Friday, April 26, 2024

ਵਾਹਿਗੁਰੂ

spot_img
spot_img

ਦਿੱਲੀ ਦੇ ਬਾਰਡਰਾਂ ਉੱਪਰ ਚਲਦੇ ਕਿਸਾਨ ਅੰਦੋਲਨ ਨੇ ਸਫਲਤਾ ਪੂਰਵਕ ਇੱਕ ਵਰ੍ਹਾ ਕੀਤਾ ਪੂਰਾ, ਅੰਦੋਲਨ ਵਿੱਚ ਸ਼ਹਾਦਤਾਂ ਦਾ ਜਾਮ ਪੀਣ ਵਾਲੇ ਕਿਸਾਨਾਂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ

- Advertisement -

ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, 26 ਨਵੰਬਰ, 2021:
ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਸੂਬੇ ‘ਚ ਅੱਜ ਕਿਸਾਨੀ ਧਰਨਿਆਂ ਦੇ 422ਵੇਂ ਦਿਨ 125 ਤੋਂ ਵੱਧ ਥਾਵਾਂ ਵੱਡੇ ਭਾਰੀ ਇਕੱਠ ਜੁੜੇ। ਇਨ੍ਹਾਂ ਧਰਨਿਆਂ ਵਿੱਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਿਦਿਆਰਥੀਆਂ, ਔਰਤਾਂ, ਦੁਕਾਨਦਾਰਾਂ, ਮੁਲਾਜ਼ਮਾਂ, ਟਰਾਂਸਪੋਰਟਰਾਂ ਸਮੇਤ ਹਰ ਵਰਖ ਦੇ ਲੋਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ।

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ਤੇ ਚਲਦੇ ਇੱਕ ਸਾਲ ਦੇ ਕਿਸਾਨ ਅੰਦੋਲਨ ਦਾ ਲੇਖਾ ਜੋਖਾ ਕੀਤਾ ਅਤੇ ਕਿਹਾ ਕਿ ਮੋਦੀ ਹਕੂਮਤ ਨੇ ਸਾਡੇ ਸਾਂਝੇ ਸੰਗਮ ਨੂੰ ਬਲ ਅਤੇ ਛਲ ਦੋਨੇ ਢੰਗਾਂ ਨਾਲ ਪਾੜ੍ਹਨ ਖਿੰਡਾਉਣ ਦੀ ਪੂਰੀ ਵਾਹ ਲਾਈ ਹੈ, ਪਰ ਸੂਝਵਾਨ ਲੀਡਰਸ਼ਿਪ ਅਤੇ ਪੰਜਾਬ ਤੋਂ ਚੱਲਕੇ ਮੁਲਕ ਪੱਧਰ ਤੱਕ ਪਸਾਰ ਕਰ ਚੁੱਕੇ ਕਿਸਾਨ/ਲੋਕ ਸੰਘਰਸ਼ ਨੇ ਸਿਦਕ, ਨਿਡਰਤਾ, ਸੰਜਮ, ਠਰੰਮੇ, ਜਾਬਤੇ ਨਾਲ ਟਾਕਰਾ ਕਰਕੇ ਪੜਾਛਣ ਵਿੱਚ ਸਫਲਤਾ ਵੀ ਹਾਸਲ ਕੀਤੀ ਹੈ ਅਤੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਕੌੜਾ ਘੁੱਟ ਭਰਨ ਲਈ ਮਜਬੂਰ ਵੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਚੱਲ ਰਹੇ ਇਸ ਕਿਸਾਨ ਅੰਦੋਲਨ ਨੇ ਮੁਲਕ ਦੀਆਂ ਹੱਦਾਂ ਬੰਨ੍ਹੇ ਟੱਪਕੇ ਸੰਸਾਰ ਪੱਧਰ ਦੇ ਜੂਝ ਰਹੇ ਕਿਰਤੀ ਕਿਸਾਨਾਂ ਸਮੇਤ ਹੋਰਨਾਂ ਤਬਕਿਆਂ ਲਈ ਨਵੀਂ ਆਸ ਦੀ ਕਿਰਨ ਪੈਦਾ ਕੀਤੀ ਹੈ।

ਅੱਜ ਦਿੱਲੀ ਮੋਰਚੇ ਅਤੇ ਸਥਾਨਕ ਧਰਨਿਆਂ ਵਿੱਚ ਲਗਾਤਾਰ ਸ਼ਮੂਲੀਅਤ ਕਰਨ ਵਾਲੇ 670 ਤੋਂ ਵਧੇਰੇ ਸ਼ਹੀਦ ਹੋਏ ਯੋਧਿਆਂ, ਜਿਨ੍ਹਾਂ ਦੀ ਸ਼ਹਾਦਤ ਸਦਕਾ ਮੋਦੀ ਹਕੂਮਤ ਨੂੰ ਤਿੰਨੇ ਕਾਲੇ ਕਾਨੂੰਂ ਰੱਦ ਕਰਨ ਦਾ ਕੌੜਾ ਘੁੱਟ ਭਰਨਾ ਪਿਆ ਹੈ ਉਨ੍ਹਾਂ ਯੋਧਿਆਂ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਇਹ ਸ਼ਹੀਦ ਮਰਕੇ ਵੀ ਅਮਰ ਹੋ ਗਏ ਹਨ।

ਆਉਣ ਵਾਲੀਆਂ ਪੀੜੀਆਂ ਵੀ ਇਨ੍ਹਾਂ ਸ਼ਹੀਦਾਂ ਦੀ ਕਰਬਾਨੀ ਨੂੰ ਯਾਦ ਰੱਖਣਗੀਆਂ। ਕਿਸਾਨ ਮੋਰਚੇ ਵਿੱਚ ਅੱਜ ਦੋ ਮਿੰਟ ਦਾ ਮੌਨ ਧਾਰ ਕੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕਰਕੇ ਰਹਿੰਦੀਆਂ ਮੰਗਾਂ ਖਾਸ ਕਰ ਐੱਮਐੱਸਪੀ ਦਾ ਕਾਨੂੰਨ ਬਨਾਉਣ, ਬਿਜਲੀ ਸੋਧ ਬਿਲ-2020 ਅਤੇ ਪਰਾਲੀ ਵਾਲਾ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...