Tuesday, March 19, 2024

ਵਾਹਿਗੁਰੂ

spot_img
spot_img

ਦਿੱਲੀ ਗੁਰਦੁਆਰਾ ਕਮੇਟੀ ਨੇ ਅੰਤਰਿਮ ਬੋਰਡ ਦੀ ਚੋਣ ਸਮੇਂ ਸਰਨਾ ਭਰਾਵਾਂ ਤੇ ਜੀ ਕੇ ਦੇ ਧੜੇ ਵੱਲੋਂ ਕੀਤੀ ਹੁਲੜਬਾਜ਼ੀ ਦੀ ਜਥੇਦਾਰ ਅਕਾਲ ਤਖਤ ਨੂੰ ਕੀਤੀ ਸ਼ਿਕਾਇਤ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 23 ਜਨਵਰੀ, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੱਲ ਅੰਤਰਿਮ ਬੋਰਡ ਦੀ ਚੋਣ ਵੇਲੇ ਜਨਰਲ ਇਜਲਾਸ ਵਿਚ ਸਰਨਾ ਭਰਾਵਾਂ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ ਕੇ ਦੀ ਸ਼ਮੂਲੀਅਤ ਵਾਲੀ ਵਿਰੋਧੀ ਧਿਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੁਲੜਬਾਜ਼ੀ ਕਰ ਕੇ ਗੁਰੂ ਸਾਹਿਬ ਦੀ ਬੇਅਦਬੀ ਕਰਨ ਦੀ ਸ਼ਿਕਾਇਤ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤੀ ਹੈ ਤੇ ਮਾਮਲੇ ਦੀ ਸਾਰੀ ਵੀਡੀਓ ਰਿਕਾਰਡਿੰਗ ਮੰਗਵਾ ਕਰ ਕੇ ਦੋਸ਼ੀਆਂ ਨੁੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਮੰਗ ਕੀਤੀ ਹੈ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕੱਲ ਵਿਰੋਧੀ ਧਿਰ ਨੇ ਚੋਣ ਪ੍ਰਕਿਰਿਆ ਰੋਕਣ ਵਾਸਤੇ ਪੂਰੀ ਵਾਹ ਲਗਾਈ। ਪੋਲਿੰਗ ਬੂਥ ਤੇ ਬੈਲਟ ਪੇਪਰਾਂ ਸਮੇਤ ਸਾਰੇ ਸਮਾਨ ’ਤੇ ਕਬਜ਼ਾ ਕਰ ਲਿਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੁਲੜਬਾਜ਼ੀ ਕਰ ਕੇ ਮਰਿਆਦਾ ਭੰਗ ਕੀਤੀ ਜਿਸ ਨਾਲ ਸਮੁੱਚੀ ਕੌਮ ਸ਼ਰਮਸ਼ਾਰ ਹੋਈ ਹੈ।

ਉਹਨਾਂ ਦੱਸਿਆ ਕਿ ਅਸੀਂ ਗਿਆਨੀ ਹਰਪ੍ਰੀਤ ਸਿੰਘ ਜੀ ਨੁੰ ਅੱਜ ਹੀ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਸਾਰੀ ਚੋਣ ਪ੍ਰਕਿਰਿਆ ਦੀ ਵੀਡੀਓ ਮੰਗਾ ਕੇ ਪੜਤਾਲ ਕੀਤੀ ਜਾਵੇ ਤੇ ਜੋ ਕੋਈ ਵੀ ਦੋਸ਼ੀ ਹੋਵੇ, ਉਸਨੁੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਸਜ਼ਾ ਲਵਾਈ ਜਾਵੇ। ਉਹਨਾਂ ਕਿਹਾ ਕਿ ਸਮੁੱਚਾ ਸੱਚ ਸੰਗਤਾਂ ਦੇ ਸਾਹਮਣੇ ਆਉਣਾ ਬਹੁਤ ਜ਼ਰੂਰੀ ਹੈ।

ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸਰਨਾ ਭਰਾਵਾਂ ਤੇ ਜੀ ਕੇ ਦੇ ਨਾਪਾਕ ਗਠਜੋੜ ਨੂੰ ਸੰਗਤ ਨੇ ਪਹਿਲਾਂ ਆਮ ਚੋਣਾਂ ਵਿਚ ਹਰਾਇਆ ਸੀ ਤੇ ਫਿਰ ਮੈਂਬਰਾਂ ਨੇ ਵੀ ਉਹਨਾਂ ਦਾ ਕੋਈ ਸਾਥ ਨਹੀਂ ਦਿੱਤਾ। ਇਸ ਤੋਂ ਬੌਖਲਾ ਕੇ ਉਹ ਪਹਿਲਾਂ ਹੀ ਚੋਣਾਂ ਵਿਚ ਰੁਕਾਵਟ ਪਾਉਣ ਦਾ ਮਨਸੂਬਾ ਬਣਾ ਕੇ ਆਏ ਸੀ ਜਿਵੇਂ ਕਿ ਉਹ ਪਹਿਲਾਂ ਵੀ ਅਦਾਲਤਾਂ ਰਾਹੀਂ ਚੋਣਾਂ ਲਟਕਾਉਣ ਦੀ ਕੋਸ਼ਿਸ਼ ਕਰ ਦੇ ਰਹੇ ਹਨ।

ਉਹਨਾਂ ਦੱਸਿਆ ਕਿ ਸਾਡੇ ਸੀਨੀਅਰ ਮੈਂਬਰ ਸਰਦਾਰ ਸੁਖਬੀਰ ਸਿੰਘ ਕਾਲੜਾ ਨੇ ਐਨਕ ਨਹੀਂ ਲਗਾਈ ਸੀ ਤੇ ਪ੍ਰੋ ਟੈਮ ਚੇਅਰਮੈਨ ਸਰਦਾਰ ਗੁਰਦੇਵ ਸਿੰਘ ਤੋਂ ਪੁੱਛ ਲਿਆ ਕਿ ਕਿਥੇ ਆਪਣੀ ਵੋਟ ਪਾਉਣੀ ਹੈ ਤਾਂ ਸਰਨਾ ਭਰਾਵਾਂ ਤੇ ਜੀ ਕੇ ਨੇ ਹੁਲੜਬਾਜ਼ੀ ਸ਼ੁਰੂ ਕਰ ਦਿੱਤੀ। ਉਹਨਾਂ ਕਿਹਾ ਕਿ ਪੰਥ ਦੀ ਮਹਾਨ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਮਸਲਾ ਹੱਲ ਕਰਨ ਲਈ ਦਿੱਤੇ ਸੁਝਾਅ ਉਹਨਾਂ ਨਹੀਂ ਮੰਨੇ ਤੇ 10 ਘੰਟੇ ਤੱਕ ਵੋਟਿੰਗ ਰੁਕੀ ਰਹੀ। ਬਾਅਦ ਵਿਚ ਪੁਲਿਸ ਨੇ ਵੀ ਉਹਨਾਂ ਨੁੰ ਮਨਾਉਣ ਕੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਸਰਨਾ ਭਰਾਵਾਂ ਨੇ ਐਡਵੋਕੇਟ ਧਾਮੀ ਦੇ ਖਿਲਾਫ ਬੇਹੱਦ ਭੱਦੀ ਸ਼ਬਦਾਵਲੀ ਦੀ ਵਰਤੋਂ ਵੀ ਕੀਤੀ।

ਉਹਨਾਂ ਕਿਹਾ ਕਿ ਕੱਲ ਜੋ ਕੁਝ ਵੀ ਹੋਇਆ, ਉਹ ਬਹੁਤ ਮੰਦਭਾਗਾ ਹੋਇਆ ਤੇ ਇਸ ਵਾਸਤੇ ਅਸੀਂ ਪ੍ਰਬੰਧਕ ਹੋਣ ਦੇ ਨਾਅਤੇ ਪਸ਼ਚਾਤਾਪ ਵਜੋਂ 25 ਜਨਵਰੀ ਨੁੰ ਸਵੇਰੇ 11 ਵਜੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਸ੍ਰੀ ਆਖੰਡ ਪਾਠ ਸਾਹਿਬ ਰੱਖਵਾਉਣ ਦਾ ਫੈਸਲਾ ਕੀਤਾ ਹੈ। ਉਹਨਾਂ ਨੇ ਸੰਗਤਾਂ ਨੁੰ ਵੀ ਅਪੀਲ ਕੀਤੀ ਕਿ ਵੱਧ ਚੜ ਕੇ ਉਹ ਇਸ ਮੌਕੇ ਹਾਜ਼ਰੀ ਲਾਉਣ। ਉਹਨਾਂ ਕਿਹਾ ਕਿ ਜੋ ਵਿਰੋਧੀ ਧਿਰ ਨੇ ਕੱਲ ਕੀਤਾ, ਉਸਨੇ 50 ਸਾਲਾਂ ਦਾ ਇਤਿਹਾਸ ਕਲੰਕਿਤ ਕਰ ਦਿੱਤਾ ਹੈ।

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਕਾਲਕਾ ਨੇ ਦੱਸਿਆ ਕਿ ਪਹਿਲਾਂ ਕੀਤੇ ਐਲਾਨ ਮੁਤਾਬਕ ਦਿੱਲੀ ਕਮੇਟੀ ਦੇ ਸਾਰੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿਚ 1 ਅਪ੍ਰੈਲ 2022 ਤੋਂ ਸਮਾਰਟ ਕਲਾਸਾਂ ਸ਼ੁਰੂ ਹੋਣਗੀਆਂ। ਬਾਲਾ ਸਾਹਿਬ ਹਸਪਤਾਲ ਬਾਰੇ ਉਹਨਾਂ ਕਿਹਾ ਕਿ ਇਹ ਵੱਡਾ ਪ੍ਰਾਜੈਕਟ ਹੈ ਜੋ ਪੜਾਅਵਾਰ ਸ਼ੁਰੂ ਕੀਤਾ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਕਮੇਟੀ ਦਾ ਕੰਮਕਾਜ ਪੂਰ ਪਾਰਦਰਸ਼ਤਾ ਨਾਲ ਚਲਾਇਆ ਜਾਵੇਗਾ ਤੇ ਕਾਰਜਕਾਰਨੀ ਦੇ ਫੈਸਲਿਆਂ ਤੋਂ ਸੰਗਤਾਂ ਨੁੰ ਮੀਡੀਆ ਰਾਹੀਂ ਜਾਣੂ ਕਰਵਾਇਆ ਜਾਵੇਗਾ।

ਇਸ ਮੌਕੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ ਪੀ, ਜੂਨੀਅਰ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਜੁਆਇੰਟ ਸਕੱਤਰ ਜਸਮੇਨ ਸਿੰਘ ਨੋਨੀ ਤੇ ਕਾਰਜਕਾਰਨੀ ਮੈਂਬਰਾਂ ਵਿਚ ਸਰਵਜੀਤ ਸਿੰਘ ਵਿਰਕ, ਅਮਰਜੀਤ ਸਿੰਘ ਫਤਿਹ ਨਗਰ, ਗੁਰਮੀਤ ਸਿੰਘ ਭਾਟੀਆ, ਬੀਬੀ ਰਣਜੀਤ ਕੌਰ, ਵਿਕਰਮ ਸਿੰਘ ਰੋਹਿਣੀ, ਭੁਪਿੰਦਰ ਸਿੰਘ ਭੁੱਲਰ, ਅਮਰਜੀਤ ਸਿੰਘ ਪਿੰਕੀ, ਬਲਬੀਰ ਸਿੰਘ, ਸੁਰਜੀਤ ਸਿੰਘ ਜੀਤੀ ਤੇ ਜਸਬੀਰ ਸਿੰਘ ਜੱਸੀ ਤੋਂ ਇਲਾਵਾ ਹੋਰ ਮੈਂਬਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ

ਯੈੱਸ ਪੰਜਾਬ ਨਵੀਂ ਦਿੱਲੀ, 15 ਮਾਰਚ, 2024 ਸਿੱਖ ਜਰਨੈਲਾਂ ਵੱਲੋਂ 15 ਮਾਰਚ 1783 ਨੂੰ ਕੀਤੀ ਗਈ ਦਿੱਲੀ ਫਤਿਹ ਨੁੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ...

ਖ਼ਡੂਰ ਸਾਹਿਬ ਤੋਂ ਅਕਾਲੀ ਦਲ ਪੀਰਮੁਹੰਮਦ, ਵਲਟੋਹਾ ਜਾਂ ਭਾਈ ਮਨਜੀਤ ਸਿੰਘ ਨੂੰ ਉਮੀਦਵਾਰ ਬਣਾਵੇ: ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ

ਯੈੱਸ ਪੰਜਾਬ 14 ਮਾਰਚ, 2024 ਪੰਥਕ ਹਲਕੇ ਖਡੂਰ ਸਾਹਿਬ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਆਪਣਾ ਦਾਅਵਾ ਅਕਾਲੀ ਲੀਡਰਸ਼ਿਪ ਅੱਗੇ ਰੱਖਿਆ---ਕਰਨੈਲ ਸਿੰਘ ਪੀਰਮੁਹੰਮਦ , ਵਿਰਸਾ ਸਿੰਘ ਵਲਟੋਹਾ ਜਾ ਭਾਈ ਮਨਜੀਤ...

ਮਨੋਰੰਜਨ

ਰੈਪਰ ਮੈਂਡੀਜ਼ ਦਾ ਨਵਾਂ ਟਰੈਕ “ਅੱਜ ਦੀ ਘੜੀ” ਰਿਲੀਜ਼

ਯੈੱਸ ਪੰਜਾਬ ਮਾਰਚ 16, 2024 VYRL ਹਰਿਆਣਵੀ ਮੈਂਡੀਜ਼ ਦੁਆਰਾ "ਅੱਜ ਦੀ ਘੜੀ" ਦੀ ਆਗਾਮੀ ਰਿਲੀਜ਼ ਦੀ ਘੋਸ਼ਣਾ ਕਰਨ ਲਈ ਬਹੁਤ ਖੁਸ਼ ਹੈ, ਜੋ ਕਿ ਸਮਕਾਲੀ ਸ਼ਹਿਰੀ ਹਰਿਆਣਵੀ ਰੈਪ ਅਤੇ ਕਲਾਸਿਕ ਲੋਕ ਧੁਨ ਦਾ ਸਦੀਵੀ ਤੱਤ ਹੈ। ਇਹ...

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

ਸੋਸ਼ਲ ਮੀਡੀਆ

223,283FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...