Wednesday, April 24, 2024

ਵਾਹਿਗੁਰੂ

spot_img
spot_img

ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਤੋਂ ਬਾਅਦ ਬਣੀ ਚਿੰਤਾਜਨਕ ਸਥਿਤੀ – ਇੰਦਰ ਮੋਹਨ ਸਿੰਘ

- Advertisement -

‘ਸਿੱਖ ਗੁਰੂਦੁਆਰਾ ਐਕਟ 1925 ਤੋਂ ਉਪਰੰਤ ਹੋਂਦ ‘ਚ ਆਏ ‘ਦਿੱਲੀ ਸਿੱਖ ਗੁਰੂਦੁਆਰਾ ਐਕਟ 1971 ਰਾਹੀ ਦਿੱਲੀ ਦੇ ਇਤਹਾਸਿਕ ਗੁਰਦੁਆਰਿਆਂ ਦਾ ਪ੍ਰਬੰਧ ਸਥਾਨਕ ਸਿੱਖ ਵੋਟਰਾਂ ਦੇ ਹੱਥਾਂ ‘ਚ ਸੋਂਪਿਆ ਗਿਆ ਸੀ। ਇਸ ਐਕਟ ਦੇ ਮੁਤਾਬਿਕ 4 ਸਾਲਾਂ ਦੀ ਮਿਆਦ ਵਾਲੀ 55 ਮੈਂਬਰੀ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਚ 46 ਵਾਰਡਾਂ ਤੋਂ ਚੁਣੇ ਹੋਏ ‘ਤੇ 9 ਕੋ-ਆਪਟ (ਨਾਮਜਦ) ਕੀਤੇ ਮੈਂਬਰ ਹੁੰਦੇ ਹਨ, ਜਿਨ੍ਹਾਂ ‘ਚ ਇਕ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਮ੍ਰਿਤਸਰ ਸਾਹਿਬ ਦਾ ਨੁਮਾਇੰਦਾ, 4 ਸਿੱਖ ਤਖਤਾਂ ਮਸਲਨ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅਮ੍ਰਿਤਸਰ, ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਹਰਮੰਦਿਰ ਸਾਹਿਬ ਪਟਨਾ ਸਾਹਿਬ (ਬਿਹਾਰ), ਸ੍ਰੀ ਹਜੂਰ ਸਾਹਿਬ ਨਾਂਦੇੜ੍ਹ (ਮਹਾਰਾਸ਼ਟਰਾ) ਦੇ ਜੱਥੇਦਾਰ ਸਾਹਿਬਾਨ, ਦਿੱਲੀ ਦੇ ਰਜਿਸਟਰਡ ਸਿੰਘ ਸਭਾ ਗੁਰੂਦੁਆਰਿਆਂ ਦੇ ਪ੍ਰਧਾਨਾਂ ‘ਚੋਂ 2 ਮੈਂਬਰ ਲਾਟਰੀ ਰਾਹੀ ‘ਤੇ ਦਿੱਲੀ ਦੇ 2 ਸਿੱਖ ਨੁਮਾਇੰਦੇ ਨਵਂੇ ਚੁਣੇ 46 ਮੈਂਬਰਾਂ ਦੀ ਵੋਟਾਂ ਰਾਹੀ ਨਾਮਜਦ ਕੀਤੇ ਜਾਂਦੇ ਹਨ।

ਦਿੱਲੀ ਸਿੱਖ ਗੁਰੂਦੁਆਰਾ ਐਕਟ 1971 ਦੇ ਤਹਿਤ ਮੁੱਢਲੀਆਂ ਆਮ ਦਿੱਲੀ ਗੁਰੂਦੁਆਰਾ ਚੋਣਾਂ ਸਰਕਾਰ ਵਲੋਂ ਮਾਰਚ 1975 ‘ਚ ਕਰਵਾਈਆਂ ਗਈਆਂ ਸਨ ‘ਤੇ ਪਹਿਲੀ ਦਿੱਲੀ ਗੁਰੂਦੁਆਰਾ ਕਮੇਟੀ ਦਾ ਗਠਨ 28 ਅਪ੍ਰੈਲ 1975 ਨੂੰ ਕੀਤਾ ਗਿਆ ਸੀ।

ਇਸ ਤੋਂ ਉਪਰੰਤ ਦਿੱਲੀ ਗੁਰੂਦੁਆਰਾ ਚੋਣਾਂ ਸਾਲ 1975, 1979, 1995, 2002, 2007, 2013, 2017 ‘ਤੇ ਹਾਲ ‘ਚ 22 ਅਗਸਤ 2021 ਨੂੰ ਨੇਪਰੇ ਚੜ੍ਹੀਆਂ ਹਨ। 150 ਕਰੋੜ੍ਹ ਤੋਂ ਵੱਧ ਦੱਸੀ ਜਾਂਦੀ ਸਾਲਾਨਾ ਆਮਦਨ ਵਾਲੀ ਦਿੱਲੀ ਕਮੇਟੀ ਮੋਜੂਦਾ ਸਮੇਂ ਦਿੱਲੀ ਦੇ ਇਤਹਾਸਿਕ ‘ਤੇ ਹੋਰਨਾਂ ਗੁਰਦੁਆਰਿਆਂ ਤੋਂ ਇਲਾਵਾ ਕਈ ਸਕੂਲਾਂ, ਕਾਲਜਾਂ, ਪੋਲੀਟੈਕਨਿਕ, ਇੰਨਜੀਨੀਰਿੰਗ ‘ਤੇ ਪ੍ਰਬੰਧ ਸੰਸਥਾਨਾਂ, ਹਸਪਤਾਲਾਂ, ਡਿਸਪੈਸਰੀਆਂ ‘ਤੇ ਬਜੁਰਗ ਘਰਾਂ ਦਾ ਪ੍ਰਬੰਧ ‘ਤੇ ਦੇਖ-ਰੇਖ ਕਰ ਰਹੀ ਹੈ।

ਬੀਤੇ 22 ਅਗਸਤ 2021 ਨੂੰ ਸਰਕਾਰ ਵਲੌਂ ਦਿੱਲੀ ਗੁਰਦੁਆਰਾ ਆਮ ਚੋਣਾਂ ਕਰਵਾਈਆਂ ਗਈਆਂ ‘ਤੇ ਇਨ੍ਹਾਂ ਚੋਣਾਂ ਦੇ ਨਤੀਜੇ 25 ਅਗਸਤ ਨੂੰ ਐਲਾਨੇ ਗਏ ਸਨ। ਦਿੱਲੀ ਸਿੱਖ ਗੁਰਦੁਆਰਾ ਐਕਟ 1971 ਦੇ ਮੁਤਾਬਿਕ ਦਿੱਲੀ ਗੁਰੂਦੁਆਰਾ ਚੋਣ ਡਾਇਰੈਕਟਰ ਵਲੋਂ ਬੀਤੇ 9 ਸਿਤੰਬਰ 2021 ਨੂੰ 9 ਮੈਂਬਰਾਂ ਦੀ ਨਾਮਜਦਗੀ (ਕੋ-ਆਪਸ਼ਨ) ਲਈ ਇਕ ਮੀਟਿੰਗ ਸੱਦੀ ਗਈ। ਪਰੰਤੂ ਇਸ ਮੀਟਿੰਗ ਨੂੰ ਦਿੱਲੀ ਦੇ 2 ਸਿੱਖ ਨੁਮਾਂਇੰਦਿਆਂ ਦੀ ਚੋਣ ਤੋਂ ਉਪਰੰਤ ਕਿਸੀ ਕਾਰਨ ਮੁਲਤਵੀ ਕਰ ਦਿੱਤਾ ਗਿਆ ਜਿਸ ਦੇ ਵਿਰੋਧ ਵਜੌਂ ਦਿੱਲੀ ਕਮੇਟੀ ਦੇ ਬਾਦਲ ਧੜ੍ਹੇ ਨਾਲ ਸੰਬਧਿਤ ਕੁੱਝ ਮੈਂਬਰਾਂ ਵਲੋਂ ਚੋਣ ਡਾਇਰੈਕਟਰ ਦੇ ਖਿਲਾਫ ਨਾਰੇਬਾਜੀ ‘ਤੇ ਜਾਨਲੇਵਾ ਹਮਲਾ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ।

ਇਸ ਦੋਰਾਨ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਵਜੋਂ ਨਾਮਜਦ ਕੀਤੇ ਸ. ਮਨਜਿੰਦਰ ਸਿੰਘ ਸਿਰਸਾ ਦੀ ਦਾਵੇਦਾਰੀ ‘ਤੇ ਸਰਨਾ ਧੜ੍ਹੇ ਵਲੋਂ ਇਤਰਾਜ ਦਾਖਿਲ ਕੀਤਾ ਗਿਆ ਕਿ ਸ. ਸਿਰਸਾ ਨੂੰ ਗੁਰਮੁਖੀ ਪੜ੍ਹਨੀ ‘ਤੇ ਲਿੱਖਣੀ ਨਹੀ ਆਉਂਦੀ ਹੈ ਇਸ ਲਈ ਉਨ੍ਹਾਂ ਦੀ ਨਾਮਜਦਗੀ ਖਾਰਿਜ ਕੀਤੀ ਜਾਵੇ। ਮਾਮਲਾ ਦਿੱਲੀ ਹਾਈ ਕੋਰਟ ‘ਚ ਪਹੁੰਚ ਗਿਆ ‘ਤੇ ਮਾਣਯੋਗ ਅਦਾਲਤ ਦੇ ਆਦੇਸ਼ਾਂ ਦੇ ਮੁਤਾਬਿਕ ਚੋਣ ਡਾਇਰੈਕਟਰ ਵਲੌ 17 ਸਿਤੰਬਰ ਨੂੰ ਸ. ਸਿਰਸਾ ਦਾ ਗੁਰਮੁਖੀ ਭਾਸ਼ਾ ਨਾਲ ਸੰਬਧਿਤ ਟੈਸਟ ਲਿਆ ਗਿਆ।

ਚੋਣ ਡਾਇਰੈਕਟਰ ਦੀ ਰਿਪੋਰਟ ਮੁਤਾਬਿਕ ਸ. ਸਿਰਸਾ ਟੈਸਟ ਪਾਸ ਕਰਨ ‘ਚ ਕਾਮਯਾਬ ਨਹੀ ਹੋ ਸਕੇ ਇਸ ਲਈ ਸ਼੍ਰੋਮਣੀ ਕਮੇਟੀ ਨੂੰ ਕੋਈ ਹੋਰ ਉਮੀਦਵਾਰ ਨਾਮਜਦ ਕਰਨ ਲਈ ਕਿਹਾ ਗਿਆ। ਚੋਣ ਡਾਇਰੈਕਟਰ ਦੀ ਇਸ ਰਿਪੋਰਟ ਦੇ ਖਿਲਾਫ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਹਾਈ ਕੋਰਟ ‘ਚ ਗੁਹਾਰ ਲਗਾਈ, ਜਿਸ ਦੀ ਸੁਣਵਾਈ 8 ਅਕਤੂਬਰ 2021 ਨੂੰ ਨਿਰਧਾਰਤ ਕੀਤੀ ਗਈ ਸੀ ਪਰੰਤੂ ਸਮੇਂ ਦੀ ਘਾਟ ਕਾਰਨ ਇਹ ਸੁਣਵਾਈ ਉਸ ਦਿਨ ਨਹੀ ਹੋ ਸਕੀ ‘ਤੇ ਹੁਣ ਅਦਾਲਤ ਵਲੋਂ ਇਸ ਮਾਮਲੇ ‘ਤੇ 22 ਅਕਤੂਬਰ 2021 ਨੂੰ ਵਿਚਾਰ ਕੀਤਾ ਜਾਵੇਗਾ।

ਜਦਕਿ ਦਿੱਲੀ ਗੁਰੂਦੁਆਰਾ ਐਕਟ ਦੇ ਮੁਤਾਬਿਕ ਮੋਜੂਦਾ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ 25 ਸਿਤੰਬਰ 2021 ਤਕ ਹੋਣੀਆਂ ਲਾਜਮੀ ਸਨ ਪਰੰਤੂ ਹੁੱਣ ਤੱਕ ਕੋ-ਆਪਸ਼ਨ ਦੀ ਪ੍ਰਕਿਰਿਆ ਨੂੰ ਵੀ ਪੂਰਾ ਨਹੀ ਕੀਤਾ ਜਾ ਸਕਿਆ ਹੈ। ਹਾਲਾਂਕਿ ਚੋਣ ਡਾਇਰੈਕਟਰ ਵਲੋਂ ਬੀਤੇ 24 ਸਿਤੰਬਰ ਨੂੰ ਮੁੱੜ੍ਹ ਕੋ-ਆਪਸ਼ਨ ਦੀ ਮੀਟਿੰਗ ਸੱਦੀ ਗਈ ਜਿਸ ‘ਚ ਚਾਰ ਤਖਤਾਂ ਦੇ ਜੱਥੇਦਾਰਾਂ ਨੂੰ ਨਾਮਜਦ ਕਰਨ ਤੋਂ ਉਪਰੰਤ ਸਿੰਘ ਸਭਾ ਗੁਰਦੁਆਰਿਆਂ ਦੇ ਪ੍ਰਧਾਨਾਂ ਦੀ ਨਾਮਜਦਗੀ ਲਈ ਪਰਚੀਆਂ ਦੀ ਲਾਟਰੀ ਵੀ ਕੱਢੀ ਗਈ ਪਰੰਤੂ ਇਥੇ ਵੀ ਇਤਰਾਜ ਦਾਖਿਲ ਹੋਣ ਕਾਰਨ 2 ਪ੍ਰਧਾਨਾਂ ਦੇ ਥਾਂ ‘ਤੇ 5 ਪ੍ਰਧਾਨਾਂ ਦੀ ਪਰਚੀਆਂ ਕੱਢੀਆਂ ਗਈਆਂ ਜੋ ਗੁਰੂਦੁਆਰਾ ਨਿਯਮਾਂ ਦੀ ਘੋਰ ਉਲੰਘਣਾ ਹੈ।

ਹਾਲਾਂਕਿ 2 ਹਫਤੇ ਤੋਂ ਵੱਧ ਸਮਾਂ ਬੀਤ ਜਾਣ ਤੋ ਬਾਅਦ ਵੀ ਹਾਲੇ ਤਕ ਇਹਨਾਂ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰਕੇ ਨੋਟੀਫਿਕੇਸ਼ਨ ਜਾਰੀ ਨਹੀ ਕੀਤਾ ਗਿਆ ਹੈ।ਦਸੱਣਯੋਗ ਹੈ ਕਿ ਬੀਤੇ ਦਿੱਨੀ ਸਰਕਾਰੀ ਵਕੀਲਾਂ ਵਲੋਂ ਅਦਾਲਤ ‘ਚ ਹੈਰਾਨਕੁੰਨ ਬਿਆਨ ਦਿੱਤਾ ਗਿਆ ਕਿ ਜਦੋਂ ਤਕ ਸ. ਸਿਰਸਾ ਦੀ ਨਾਮਜਦਗੀ ਦੇ ਮਾਮਲੇ ਦਾ ਨਿਬਟਾਰਾ ਨਹੀ ਹੋ ਜਾਂਦਾ ਤਦੋਂ ਤੱਕ ਨਵੀ ਕਮੇਟੀ ਦੇ ਗਠਨ ਕਰਨ ਲਈ ਕੋਈ ਉਪਰਾਲਾ ਨਹੀ ਕੀਤਾ ਜਾਵੇਗਾ, ਜਦਕਿ ਚੋਣ ਪ੍ਰਕਿਰਿਆਂ ਆਰੰਭ ਹੋ ਚੁੱਕੀ ਹੈ ਜਿਸ ਨੂੰ ਕਾਨੂੰਨ ਮੁਤਾਬਿਕ ਵਿਚਾਲੇ ਨਹੀ ਰੋਕਿਆ ਜਾ ਸਕਦਾ ਹੈ।

ਮੋਜੂਦਾ ਦਿੱਲੀ ਗੁਰੂਦੁਆਰਾ ਚੋਣਾਂ ‘ਚ ਕਈ ਨਵੇਂ ਇਤਿਹਾਸ ਰੱਚੇ ਗਏ ਹਨ ਜਿਸ ‘ਚ ਮੁੱਖ ਤੋਰ ‘ਤੇ 2 ਮੀਟਿਗਾਂ ਹੋਣ ਦੇ ਬਾਵਜੂਦ ਵੀ ਕੋ-ਆਪਸ਼ਨ ਦੀ ਪ੍ਰਕਿਰਿਆ ਦਾ ਪੂਰਾ ਨਾ ਹੋਣਾ, ਸਿੰਘ ਸਭਾ ਦੇ 2 ਪ੍ਰਧਾਨਾਂ ਦੀ ਥਾਂ ‘ਤੇ 5 ਪ੍ਰਧਾਨਾਂ ਦੀਆਂ ਪਰਚੀਆਂ ਕੱਢਣਾ ‘ਤੇ ਚੋਣ ਪ੍ਰਕਿਰਿਆਂ ਨੂੰ ਵਿਚਾਲੇ ਰੋਕ ਕੇ ਨਿਰਧਾਰਤ ਸਮੇਂ ‘ਚ ਨਵੀ ਕਮੇਟੀ ਦਾ ਗਠਨ ਨਾ ਕਰਨਾ ਇਤਆਦ ਸ਼ਾਮਿਲ ਹਨ। ਇਹਨਾਂ ਹਾਲਾਤਾਂ ਦੇ ਚਲਦੇ ਇਹ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਨਵੀ ਕਮੇਟੀ ਦਾ ਗਠਨ ਅਣਮਿੱਥੇ ਸਮੇਂ ਲਈ ਟਲ ਸਕਦਾ ਹੈ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...