Saturday, April 20, 2024

ਵਾਹਿਗੁਰੂ

spot_img
spot_img

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 2021 ’ਤੇ ਇਕ ਨਜ਼ਰ, ਪਾਰਟੀਆਂ ਦੀ ਕਾਰਗੁਜ਼ਾਰੀ: ਇੰਦਰ ਮੋਹਨ ਸਿੰਘ

- Advertisement -

ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਹਰ 4 ਸਾਲ ਬਾਅਦ ਹੋਣ ਵਾਲੀਆਂ ਆਮ ਚੋਣਾਂ ਕੋਵਿਡ-19 ਮਹਾਮਾਰੀ ਦੇ ਚਲਦੇ ਬਾਰ-ਬਾਰ ਮੁਲਤਵੀ ਹੋਣ ਤੌਂ ਬਾਅਦ ਆਖਿਰਕਾਰ ਬੀਤੇ 22 ਅਗਸਤ ਨੂੰ ਨੇਪਰੇ ਚੱੜ੍ਹ ਹੀ ਗਈਆ ‘ਤੇ ਚੋਣ ਨਤੀਜੇ ਵੀ 25 ਅਗਸਤ ਨੂੰ ਸੰਗਤ ਦੇ ਸਾਮਣੇ ਆ ਗਏ। ਦਿੱਲੀ ਸਰਕਾਰ ਵਲੋਂ ਕੀਤੇ ਪੁਖਤਾ ਇੰਤਜਾਮਾਂ ਕਾਰਨ ਇਹ ਚੋਣਾਂ ਸੁਚੱਜੇ ‘ਤੇ ਪਾਰਦਰਸ਼ੀ ਢੰਗ ਨਾਲ ਹੋਣ ‘ਚ ਕਾਮਯਾਬ ਰਹੀਆਂ ‘ਤੇ ਚੋਣਾਂ ਦੋਰਾਨ ਕਿਸੇ ਅਣਸੁਖਾਵੀ ਘਟਨਾ ਵਾਪਰਨ ਦੀ ਕੋਈ ਖਬਰ ਨਹੀ ਆਈ।

ਮੋਜੂਦਾ ਚੋਣਾਂ ਦੇ ਨਤੀਜੇ ਕਾਫੀ ਹੈਰਾਨਕੁੰਨ ਰਹੇ ਹਨ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਧੜ੍ਹੇ ਦੇ ਜੇਤੂ ਉਮੀਦਵਾਰਾਂ ਦੀ ਗਿਣਤੀ ਪਿਛਲੀਆਂ ਚੋਣਾਂ ‘ਚ 37 ਤੋਂ ਘਟ ਕੇ ਹੁਣ 27 ਰਹਿ ਗਈ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ‘ਤੇ ਉਸ ਦੀ ਸਹਿਯੋਗੀ ਪਾਰਟੀਆਂ ਦੇ ਜੇਤੂ ਉਮੀਦਵਾਰਾਂ ਦੀ ਗਿਣਤੀ 7 ਤੋਂ ਵੱਧ ਕੇ 19 ਹੋ ਗਈ ਹੈ।

ਹਾਲਾਂਕਿ ਸਾਲ 2017 ਦੀਆਂ ਚੋਣਾਂ ‘ਚ 45 ਫੀਸਦੀ ਦੇ ਮੁਕਾਬਲੇ ਇਸ ਵਾਰ ਕੇਵਲ 37 ਫੀਸਦੀ ਸਿੱਖ ਵੋਟਰਾਂ ਨੇ ਹੀ ਆਪਣੇ ਵੋਟ ਹੱਕ ਦਾ ਇਸਤੇਮਾਲ ਕੀਤਾ ਹੈ ਜਿਸ ‘ਚ ਬਾਦਲ ਧੜ੍ਹੇ ਨੂੰ ਸਾਲ 2017 ‘ਚ ਮਿਲੀਆਂ 46 ਫੀਸਦੀ ਵੋਟਾਂ ਦੇ ਮੁਕਾਬਲੇ ਇਸ ਵਾਰ ਘਟ ਕੇ ਤਕਰੀਬਨ 40 ਫੀਸਦੀ ‘ਤੇ ਸਰਨਾ ਧੜ੍ਹੇ ‘ਤੇ ਉਸ ਦੇ ਸਹਿਯੋਗੀ ਪਾਰਟੀਆਂ ਨੂੰ ਤਕਰੀਬਨ 44 ਫੀਸਦੀ ਵੋਟਾਂ ਹਾਸਿਲ ਹੋਈਆਂ ਹਨ। ਮੋਜੂਦਾ ਚੋਣਾਂ ‘ਚ ਵੋਟਰਾਂ ਵਲੋਂ ਬੈਲਟ ਪੇਪਰਾਂ ‘ਤੇ ਠੀਕ ਢੰਗ ਨਾਲ ਮੋਹਰ ਨਾ ਲਗਾਉਣ ਕਾਰਨ ਵੱਡੀ ਗਿਣਤੀ ‘ਚ ਵੋਟਾਂ ਕੈਂਸਲ ਹੋਣ ਦੀਆਂ ਵੀ ਖਬਰਾਂ ਮਿਲੀਆਂ ਹਨ।

ਇਹਨਾਂ ਚੋਣਾਂ ‘ਚ ਕੁੱਝ ਮੋਹਰੀ ਆਗੂਆਂ ਦੀ ਹਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਜਿਸ ‘ਚ ਦਿੱਲੀ ਕਮੇਟੀ ਦੇ ਮੋਜੂਦਾ ਪ੍ਰਧਾਨ ‘ਤੇ ਅਕਾਲੀ ਦਲ ਦੇ ਰਾਸ਼ਟਰੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਮੁੱਖ ਤੋਰ ਤੇ ਸ਼ਾਮਿਲ ਹਨ, ਜਿਹਨਾਂ ਨੂੰ ਪੰਜਾਬੀ ਬਾਗ ਵਾਰਡ ‘ਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਸਰਨਾ ਪਾਸੋਂ ਤਕਰੀਬਨ 500 ਵੋਟਾਂ ਦੇ ਵਖਵੇ ਨਾਲ ਸਿਕਸ਼ਤ ਮਿਲੀ ਹੈ।

ਹਾਲਾਂਕਿ ਸ. ਸਿਰਸਾ ਨੂੰ ਦਿੱਲੀ ਗੁਰਦੁਆਰਾ ਕਮੇਟੀ ‘ਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਂਇਦੇ ਵਜੋਂ ਨਾਮਜਦ ਕਰਨ ਸਬੰਧੀ ਪਤਰ ਵੀ ਜਾਰੀ ਹੋ ਗਿਆ ਦਸਿਆ ਜਾਂਦਾ ਹੈ, ਜਦਕਿ ਇਹ ਦਿੱਲੀ ਗੁਰੂਦੁਆਰਾ ਕਮੇਟੀ ਦੇ ਇਤਿਹਾਸ ‘ਚ ਪਹਿਲੀ ਵਾਰ ਹੋਵੇਗਾ ਕਿ ਦਿੱਲੀ ਕਮੇਟੀ ਦੀ ਚੋਣਾਂ ‘ਚ ਹਾਰੇ ਹੋਏ ਕਿਸੇ ਉਮੀਦਵਾਰ ਨੂੰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਾਮਜਦ ਕੀਤਾ ਹੋਵੇ।

ਦਿੱਲੀ ਸਿੱਖ ਗੁਰੂਦੁਆਰਾ ਐਕਟ 1971 ਦੇ ਮੁਤਾਬਿਕ ਕਮੇਟੀ ਦੀਆਂ ਆਮ ਚੋਣਾਂ ਦੇ ਨਤੀਜੇ ਆਉਣ ਦੇ 15 ਦਿਨਾਂ ਦੇ ਅੰਦਰ ਅਰਥਾਤ 9 ਸਿਤੰਬਰ 2021 ਤਕ ਨਾਮਜਦਗੀ ਦੀ ਪ੍ਰਕਿਰਿਆ ਪੂਰੀ ਕਰਨੀ ਲਾਜਮੀ ਹੈ, ਜਿਸ ‘ਚ ਹੋਰਨਾਂ ਤੋਂ ਇਲਾਵਾ ਦਿੱਲੀ ਦੇ ਸਿੱਖਾਂ ਦੇ 2 ਨੁਮਾਇੰਦਿਆਂ ਦੀ ਚੋਣ ਲਈ ਨਾਮਜਦਗੀ ਦਾਖਿਲ ਕਰਨ, ਨਾਮਜਦਗੀ ਪਤਰਾਂ ਦੀ ਪੜ੍ਹਤਾਲ ‘ਤੇ ਨਾਮ ਵਾਪਿਸ ਲੈਣ ਦੀ ਪ੍ਰਕਿਰਿਆ ਵੀ ਸ਼ਾਮਿਲ ਹੈ।

ਦਿੱਲੀ ਗੁਰੂਦੁਆਰਾ ਚੋਣ ਡਾਇਰੈਕਟਰ ਵਲੋਂ 46 ਚੁਣੇ ਹੋਏ ਮੈਂਬਰਾਂ ਦੀ ਮੀਟਿਂਗ ਸੱਦ ਕੇ 9 ਮੈਂਬਰ ਨਾਮਜਦ (ਕੋ-ਆਪਟ) ਕੀਤੇ ਜਾਣਗੇ, ਜਿਨ੍ਹਾਂ ‘ਚ ਸਭ ਤੋ ਪਹਿਲਾਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਮ੍ਰਿਤਸਰ ਦਾ ਇਕ ਨੁਮਾਇੰਦਾ ‘ਤੇ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅਮ੍ਰਿਤਸਰ ਸਾਹਿਬ, ਤਖਤ ਸ੍ਰੀ ਕੇਸਗੜ੍ਹ ਸਾਹਿਬ ਅੰਨਦਪੁਰ ਸਾਹਿਬ, ਤਖਤ ਸ੍ਰੀ ਹਰਮੰਦਿਰ ਸਾਹਿਬ ਪਟਨਾ ਬਿਹਾਰ ‘ਤੇ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ੍ਹ ਮਹਾਰਾਸ਼ਟਰਾ ਦੇ ਜੱਥੇਦਾਰ ਸਾਹਿਬਾਨ ਨੂੰ ਨਾਮਜਦ ਕੀਤਾ ਜਾਵੇਗਾ, ਹਾਲਾਂਕਿ ਇਹਨਾਂ ਜੱਥੇਦਾਰ ਸਾਹਿਬਾਨਾਂ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੁੰਦਾ ਹੈ।

ਦੱਸਣਯੋਗ ਹੈ ਕਿ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪੰਜਾਬ ਨੂੰ ਹਾਲ ਦੀ ਘੜ੍ਹੀ ‘ਚ ਦਿੱਲੀ ਗੁਰੂਦੁਆਰਾ ਐਕਟ ‘ਚ ਪੰਜਵੇਂ ਤਖਤ ਵਜੋਂ ਸ਼ਾਮਿਲ ਨਹੀ ਕੀਤਾ ਗਿਆ ਹੈ, ਜਦਕਿ ਇਹ ਤਖਤ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਲਾਗੂ ‘ਸਿਖ ਗੁਰੂਦੁਆਰਾ ਐਕਟ 1925’ ‘ਚ ਸਿੱਖਾਂ ਦੇ ਪੰਜਵੇ ਤਖਤ ਵਜੋੰ ਪਹਿਲਾਂ ਤੋਂ ਸ਼ਾਮਿਲ ਹੈ।

ਉਸ ਤੋਂ ਉਪਰੰਤ ਦਿੱਲ਼ੀ ਦੀਆਂ ਰਜਿਸਟਰਡ ਸਿੰਘ ਸਭਾ ਗੁਰੂਦੁਆਰਿਆਂ ਦੇ 2 ਪ੍ਰਧਾਨ ਲਾਟਰੀ ਰਾਹੀਂ ਚੁਣੇ ਜਾਣਗੇ ‘ਤੇ ਅੰਤ ‘ਚ ਦਿੱਲ਼ੀ ਦੇ 2 ਸਿੱਖ ਨੁਮਾਇੰਦੇ ਮੀਟਿੰਗ ‘ਚ ਸ਼ਿਰਕਤ ਕਰ ਰਹੇ ਨਵੇਂ ਚੁਣੇ 46 ਮੈਂਬਰਾਂ ਵਲੋਂ ਵੋਟਾਂ ਰਾਹੀ ਚੁਣੇ ਜਾਣਗੇ। ਦਸੱਣਯੋਗ ਹੈ ਕਿ ਇਸ ਪ੍ਰਕਿਰਿਆ ‘ਚ ਵੋਟ ਪਾਉਣ ‘ਤੇ ਵੋਟਾਂ ਦੀ ਗਿਣਤੀ ਕੋਟਾ ਸਿਸਟਮ ਮੁਤਾਬਿਕ ਰਾਜ ਸਭਾ ਦੀਆਂ ਚੋਣਾਂ ਦੀ ਤਰਜ ਤੇ ਹੁੰਦੀ ਹੈ, ਜੋ ਆਮ ਚੋਣਾਂ ‘ਤੋਂ ਬਿਲਕੁਲ ਵਖਰੀ ਹੈ।

ਦਿੱਲੀ ਗੁਰੂਦੁਆਰਾ ਐਕਟ ‘ਤੇ ਨਿਯਮਾਂ ਦੇ ਮੁਤਾਬਿਕ ਨਾਮਜਦਗੀ ਪ੍ਰਕਿਆ ਪੂਰੀ ਹੋਣ ਤੋਂ 15 ਦਿਨਾਂ ਦੇ ਅੰਦਰ ਗੁਰੂਦੁਆਰਾ ਚੋਣ ਡਾਇਰੈਕਟਰ ਵਲੋ ਇਨ੍ਹਾਂ 55 ਮੈਂਬਰਾਂ ਦੀ ਪਹਿਲੀ ਮੀਟਿੰਗ ਬੁਲਾਈ ਜਾਵੇਗੀ, ਜਿਸ ਵਿਚ ਸਾਰੇ ਮੈਂਬਰਾਂ ਨੂੰ ਗੁਰੁ ਗ੍ਰੰਥ ਸਾਹਿਬ ਜੀ ਦੀ ਹਜੂਰੀ ‘ਚ ਸੰਹੁ ਚੁਕਵਾਉਣ ਤੋਂ ਉਪਰੰਤ ਮੋਕੇ ਦਾ ਚੇਅਰਮੈਨ ਚੁਣਿਆ ਜਾਵੇਗਾ ਜੋ ਕਮੇਟੀ ਦੇ ਪ੍ਰਧਾਨ ਦੀ ਚੋਣ ਕਰਵਾਏਗਾ।

ਇਸ ਤੋਂ ਉਪਰੰਤ ਨਵਾਂ ਚੁਣਿਆ ਪ੍ਰਧਾਨ ਹੀ ਕਮੇਟੀ ਦੇ ਬਾਕੀ ਅਹੁਦੇਦਾਰਾਂ ਅਰਥਾਤ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸੱਕਤਰ ‘ਤੇ ਸੰਯੁਕਤ ਸੱਕਤਰ ਤੋਂ ਇਲਾਵਾ ਕਾਰਜਕਾਰੀ ਬੋਰਡ ਦੇ 10 ਮੈਂਬਰਾਂ ਦੀ ਚੋਣ ਪ੍ਰਕਿਰਿਆ ਨੂੰ ਪੂਰਾ ਕਰੇਗਾ। ਜੇਕਰ ਕਿਸੇ ਅਹੁਦੇ ਲਈ ਇਕ ਤੋਂ ਵੱਧ ਉਮੀਦਵਾਰ ਖੜ੍ਹੇ ਹੁੰਦੇ ਹਨ ਤਾਂ ਇਸ ਸੂਰਤ ‘ਚ ਬੈਲਟ ਪੇਪਰਾਂ ਰਾਹੀ ਚੋਣ ਕਰਵਾਈ ਜਾਵੇਗੀ। ਹਾਲਾਂਕਿ ਚੋਣ ਜਿਤਣ ਲਈ 26 ਵੋਟਾਂ ਦੀ ਲੋੜ੍ਹ ਹੋਵੇਗੀ, ਪਰੰਤੂ ਇਹ ਗਿਣਤੀ ਕੁੱਝ ਮੈਂਬਰਾਂ ਦੀ ਗੈਰ-ਹਾਜਰੀ ਕਾਰਨ ਘਟ ਵੀ ਸਕਦੀ ਹੈ।

ਵੋਟਾਂ ਦੀ ਗਿਣਤੀ ਦੋਰਾਨ ਜੇਕਰ ਇਕ ਤੋਂ ਵੱਧ ਉਮੀਦਵਾਰਾਂ ਨੂੰ ਬਰਾਬਰ ਦੀਆਂ ਸਭ ਤੋਂ ਵੱਧ ਵੋਟਾਂ ਹਾਸਿਲ ਹੁੰਦੀਆ ਹਨ ਤਾਂ ਲਾਟਰੀ ਰਾਹੀ ਜੇਤੂ ਅਹੁਦੇਦਾਰ ਦਾ ਐਲਾਨ ਕੀਤਾ ਜਾਵੇਗਾ। ਇਸ ਪ੍ਰਕਾਰ ਸਿਤੰਬਰ 2021 ਦੇ ਅੰਤ ਤਕ ਨਵਾਂ ਕਾਰਜਕਾਰੀ ਬੋਰਡ ਮੋਜੂਦਾ ਕਮੇਟੀ ਤੋਂ ਚਾਰਜ ਲੈਕੇ ਕੰਮ ਕਰਨਾ ਸ਼ੁਰੂ ਕਰ ਦੇਵੇਗਾ, ਜਦਕਿ ਇਸ ਨਵੇਂ ਕਾਰਜਕਾਰੀ ਬੋਰਡ ਦੀ ਮਿਆਦ 2 ਸਾਲਾਂ ਦੀ ਹੋਵੇਗੀ।

ਦਸੱਣਯੋਗ ਹੈ ਕਿ ਕੋ-ਆਪਸ਼ਨ ਅਰਥਾਤ ਨਾਮਜਦਗੀ ਦੀ ਪ੍ਰਕਿਆਂ ਜਾਂ ਕਾਰਜਕਾਰੀ ਬੋਰਡ ਦੀ ਚੋਣਾਂ ਦੇ ਦੋਰਾਨ ਹੋਏ ਕਿਸੇ ਵਿਵਾਦ ਦੇ ਨਿਬਟਾਰੇ ਲਈ ਸਬੰਧਿਤ ਧਿਰ ਵਲੌਂ ਗੁਰੂਦੁਆਰਾ ਚੋਣ ਡਾਇਰੈਕਟਰ ਦੇ ਦਫਤਰ ‘ਚ 500 ਰੁਪਏ ਦੀ ਜਮਾਨਤ ਰਾਸ਼ੀ ਜਮਾਂ ਕਰਵਾਣ ਤੋਂ ਉਪਰੰਤ ਦਿੱਲੀ ਦੀ ਜਿਲਾ ਅਦਾਲਤ ‘ਚ ਚੋਣ ਪਟੀਸ਼ਨ 15 ਦਿਨਾਂ ਦੇ ਅੰਦਰ ਦਾਖਿਲ ਕੀਤੀ ਜਾ ਸਕਦੀ ਹੈ।

ਇੰਦਰ ਮੋਹਨ ਸਿੰਘ,
ਮੈਂਬਰ, ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ
‘ਤੇ ਦਿੱਲੀ ਗੁਰੂਦੁਆਰਾ ਚੋਣਾਂ ਮਾਮਲੇ ਦੇ ਜਾਣਕਾਰ
ਮੋਬਾਇਲ: 9971564801

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...