Friday, March 29, 2024

ਵਾਹਿਗੁਰੂ

spot_img
spot_img

ਦਿੱਲੀ ਗੁਰਦੁਆਰਾ ਕਮੇਟੀ ਨੇ ਮਨੁੱਖਤਾ ਦੇ ਭਲੇ ਤੇ ਰਾਖੀ ਵਾਸਤੇ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਆਖੰਡ ਪਾਠ ਸਾਹਿਬ ਰੱਖਵਾਏ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 21 ਅਪ੍ਰੈਲ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੌਮੀ ਰਾਜਧਾਨੀ ਵਿਚ ਕੋਰੋਨਾ ਹਾਲਾਤਾਂ ਨੁੰ ਵੇਖਦਿਆਂ ਅੱਜ ਤਿੰਨ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਹਨ ਜਿਹਨਾਂ ਦਾ ਭੋਗ 23 ਅਪ੍ਰੈਲ ਨੁੰ ਪਵੇਗਾ।

ਇਹ ਜਾਣਕਾਰੀ ਸਾਂਝੀ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ, ਗੁਰਦੁਆਰਾ ਬੰਗਲਾ ਸਾਹਿਬ ਤੇ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਆਰੰਭ ਕਰਵਾਏ ਗਏ ਹਨ ਜਿਹਨਾਂ ਦਾ ਭੋਗ 23 ਅਪ੍ਰੈਲ ਨੁੰ ਪਾਏ ਜਾਣਗੇ।

ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਕਿਹਾ ਕਿ ਇਹ ਮਨੁੱਖਤਾ ਲਈ ਬਹੁਤ ਔਖੀ ਘੜੀ ਹੈ ਜਿਸ ਵਿਚ ਦੇਸ਼ ਦੀ ਕੌਮੀ ਰਾਜਧਾਨੀ ਸਭ ਤੋਂ ਵੱਡੇ ਸੰਕਟ ਵਿਚੋਂ ਲੰਘ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਤਾਂ ਅਕਾਲ ਪੁਰਖ ਅੱਗੇ ਅਰਦਾਸ ਕਰ ਰਹੇ ਹਾਂ ਕਿ ਉਹ ਅਕਾਲ ਪੁਰਖ ਮਨੁੱਖਤਾ ਦੀ ਰਾਖੀ ਕਰੇ ਅਤੇ ਇਸ ਮਹਾਂਮਾਰੀ ਤੋਂ ਬਚਾਅ ਕਰੇ। ਉਹਨਾਂ ਕਿਹਾ ਕਿ ਉਸ ਅਕਾਲ ਪੁਰਖ ਦਾ ਨਾਮ ਸਿਮਰਨ ਹੀ ਮਨੁੱਖਤਾ ਨੂੰ ਇਸ ਕੁਦਰਤ ਦੀ ਮਾਰ ਤੋਂ ਬਚਾ ਸਕਦਾ ਹੈ।

ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਹਿਲਾਂ ਦੀ ਤਰਾਂ ਲੰਗਰ ਸੇਵਾ ਆਰੰਭ ਕਰ ਦਿੱਤੀ ਗਈ ਹੈ ਤੇ ਇਸ ਵਾਰ ਜਿਹੜੇ ਪਰਿਵਾਰ ਕੋਰੋਨਾ ਦੀ ਮਾਰ ਹੇਠ ਆਏ ਹਨ ਤੇ ਆਪਣੇ ਲਈ ਰੋਟੀ ਨਹੀਂ ਬਣਾ ਸਕਦੇ ਤੇ ਇਸਦਾ ਇੰਤਜ਼ਾਮ ਨਹੀਂ ਕਰ ਸਕਦੇ, ਅਜਿਹੇ ਪਰਿਵਾਰਾਂ ਨੁੰ ਲੰਗਰ ਸਪਲਾਈ ਕਰਨ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਲੋੜਵੰਦਾਂ ਨੂੰ ਵੀ ਲੰਗਰ ਪਹੁੰਚਾਇਆ ਜਾ ਰਿਹਾ ਹੈ ਤੇ ਦਿੱਲੀ ਕਮੇਟੀ ਵੱਲੋਂ ਥਾਂ ਥਾਂ ‘ਤੇ ਲੰਗਰ ਦਾ ਇੰਤਜ਼ਾਮ ਕੀਤਾ ਗਿਆ ਹੈ।

ਦੋਵਾਂ ਆਗੂਆਂ ਨੇ ਕਿਹਾ ਕਿ ਅਸੀਂ ਤਾਂ ਸਿਰਫ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ‘ਤੇ ਚੱਲ ਰਹੇ ਹਾਂ ਅਤੇ ਚਲਦੇ ਰਹਾਂਗੇ। ਉਹਨਾਂ ਕਿਹਾ ਕਿ ਅਸੀਂ ਮਨੁੱਖਤਾ ਦੀ ਸੇਵਾ ਕੀਤੀ ਹੈ ਅਤੇ ਕਰਦੇ ਰਹਾਂਗੇ, ਇਸ ਤੋਂ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਇਸ ਦੌਰਾਨ ਅੱਜ ਦਿੱਲੀ ਗੁਰਦੁਆਰਾ ਕਮੇਟੀ ਨੇ ਹੈਲਪਲਾਈਨ ਨੰਬਰ ‘ਤੇ ਮਿਲੀ ਸੂਚਨਾ ਮੁਤਾਬਕ ਅੱਜ ਵੀ ਕੋਰੋਨਾ ਪੀੜਤ ਪਰਿਵਾਰਾਂ ਲਈ ਘਰ ਘਰ ਲੰਗਰ ਪਹੁੰਚਾਇਆ ਤੇ ਲੋੜਵੰਦਾਂ ਵਾਸਤੇ ਵੱਖ ਵੱਖ ਥਾਈਂ ਲੰਗਰ ਲਗਾਇਆ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...