Friday, April 26, 2024

ਵਾਹਿਗੁਰੂ

spot_img
spot_img

ਦਿੱਲੀ ਦੇ ਬਾਰਡਰਾਂ ’ਤੇ ਇੰਟਰਨੈਟ ਸੇਵਾਵਾਂ ਮੁਅੱਤਲ, ਮੈਟਰੋ ਸੇਵਾਵਾਂ ਵੀ ਪ੍ਰਭਾਵਿਤ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 26 ਜਨਵਰੀ, 2021:
ਕੇਂਦਰੀ ਗ੍ਰਹਿ ਮੰਤਰਾਲੇ ਦੇ ਆਦੇਸ਼ਾਂ ਨਾਲ ਦਿੱਲੀ ਦੇ ਸਾਰੇ ਬਾਰਡਰਾਂ ’ਤੇ ਇੰਟਰਨੈਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।

ਇਹ ਫ਼ੈਸਲਾ ਗ੍ਰਹਿ ਮੰਤਰਾਲੇ ਵੱਲੋਂ ਅੱਜ ਦਿੱਲੀ ਪੁਲਿਸ ਅਤੇ ਕਿਸਾਨਾਂ ਦੇ ਕਈ ਥਾਂਵਾਂ’ਤੇ ਆਹਮੋ ਸਾਹਮਣੇ ਹੋਣ ਮਗਰੋਂ ਲਿਆ ਗਿਆ।

ਲਏ ਗਏ ਫ਼ੈਸਲੇ ਅਨੁਸਾਰ ਸਿੰਘੂ, ਗਾਜ਼ੀਪੁਰ, ਟਿਕਰੀ, ਮੁਕਰਬਾ ਚੌਂਕ, ਨੰਗਲੋਈ ਆਦਿ ਬਾਰਡਰਾਂ ’ਤੇ ਇੰਟਰਨੈਟ ਸੇਵਾ ਦੁਪਹਿਰ 12 ਵਜੇ ਤੋਂ ਰਾਤ 11.59 ਵਜੇ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਇਸ ਸੰਬੰਧੀ ਹੁਕਮ ਗ੍ਰਹਿ ਮੰਤਰਾਲੇ ਦੇ ਡਿਪਟੀ ਸੈਕਟਰੀ ਸ਼ੈਲੇਂਦਰ ਵਿਕਰਮ ਸਿੰਘ ਦੇ ਦਸਤਖ਼ਤਾਂ ਹੇਠ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਇਹ ਹੁਕਮ ਜਨਤਾ ਦੀ ਸੁਰੱਖ਼ਿਆ ਅਤੇ ਕਿਸੇ ਤਰ੍ਹਾਂ ਦੀ ਐਮਰਜੈਂਸੀ ਤੋਂ ਬਚਾਅ ਲਈ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਅੱਜ ਦਿੱਲੀ ਵਿੱਚ ਪੁਲਿਸ ਅਤੇ ਸੰਘਰਸ਼ਸ਼ੀਲ ਕਿਸਾਨ ਕਈ ਜਗ੍ਹਾ ਆਹਮੋ ਸਾਹਮਣੇ ਹੋਏ ਜਿਸ ਦੌਰਾਨ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਗਿਆ, ਹੰਝੂ ਗੈਸ ਦੇ ਗੋਲੇ ਛੱਡੇ ਗਏ ਅਤੇ ਕਈ ਥਾਂਵਾਂ ’ਤੇ ਲਾਠੀਚਾਰਜ ਅਤੇ ਹੰਝੂ ਗੈਸ ਤੋਂ ਬਾਅਦ ਆਪਣੇ ਟਰੈਕਟਰ ਅਤੇ ਹੋਰ ਵਾਹਨ ਛੱਡ ਕੇ ਭੱਜੇ ਕਿਸਾਨਾਂ ਦੇ ਵਾਹਨ ਤੋੜੇ ਭੰਨੇ ਗਏ।

ਆਈ.ਟੀ.ਉ. ਇਲਾਕੇ ਵਿੱਚ ਕਿਸਾਨਾਂ ਵੱਲੋਂ ਵੀ ਇਕ ਬੱਸ ਦੀ ਭੰਨਤੋੜ ਕੀਤੇ ਜਾਣ ਦੀ ਖ਼ਬਰ ਹੈ।

ਇਸੇ ਦੌਰਾਨ ਰਾਜਧਾਨੀ ਵਿੱਚ ਮੈਟਰੋ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ ਅਤੇ ਕਈ ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਗਏ ਹਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...