Saturday, April 20, 2024

ਵਾਹਿਗੁਰੂ

spot_img
spot_img

ਦਿੱਲੀ ਗੁਰਦੁਆਰਾ ਵਾਰਡਾਂ ਦੀ ਹੱਦਬੰਦੀ ਦਰੁਸਤ ਕਰਕੇ ਨਵੀਆਂ ਵੋਟਰ ਸੂਚੀਆਂ ਬਣਾਈਆਂ ਜਾਣ- ਦਸ਼ਮੇਸ਼ ਸੇਵਾ ਸੁਸਾਇਟੀ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 17 ਜਨਵਰੀ, 2023 –
ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਨੇ ਆਪਣੀ ਕਾਰਜਕਾਰੀ ਬੋਰਡ ਦੀ ਅਹਿਮ ਮੀਟਿੰਗ ‘ਚ ਫੈਸਲਾ ਲੈਂਦਿਆਂ ਦਿੱਲੀ ਸਰਕਾਰ ਨੂੰ ਗੁਰਦੁਆਰਾ ਵਾਰਡਾਂ ਦੀ ਹੱਦਬੰਦੀ ਦਰੁਸਤ ਕਰਕੇ ਨਵੀਆਂ ਵੋਟਰ ਸੂਚੀਆਂ ਤਿਆਰ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਅਦਾਲਤਾਂ ਵਲੋਂ ਬੀਤੇ ਲੰਬੇ ਸਮੇਂ ਤੋਂ ਇਸ ਸਬੰਧ ‘ਚ ਜਾਰੀ ਆਦੇਸ਼ਾਂ ਦੇ ਬਾਵਜੂਦ ਦਿੱਲੀ ਸਰਕਾਰ ਵਲੋਂ ਸਾਲ 1995, 2002, 2007, 2013, 2017 ‘ਤੇ 2021 ‘ਚ 40 ਸਾਲ ਪੁਰਾਣੀਆਂ ਵੋਟਰ ਸੂਚੀਆਂ ‘ਚ ਅਧੂਰੀ ਸੋਧ ਕਰਕੇ ਦਿੱਲੀ ਗੁਰਦੁਆਰਾ ਚੋਣਾਂ ਕਰਵਾਉਣ ਦੀ ਕਿਵਾਇਤ ਕੀਤੀ ਗਈ ਸੀ।

ਉਨ੍ਹਾਂ ਦਸਿਆ ਕਿ ਸਾਲ 1983 ‘ਚ ਬਣਾਈਆਂ ਗਈਆਂ ਵੋਟਰ ਸੂਚੀਆਂ ‘ਚ ਹਾਲੇ ਵੀ ਉਹਨਾਂ ਵੋਟਰਾਂ ਦੇ ਨਾਮ ਦਰਜ ਹਨ ਜੋ ਇਸ ਸੰਸਾਰ ਨੂੰ ਅਲਵਿਦਾ ਕਹਿ ਚੁਕੇ ਹਨ ਜਾਂ ਆਪਣੀ ਰਿਹਾਇਸ਼ ਕਈ ਵਾਰ ਬਦਲ ਚੁੱਕੇ ਹਨ। ਇਹ ਵੀ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਰਿਹਾਇਸ਼ ਬਦਲ ਚੁਕੇ ਵੋਟਰਾਂ ਦੇ ਨਾਉਂ ਵੱਖ-ਵੱਖ ਥਾਵਾਂ ‘ਤੇ ਕਈ ਵਾਰ ਦਰਜ ਹੋ ਸਕਦਾ ਹੈ ਜਦਕਿ ਇਸ ਲੰਬੇ ਵੱਖਵੇ ਦੋਰਾਨ ਸ਼ਾਦੀ ਕਰ ਚੁਕੀਆਂ ਬੱਚੀਆਂ ਦੇ ਨਾਮ ਦੇ ਨਾਲ ਉਹਨਾਂ ਦੇ ਪਤੀ ਦੇ ਨਾਮ ਦੀ ਥਾਂ ‘ਤੇ ਹਾਲਾਂ ਵੀ ਪਿਤਾ ਦਾ ਨਾਮ ਦਰਜ ਹੈ

ਸ. ਇੰਦਰ ਮੋਹਨ ਸਿੰਘ ਨੇ ਹੋਰ ਜਾਣਕਾਰੀ ਦਿੰਦਿਆ ਕਿਹਾ ਕਿ ਹਾਲਾਂਕਿ ਵਾਰਡਾਂ ਦੀ ਮੁੱੜ੍ਹ ਹੱਦਬੰਦੀ ਸਾਲ 2015 ‘ਚ ਕੀਤੀ ਗਈ ਸੀ ਪਰੰਤੂ ਖਾਮੀਆਂ ਨਾਲ ਭਰਪੂਰ ਇਸ ਹੱਦਬੰਦੀ ਪ੍ਰਕਿਆ ‘ਚ ਵਾਰਡਾਂ ਦੀ ਹੱਦਬੰਦੀ ਦੇ ਨੋਟੀਫਿਕੇਸ਼ਨ ‘ਚ ਦਰਸ਼ਾਏ ਗਏ ਇਲਾਕੇ ਨਾ ਤਾਂ ਪੋਲਿੰਗ ਸਵੇਸ਼ਨਾਂ ‘ਤੇ ਨਾ ਹੀ ਵਾਰਡਾਂ ਦੇ ਨਕਸ਼ੇ ਨਾਲ ਮੇਲ ਖਾਂਦੇ ਹਨ। ਕਈ ਥਾਵਾਂ ‘ਤੇ ਇਹੋ ਜਹੀਆਂ ਸੜ੍ਹਕਾਂ ਨੂੰ ਆਪਸ ‘ਚ ਮਿਲਦਿਆ ਦਰਸ਼ਇਆ ਗਿਆ ਹੈ ਜੋ ਇਕ ਦੂਜੇ ਤੋਂ ਕਈ ਕਿਲੋਮੀਟਰ ਦੀ ਦੂਰੀ ‘ਤੇ ਹਨ।

ਉਨ੍ਹਾਂ ਦਸਿਆ ਕਿ ਤਕਰੀਬਨ 40 ਫੀਸਦੀ ਵੋਟਰਾਂ ਦੇ ਨਾਲ ਉਹਨਾਂ ਦੀ ਫੋਟੋ ਸਮੇਤ ਦਰਜ ਹਨ ਜਦਕਿ ਜੁਲਾਈ 2010 ‘ਚ ਹੋਈ ਸੋਧ ਦੇ ਮੁਤਾਬਿਕ ਸਾਰੇ ਵੋਟਰ ਫੋਟੋ ਸਹਿਤ ਇਹਨਾਂ ਸੂਚੀਆਂ ‘ਚ ਦਰਜ ਹੋਣੇ ਲਾਜਮੀ ਕੀਤੇ ਗਏ ਸਨ।

ਸੁਸਾਇਟੀ ਦੇ ਪ੍ਰਧਾਨ ਇੰਦਰ ਮੋਹਨ ਸਿੰਘ ਨੇ ਦਸਿਆ ਕਿ ਉਹਨਾਂ ਦਿੱਲੀ ਦ ੇਉਪ-ਰਾਜਪਾਲ ਵੀ.ਕੇ.ਸਕਸੈਨਾ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਡਾਇਰੈਕਟਰ ਗੁਰਦੁਆਰਾ ਚੋਣਾਂ ਮੰਨਵਿੰਦਰ ਸਿੰਘ ਨੂੰ ਆਪਣੇ ਪੱਤਰ ਰਾਹੀ ਦਿੱਲੀ ਦੇ ਸਾਰੇ 46 ਵਾਰਡਾਂ ਦਾ ਸਰਵੇ ਕਰਨ ਤੋਂ ਉਪਰੰਤ ਮੁੱੜ੍ਹ ਹਦਬੰਦੀ ਕਰਨ ‘ਤੇ ਸਿੱਖ ਵੋਟਾਂ ਦੀ ਬਰਾਬਰ ਵੰਡ ਕਰਨ ਦੇ ਆਧਾਰ ‘ਤੇ ਘਰ-ਘਰ ਜਾ ਕੇ ਨਵੀਆਂ ਵੋਟਾਂ ਬਣਾਉਨ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਪ੍ਰਕਿਆ ਨੂੰ ਪੂਰਾ ਕਰਨ ਨਾਲ ਜਿੱਥੇ ਜਨਵਰੀ 2026 ‘ਚ ਨਿਰਧਾਰਤ ਗੁਰਦੁਆਰਾ ਚੋਣਾਂ ਨਿਰਪੱਖ ‘ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ‘ਚ ਮਦਦ ਮਿਲੇਗੀ ਉਥੇ ਦਿੱਲੀ ‘ਚ ਸਿੱਖਾਂ ਦੀ ਸਹੀ ਗਿਣਤੀ ਦੇ ਅੰਕੜ੍ਹੇ ਵੀ ਸਾਹਮਣੇ ਆਉਣਗੇ, ਕਿਉਂਕਿ ਮੋਜੂਦਾ 3 ਲੱਖ 42 ਹਜਾਰ ਸਿੱਖ ਵੋਟਰਾਂ ਦੀ ਤਾਦਾਦ ਸਹੀ ਪ੍ਰਤੀਤ ਨਹੀ ਹੁੰਦੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...