Wednesday, April 24, 2024

ਵਾਹਿਗੁਰੂ

spot_img
spot_img

ਦਿੱਲੀ ਦੀ ‘ਆਪ’ ਸਰਕਾਰ ਵੱਲੋਂ ਸਿਰਸਾ ਨੂੰ ਦਿੱਲੀ ਗੁਰਦੁਆਰਾ ਕਮੇਟੀ ’ਚ ਕੋ-ਆਪਸ਼ਨ ਲਈ ਅਯੋਗ ਕਰਾਰ ਦੇਣਾ ਨਿਖ਼ੇਧੀਯੋਗ: ਅਕਾਲੀ ਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਸਤੰਬਰ, 2021 –
ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਵਜੋਂ ਪਾਰਟੀ ਦੇ ਸੀਨੀਅਰ ਆਗੂ ਸ. ਮਨਜਿੰਦਰ ਸਿੰਘ ਸਿਰਸਾ ਦੀ ਕੋ-ਆਪਸ਼ਨ ਰੋਕਣ ਲਈ ਆਮ ਆਦਮੀ ਪਾਰਟੀ ਸਰਕਾਰ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਅਤੇ ਉਸ ਨੂੰ ਕਿਹਾ ਕਿ ਹੈ ਕਿ ਉਹ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਨਾ ਦਵੇ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਜਥੇ. ਅਵਤਾਰ ਸਿੰਘ ਹਿਤ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਆਪ ਸਰਕਾਰ ਨੇ ਆਪਣੀ ਤਾਕਤ ਨਜਾਇਜ਼ ਵਰਤ ਕੇ ਡਾਇਰੈਕਟੋਰੇਟ ਗੁਰਦੁਆਰਾ ਚੋਣਾਂ ਦੇ ਡਾਇਰੈਕਟਰ ਤੋਂ ਸ਼੍ਰੀ ਸਿਰਸਾ ਦੀ ਨਾਮਜ਼ਦੀ ਰੱਦ ਕਰਵਾਈ।

ਇਨ੍ਹਾਂ ਆਗੂਆਂ ਨੇ ਕਿਹਾ ਕਿ ਸ਼੍ਰੀ ਸਿਰਸਾ ਦਿੱਲੀ ਗੁਰਦੁਆਰਾ ਕਮੇਟੀ ਐਕਟ 1971 ਦੀ ਵਿਵਸਥਾ ਅਨੁਸਾਰ ਕੋ-ਆਪਟਿਡ ਮੈਂਬਰ ਵਜੋਂ ਨਾਮਜ਼ਦਗੀ ਲਈ ਬਿਲਕੁਲ ਯੋਗ ਸਨ। ਉਨ੍ਹਾਂ ਕਿਹਾ ਕਿ ਸਿਰਸਾ ਨੇ ਆਪਣੀ ਅਰਜੀ ਵੀ ਪੰਜਾਬੀ ਭਰੀ ਅਤੇ ਵਿਵਸਥਾ ਇਹ ਹੈ ਕਿ ਉਮੀਦਵਾਰ ਆਪਣੇ ਹਸਤਾਖ਼ਰ ਪੰਜਾਬੀ ਵਿਚ ਕਰ ਸਕਦਾ ਹੋਵੇ।

ਇਨ੍ਹਾਂ ਆਗੂਆਂ ਨੇ ਕਿਹਾ ਕਿ ਇਸ ਦੇ ਬਾਵਜੂਦ ਉਸ ਡਾਇਰੈਕਟਰ ਨੇ ਸ਼੍ਰੀ ਸਿਰਸਾ ਨੂੰ ਕੋ-ਆਪਸ਼ਨ ਲਈ ਅਯੋਗ ਕਰਾਰ ਦਿੱਤਾ ਜੋ ਆਪ ਗੁਰਮੁਖੀ ਲਿਖ ਤੇ ਪੜ੍ਹ ਨਹੀਂ ਸਕਦਾ ਜਦੋਂ ਕਿ ਸ਼੍ਰੀ ਸਿਰਸਾ ਨੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦਿੱਲੀ ਯੂਨੀਵਰਸਿਟੀ ਤੋਂ 1990 ਤੋਂ 1993 ਤੱਕ ਬੀ. ਏ. ਆਨਰਜ਼ ਪੰਜਾਬੀ ਦੀ ਪੜ੍ਹਾਈ ਕਰਕੇ ਡਿਗਰੀ ਪ੍ਰਾਪਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਸੁੱਖੋ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵੀਂ ਦਿੱਲੀ ਦੇ ਪ੍ਰਿੰਸੀਪਲ ਨੇ ਵੀ ਇਸ ਗੱਲ ਦਾ ਸਰਟੀਫਿਕੇਟ ਜਾਰੀ ਕੀਤਾ ਹੈ ਕਿ ਸ਼੍ਰੀ ਸਿਰਸਾ ਨੇ ਗੁਰਮੁਖੀ ਵਿਚ ਗੁਰਬਾਣੀ ਪੜ੍ਹੀ ਅਤੇ ਉਹ ਗੁਰਮੁਖੀ ਵਿਚ ਲਿਖ ਸਕਦੇ ਹਨ।

ਇਸ ਦੌਰਾਨ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਹਿਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਮੁੜ ਤੋਂ ਜਥੇ. ਬਣਵਾਉਣ ਦੀਆਂ ਕੋਸ਼ਿਸ਼ਾਂ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਗਿਆਨੀ ਇਕਬਾਲ ਸਿੰਘ ਨੇ ਉਨ੍ਹਾਂ ਖਿਲਾਫ ਅਨੈਤਿਕ ਹੋਣ ਦੇ ਦੋਸ਼ ਲੱਗਣ ਤੇ ਸੰਗਤਾਂ ਵਲੋਂ ਬੇਨਿਯਮਿਆਂ ਦੇ ਦੋਸ਼ ਲਾਉਣ ਮਗਰੋਂ ਅਸਤੀਫਾ ਦੇ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਦੋ ਸਾਲ ਬਾਅਦ ਉਨ੍ਹਾਂ ਨੇ ਨਿਆਇਕ ਰਾਹਤ ਹਾਸਲ ਕੀਤੀ ਹੈ ਤੇ ਉਹ ਆਪਣੀ ਪੁਰਾਣੀ ਪੋਸਟ ’ਤੇ ਮੁੜ ਲੱਗਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਪੰਥ ਕਿਸੇ ਵੀ ਹਾਲਤ ਵਿਚ ਇਹ ਬਰਦਾਸ਼ਤ ਨਹੀਂ ਕਰੇਗਾ ਅਤੇ ਗਿਆਨੀ ਇਕਬਾਲ ਸਿੰਘ ਵਲੋਂ ਮੁੜ ਜਥੇਦਾਰ ਬਣਨ ਦਾ ਕੋਈ ਵੀ ਯਤਨ ਅਮਨ ਸ਼ਾਂਤੀ ਭੰਗ ਕਰ ਸਕਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...