਸ. ਇੰਦਰ ਮੋਹਨ ਸਿੰਘ ਨੇ ਦਸਿਆ ਕਿ ਸਿੰਘ ਸਭਾ ਦੇ ਪਹਿਲੇ ਪ੍ਰਧਾਨ ਦੀ ਲਾਟਰੀ ਦੀ ਪ੍ਰਕਿਰਿਆਂ ਸਬੰਧੀ ਪਟੀਸ਼ਨ ਪਹਿਲਾਂ ਹੀ ਦਿੱਲੀ ਹਾਈ ਕੋਰਟ ‘ਚ ਲੰਬਿਤ ਹੈ ਜਿਸ ਦੀ ਸੁਣਵਾਈ ਭਲਕੇ 13 ਜਨਵਰੀ ਨੂੰ ਹੋਣੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਵਿਵਾਦਾ ਦੇ ਚਲਦੇ ਸਿੰਘ ਸਭਾ ਪ੍ਰਧਾਨਾਂ ਦੀ ਨਵੀ ਲਾਟਰੀ ਕੱਢਣ ਲਈ ਗੁਰਦੁਆਰਾ ਚੋਣ ਡਾਇਰੈਕਟਰ ਵਲੋਂ ਮੁੱੜ੍ਹ ਕੋ-ਆਪਸ਼ਨ ਦੀ ਮੀਟਿੰਗ ਸੱਦੀ ਜਾ ਸਕਦੀ ਹੈ, ਜਿਸ ਨਾਲ ਦਿੱਲੀ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ਹੋਰ ਲਮਕ ਸਕਦੀਆਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...