Friday, March 29, 2024

ਵਾਹਿਗੁਰੂ

spot_img
spot_img

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਜਨਰਲ ਹਾਊਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹੋਏ ਨਿਰਾਦਰ ਲਈ ਪਸ਼ਚਾਤਾਪ ਵਜੋਂ ਸ੍ਰੀ ਆਖੰਡ ਪਾਠ ਸਾਹਿਬ ਆਰੰਭ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 25 ਜਨਵਰੀ, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਰਿਮ ਬੋਰਡ ਦੀ ਚੋਣ ਵੇਲੇ ਜਨਰਲ ਹਾਊਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ ਕੇ ਟੋਲੇ ਵੱਲੋਂ ਨਿਰਾਦਰ ਕਰਨ ਦੇ ਮਾਮਲੇ ਵਿਚ ਅੱਜ ਪਸ਼ਚਾਤਾਪ ਵਜੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਆਖੰਡ ਪਾਠ ਆਰੰਭ ਕੀਤੇ ਗਏ। ਪਾਠ ਦਾ ਭੋਗ 27 ਜਨਵਰੀ ਦਿਨ ਵੀਰਵਾਰ ਨੁੰ ਪਵੇਗਾ।

ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਵੇਲੇ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ ਪੀ, ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਤੇ ਜੁਆਇੰਟ ਸਕੱਤਰ ਜਸਮੇਨ ਸਿੰਘ ਨੋਨੀ ਸਮੇਤ ਕਮੇਟੀ ਦੀ ਕਾਰਜਕਾਰਨੀ ਦੀ ਟੀਮ ਤੇ ਹੋਰ ਮੈਂਬਰ ਵੀ ਹਾਜ਼ਰ ਸਨ।

ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਬੇਸ਼ੱਕ ਜਨਰਲ ਹਾਊਸ ਵਿਚ ਸਰਨਾ ਭਰਾਵਾਂ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿਚ ਗਾਲ੍ਹਾਂ ਕੱਢੀਆਂ ਤੇ ਬੇਹੱਦ ਮੰਦੀ ਸ਼ਬਦਾਵਲੀ ਦੀ ਵਰਤੋਂ ਕਰਦਿਆਂ ਹੁਲੜਬਾਜ਼ੀ ਕੀਤੀ ਤੇ ਗੁਰੂ ਸਾਹਿਬ ਦਾ ਅਪਮਾਨ ਕੀਤਾ ਪਰ ਪ੍ਰਬੰਧਕ ਹੋਣ ਦੇ ਨਾਅਤੇ ਅਸੀਂ ਇਹ ਆਪਣਾ ਫਰਜ਼ ਸਮਝਿਆ ਕਿ ਪਸ਼ਚਾਤਾਪ ਵਜੋਂ ਸ੍ਰੀ ਆਖੰਡ ਪਾਠ ਸਾਹਿਬ ਰੱਖਵਾਏ ਜਾਣ। ਇਸੇ ਫੈਸਲੇ ਤਹਿਤ ਅੱਜ ਸ੍ਰੀ ਆਖੰਡ ਪਾਠ ਆਰੰਭ ਕੀਤੇ ਗਏ ਹਨ ਜਿਹਨਾਂ ਦੇ ਭੋਗ 27 ਜਨਵਰੀ ਨੁੰ ਸਵੇਰੇ 11 ਵਜੇ ਪਾਏ ਜਾਣਗੇ। ਉਪਰੰਤ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨ ਹੋਣਗੇ।

ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਬੇਸ਼ੱਕ ਗੁਨਾਹ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ ਕੇ ਨੇ ਕੀਤਾ ਹੈ ਪ੍ਰਬੰਧਕ ਹੋਣ ਦੇ ਨਾਅਤੇ ਅਸੀਂ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਾਂ ਤੇ ਸੰਗਤਾਂ ਇਸ ਕਾਰਜ ਵਿਚ ਵੱਧ ਚੜ੍ਹ ਕੇ ਕਮੇਟੀ ਨੁੰ ਸਹਿਯੋਗ ਦੇਣ ਅਤੇ ਵੱਧ ਤੋਂ ਵੱਧ ਗਿਣਤੀ ਵਿਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਸਮੇਂ ਹਾਜ਼ਰੀ ਲਗਵਾਉਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...