Wednesday, April 24, 2024

ਵਾਹਿਗੁਰੂ

spot_img
spot_img

ਦਿੱਲੀ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਬੋਰਡ ਦੇ ਗਠਨ ਨੂੰ ਟਾਲਣ ਵਿੱਚ ਦਿਲਚਸਪੀ ਕਿਉਂ ਵਿਖ਼ਾ ਰਹੀ ਹੈ ਦਿੱਲੀ ਸਰਕਾਰ? : ਇੰਦਰ ਮੋਹਨ ਸਿੰਘ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 09 ਅਕਤੂਬਰ, 2021 –
ਦਿੱਲੀ ਸਰਕਾਰ ਵਲੋਂ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਬੋਰਡ ਦੀ ਚੋਣਾਂ ਨੂੰ ਟਾਲਣ ਦੀ ਕਿਵਾਇਤ ਨਾਲ ਦਿੱਲੀ ਦੇ ਸਿੱਖਾਂ ‘ਚ ਦੁਵਿਧਾ ਦੀ ਸਥਿਤੀ ਬਣੀ ਹੋਈ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਬੀਤੇ ਦਿੱਨੀ ਸਰਕਾਰ ਵਲੋਂ ਦਿੱਲੀ ਹਾਈ ਕੋਰਟ ‘ਚ ਇਹ ਬਿਆਨ ਦਿੱਤਾ ਗਿਆ ਸੀ ਕਿ ਜਦੋਂ ਤਕ ਮਨਜਿੰਦਰ ਸਿੰਘ ਸਿਰਸਾ ਦੇ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਵਜੌਂ ਦਿੱਲੀ ਕਮੇਟੀ ‘ਚ ਕੋ-ਆਪਸ਼ਨ ਦੇ ਮਾਮਲੇ ਦਾ ਨਿਬਟਾਰਾ ਨਹੀ ਹੋ ਜਾਂਦਾ ਤਦੋਂ ਤਕ ਦਿੱਲੀ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ਦੀ ਪ੍ਰਕਿਰਿਆ ਨੂੰ ਪੂਰਾ ਨਹੀ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਕੇਵਲ ਇਕ ਮੈਂਬਰ ਦੀ ਨਾਮਜਦਗੀ ਵਿਵਾਦਾਂ ‘ਚ ਹੋਣ ਦੇ ਕਾਰਨ ਨਵੀ ਕਮੇਟੀ ਦੇ ਗਠਨ ਨੂੰ ਨਹੀ ਰੋਕਿਆ ਜਾ ਸਕਦਾ ਹੈ, ਜਦਕਿ ਬੀਤੇ ਸਮੇਂ ‘ਚ ਵੀ ਘੱਟ ਮੈਂਬਰਾਂ ਨਾਲ ਕਮੇਟੀ ਦਾ ਗਠਨ ਕੀਤਾ ਜਾਂਦਾ ਰਿਹਾ ਹੈ।

ਸ. ਇੰਦਰ ਮੋਹਨ ਸਿੰਘ ਨੇ ਗੁਰੂਦੁਆਰਾ ਨਿਯਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੋਜੂਦਾ ਚੋਣਾਂ ਦੇ ਬੀਤੇ 25 ਅਗਸਤ 2021 ਨੂੰ ਨਤੀਜੇ ਆਉਣ ਤੋਂ ਉਪਰੰਤ ਇਕ ਮਹੀਨੇ ਦੇ ਅੰਦਰ ਨਵੇਂ ਕਾਰਜਕਾਰੀ ਬੋਰਡ ਦਾ ਗਠਨ ਹੋ ਜਾਣਾ ਚਾਹੀਦਾ ਸੀ, ਪਰੰਤੂ ਮੋਜੂਦਾ ਹਾਲਾਤਾਂ ‘ਚ ਆਉਣ ਵਾਲੇ ਲੰਬੇ ਸਮੇਂ ਤੱਕ ਨਵੀ ਕਮੇਟੀ ਦੇ ਹੋਂਦ ‘ਚ ਆਉਣ ਦੇ ਕੋਈ ਆਸਾਰ ਨਜਰ ਨਹੀ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਕਾਰਜਕਾਰੀ ਬੋਰਡ ਦੀ ਚੋਣਾਂ ਨੂੰ ਨਿਰਧਾਰਿਤ ਸਮੇਂ ਤੋਂ ਵੱਧ ਲਮਕਾਉਣਾ ਦਿੱਲੀ ਗੁਰੂਦੁਆਰਾ ਐਕਟ ਦੀ ਘੋਰ ਉਲੰਘਣਾ ਹੈ ਕਿਉਂਕਿ ਚੋਣ ਪ੍ਰਕਿਆ ਸ਼ੁਰੂ ਹੋਣ ਤੋਂ ਬਾਅਦ ਰੋਕਣ ਦਾ ਕੋਈ ਜਿਕਰ ਨਹੀ ਹੈ। ਉਨ੍ਹਾਂ ਖਦਸ਼ਾ ਪ੍ਰਗਟ ਕਰਦਿਆ ਕਿਹਾ ਕਿ ਸਰਕਾਰ ਦੀ ਮੰਸ਼ਾ ਚੋਣਾਂ ਟਾਲ ਕੇ ਦਿੱਲੀ ਕਮੇਟੀ ਦੇ ਪ੍ਰਬੰਧ ਨੂੰ ਆਪਣੇ ਹੱਥਾਂ ‘ਚ ਲੈਣ ਦੀ ਤਾਂ ਨਹੀ ਹੈ ?

ਸ. ਇੰਦਰ ਮੋਹਨ ਸਿੰਘ ਨੇ ਦਿੱਲੀ ਸਰਕਾਰ ਨੂੰ ਪੁਛਿਆ ਹੈ ਕਿ ਕਿਸ ਕਾਨੂੰਨ ਦੇ ਅਧੀਨ ਦਿੱਲੀ ਦੇ ਸਿੰਘ ਸਭਾ ਗੁਰਦੁਆਰਿਆਂ ਦੇ ਨਿਰਧਾਰਤ 2 ਪ੍ਰਧਾਨਾਂ ਦੀ ਥਾਂ ‘ਤੇ 5 ਪ੍ਰਧਾਨਾਂ ਦੀ ਪਰਚੀਆਂ ਕੱਢੀਆਂ ਗਈਆਂ ਸਨ ‘ਤੇ ਲਾਟਰੀ ਕੱਢਣ ਦੇ 2 ਹਫਤੇ ਬੀਤ ਜਾਣ ਤੋਂ ਬਾਅਦ ਵੀ ਹੁਣ ਤੱਕ ਇਹਨਾਂ ਪ੍ਰਧਾਨਾਂ ਦੀ ਨਾਮਜਦਗੀ ਦਾ ਨੋਟੀਫਿਕੇਸ਼ਨ ਕਿਉਂ ਨਹੀ ਜਾਰੀ ਕੀਤਾ ਜਾ ਸਕਿਆ ਹੈ ?

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...