Sunday, October 6, 2024
spot_img
spot_img
spot_img
spot_img
spot_img

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਅਸਥ ਘਾਟ ਸੰਗਤ ਨੂੰ ਕੀਤਾ ਸਮਰਪਿਤ

ਯੈੱਸ ਪੰਜਾਬ
ਨਵੀਂ ਦਿੱਲੀ, 7 ਜੁਲਾਈ, 2024

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਯਮੁਨਾ ਨਦੀ ਦੇ ਕੰਢੇ ’ਤੇ ਬਣਾਏ ਅਸਥ ਘਾਟ ਨੂੰ ਅੱਜ ਅਰਦਾਸ ਕਰ ਕੇ ਸੰਗਤ ਨੂੰ ਸਮਰਪਿਤ ਕੀਤਾ ਗਿਆ। ਇਸ ਅਸਥਾਨ ਦੀ ਸੇਵਾ ਵਰਲਡ ਪੰਜਾਬੀ ਆਰਗੇਨਾਈਜੇਸ਼ਨ ਦੇ ਮੁਖੀ ਪਦਮਸ੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ ਮੈਂਬਰ ਪਾਰਲੀਮੈਂਟ ਵੱਲੋਂ ਨਿਭਾਈ ਗਈ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਦਿੱਲੀ ਕਮੇਟੀ ਨੇ ਇਸ ਅਸਥਾਨ ਨੂੰ ਵਿਕਸਤ ਕਰਨ ਦਾ ਫੈਸਲਾ ਲਿਆ ਸੀ ਤੇ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਆਪ ਕਹਿ ਕੇ ਇਹ ਸੇਵਾ ਲਈ ਅਤੇ ਇਸਨੂੰ ਬਹੁਤ ਖੂਬਸੂਰਤ ਢੰਗ ਨਾਲ ਮੁਕੰਮਲ ਕੀਤਾ ਹੈ।

ਉਹਨਾਂ ਕਿਹਾ ਕਿ ਡਾ. ਸਾਹਨੀ ਦਾ ਧੰਨਵਾਦ ਕਰਨ ਲਈ ਅੱਜ ਸ਼ਬਦਾਂ ਦੀ ਘਾਟ ਵੀ ਮਹਿਸੂਸ ਹੋ ਰਹੀ ਹੈ। ਜਿਸ ਤਰੀਕੇ ਉਹ ਦੇਸ਼ ਤੇ ਕੌਮ ਦੀ ਸੇਵਾ ਵਿਚ ਲੱਗੇ ਹਨ ਤੇ ਹਮੇਸ਼ਾ ਅੱਗੇ ਵੱਧ ਚੜ੍ਹ ਕੇ ਕੰਮ ਕਰਵਾਉਂਦੇ ਹਨ, ਉਸਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ।

ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਕੋਰੋਨਾ ਕਾਲ ਵਿਚ ਵੀ ਜਿਹੜੇ ਜੀਅ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਸਨ, ਉਹਨਾਂ ਦੀਆਂ ਅਸਥੀਆਂ ਇਥੇ ਹੀ ਜਲ ਪ੍ਰਵਾਹ ਕੀਤੀਆਂ ਜਾਂਦੀਆਂ ਰਹੀਆਂ ਹਨ।

ਉਹਨਾਂ ਕਿਹਾ ਕਿ ਜਦੋਂ ਕਿਸੇ ਘਰ ਦਾ ਜੀਅ ਵਿਛੜਦਾ ਹੈ ਤਾਂ ਉਹ ਮੌਕਾ ਭਾਵੁਕ ਤੌਰ ’ਤੇ ਵੱਖਰੀ ਕਿਸਮ ਦਾ ਹੁੰਦਾ ਹੈ। ਉਹਨਾਂ ਕਿਹਾ ਕਿ ਅਸਥੀਆਂ ਜਲ ਪ੍ਰਵਾਹ ਕਰਨ ਵੇਲੇ ਅਸੀਂ ਆਪਣੇ ਜੀਅ ਨੂੰ ਅੰਤਿਮ ਵਿਦਾਈ ਦਿੰਦੇ ਹਾਂ। ਉਹਨਾਂ ਕਿਹਾ ਕਿ ਜੋ ਅਸਥਾਨ ਡਾ. ਸਾਹਨੀ ਨੇ ਤਿਆਰ ਕਰਵਾਇਆ ਹੈ, ਉਹ ਬਹੁਤ ਹੀ ਸੁੰਦਰ ਅਸਥਾਨ ਹੈ ਜਿਸਦਾ ਆਲਾ ਦੁਆਲਾ ਹਰਿਆ ਭਰਿਆ ਹੈ ਤੇ ਇਥੇ ਪਾਣੀ ਦੀ ਸਫਾਈ ਵਾਸਤੇ ਐਸ ਟੀ ਪੀ ਪਲਾਂਟ ਵੀ ਲਗਾਇਆ ਗਿਆ ਹੈ। ਉਹਨਾਂ ਕਿਹਾ ਕਿ ਲੋਕਾਂ ਲਈ ਇਹ ਥਾਂ ਬਹੁਤ ਹੀ ਉਪਯੋਗੀ ਸਾਬਤ ਹੋਵੇਗੀ।

ਇਸ ਮੌਕੇ ਉਹਨਾਂ ਨੇ ਡਾ. ਸਾਹਨੀ ਤੇ ਸਾਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ।

ਇਸ ਮੌਕੇ ਡਾ. ਸਾਹਨੀ ਨੇ ਕਿਹਾ ਕਿ ਦਿੱਲੀ ਵਿਚ ਸਿੱਖ ਭਾਈਚਾਰੇ ਦੇ ਨਾਲ-ਨਾਲ ਸਮੁੱਚੇ ਪੰਜਾਬੀਆਂ ਲਈ ਇਸ ਥਾਂ ਦੀ ਵੱਖਰੀ ਮਹੱਤਤਾ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਕੋਸ਼ਿਸ਼ ਸੀ ਕਿ ਇਸ ਅਸਥਾਨ ਨੂੰ ਬਹੁਤ ਸੁੰਦਰ ਢੰਗ ਨਾਲ ਵਿਕਸਤ ਕੀਤਾ ਜਾਵੇ ਅਤੇ ਪਰਮਾਤਮਾ ਦੀ ਅਪਾਰ ਬਖਸ਼ਿਸ਼ ਨਾਲ ਇਹਨਾਂ ਯਤਨਾਂ ਨੂੰ ਬੂਰ ਪਿਆ ਹੈ। ਉਹਨਾਂ ਨੇ ਸਨਮਾਨ ਲਈ ਦਿੱਲੀ ਕਮੇਟੀ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਐਮ ਪੀ ਤਰਲੋਚਨ ਸਿੰਘ ਸਾਬਕਾ ਐਮ ਪੀ, ਬਾਬਾ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਹਰਿਆਣਾ ਕਮੇਟੀ, ਦਿੱਲੀ ਕਮੇਟੀ ਮੈਂਬਰ ਅਮਰਜੀਤ ਸਿੰਘ ਪਿੰਕੀ, ਜਸਬੀਰ ਸਿੰਘ ਜੱਸੀ, ਐਮ ਪੀ ਐਸ ਚੱਢਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ, ਜਸਪ੍ਰੀਤ ਸਿੰਘ ਕਰਮਸਰ ਚੇਅਰਮੈਨ ਧਰਮ ਪ੍ਰਚਾਰ ਕਮੇਟੀ, ਸਰਬਜੀਤ ਸਿੰਘ ਵਿਰਕ, ਪਰਵਿੰਦਰ ਸਿੰਘ ਲੱਕੀ, ਸੁਖਬੀਰ ਸਿੰਘ ਕਾਲੜਾ, ਮਨਜੀਤ ਸਿੰਘ ਔਲਖ, ਇੰਦਰਜੀਤ ਸਿੰਘ ਮੋਂਟੀ, ਨਿਸ਼ਾਨ ਸਿੰਘ ਮਾਨ, ਦਲਜੀਤ ਸਿੰਘ ਸਰਨਾ, ਵਰਲਡ ਪੰਜਾਬੀ ਆਰਗੇਨਾਈਜੇਸ਼ਨ ਦੇ ਮੈਂਬਰ ਤੇ ਹੋਰ ਪਤਵੰਤੇ ਹਾਜ਼ਰ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ