Thursday, March 28, 2024

ਵਾਹਿਗੁਰੂ

spot_img
spot_img

ਦਿੱਲੀ ਨਹੀਂ ਹੈ ਪੰਜਾਬ, ਕੇਜਰੀਵਾਲ ਦੇ ਪਿੱਛੇ ਅੰਨ੍ਹੇਵਾਹ ਨਾ ਲੱਗੋ: ਭਗਵੰਤ ਮਾਨ ਨੂੰ ਪ੍ਰਤਾਪ ਬਾਜਵਾ ਦੀ ਸਲਾਹ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਅਕਤੂਬਰ, 2022:
ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਹਰ ਰੋਜ਼ ਕੇਂਦਰ ਸਰਕਾਰ ਵੱਲੋਂ ਸਖ਼ਤ ਜਾਂਚ ਦੇ ਘੇਰੇ ਵਿੱਚ ਲਿਆਉਣ ਦੇ ਨਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਇਹ ਸਮਾਂ ਆ ਗਿਆ ਹੈ ਕਿ ਉਹ ਆਪਣਾ ਕੰਮ ਆਪਣੇ ਦਿਮਾਗ ਨਾਲ ਕਰਨ ਅਤੇ ਆਪਣੇ ਰਾਜਨੀਤਿਕ ਗੁਰੂ ਦੀ ਅੰਨ੍ਹੇਵਾਹ ਪਾਲਣਾ ਕਰਕੇ ਲੋਕਾਂ ਦੇ ਫਤਵੇ ਨੂੰ ਬਰਬਾਦ ਨਾ ਹੋਣ ਦੇਣ।

ਬਾਜਵਾ ਨੇ ਆਪਣੀਆਂ ਉਪਰੋਕਤ ਚਿੰਤਾਵਾਂ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਨਾਲ ਸਬੰਧਤ ਸੰਵੇਦਨਸ਼ੀਲ ਮੁੱਦਿਆਂ ਨਾਲ ਨਜਿੱਠਣ ਸਮੇਂ ਵਧੇਰੇ ਸਾਵਧਾਨ ਅਤੇ ਸਮਝਦਾਰੀ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਦਿੱਲੀ ਪੰਜਾਬ ਨਹੀਂ ਹੈ ਅਤੇ ਪੰਜਾਬ ਦਿੱਲੀ ਨਹੀਂ ਹੈ। ਦੋਵਾਂ ਥਾਵਾਂ ਦੇ ਆਪਣੇ ਖੇਤਰੀ ਵਿਸ਼ੇਸ਼ ਮੁੱਦੇ ਹਨ। ਪੰਜਾਬ ਦੇ ਅਸਲ ਅਤੇ ਲੰਮੇ ਸਮੇਂ ਤੋਂ ਲਟਕਦੇ ਮਸਲਿਆਂ ਨੂੰ ਚੰਗੀ ਤਰ੍ਹਾਂ ਸਮਝਣ ਦਾ ਸਮਾਂ ਆ ਗਿਆ ਹੈ।

ਜੇਕਰ ਤੁਸੀਂ ਆਪਣੇ ਰਾਜਨੀਤਿਕ ਮਾਲਕ ਦੀ ਅੰਨ੍ਹੇਵਾਹ ਪੈਰਵੀ ਕਰਦੇ ਰਹੇ ਤਾਂ ਇਤਿਹਾਸ ਤੁਹਾਡੇ ‘ਤੇ ਮਿਹਰਬਾਨ ਨਹੀਂ ਹੋਵੇਗਾ। ਸਗੋਂ ਤੁਸੀਂ ਪੰਜਾਬ ਦੇ ਸੰਵੇਦਨਸ਼ੀਲ ਮੁੱਦਿਆਂ ਨੂੰ ਬਿਨਾਂ ਸੋਚੇ ਸਮਝੇ ਨਜ਼ਰਅੰਦਾਜ਼ ਕਰਨ ਅਤੇ ਆਪਣੇ ਅਕਾਵਾੰ ਦੀਆਂ ਅੱਖਾਂ ਸਾਹਵੇੰ ਚੰਗੇ ਬਣੇ ਰਹਿਣ ਲਈ ਅਰਵਿੰਦ ਕੇਜਰੀਵਾਲ ਦਾ ਪਿੱਛਾ ਕਰਨ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੋਗੇ।

ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਵੱਲੋਂ ਦਿੱਲੀ ਵਿੱਚ ਕਰੋੜਾਂ ਰੁਪਏ ਦੀ ਬਿਜਲੀ ਸਬਸਿਡੀ ਦੀ ਕਥਿਤ ਗੜਬੜੀ ਦੀ ਜਾਂਚ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਲਈ ਇਹ ਦੱਸਣ ਦਾ ਸਮਾਂ ਆ ਗਿਆ ਹੈ ਕਿ ਉਹ ਗਰੀਬ ਵਰਗ ਨੂੰ ਦਿੱਤੀ ਜਾ ਰਹੀ ਸਬਸਿਡੀ ਪ੍ਰਤੀ ਇਮਾਨਦਾਰ ਅਤੇ ਪਾਰਦਰਸ਼ੀ ਕਿਉਂ ਨਹੀਂ ਹੈ।

ਬਾਜਵਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਦਿੱਲੀ ਦੇ ਮੁੱਖ ਸਕੱਤਰ ਦੀ ਸਿਫਾਰਿਸ਼ ‘ਤੇ ਐਲਜੀ ਨੇ ਆਬਕਾਰੀ ਨੀਤੀ ਦੀ ਜਾਂਚ ਦੇ ਹੁਕਮ ਦਿੱਤੇ ਸਨ। ਸੀਬੀਆਈ ਪਹਿਲਾਂ ਹੀ ਕੇਜਰੀਵਾਲ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ 15 ਹੋਰਾਂ ਖ਼ਿਲਾਫ਼ ਕੇਸ ਦਰਜ ਕਰ ਚੁੱਕੀ ਹੈ। ਇਸ ਤੋਂ ਇਲਾਵਾ ਕੇਜਰੀਵਾਲ ਦੇ ਸੱਜੇ ਹੱਥ ਵਿਜੇ ਨਾਇਰ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਦਰਅਸਲ, ਅਰਵਿੰਦ ਕੇਜਰੀਵਾਲ ਸਰਕਾਰ ਪਹਿਲਾਂ ਹੀ ਆਪਣੀ ਨਵੀਂ ਆਬਕਾਰੀ ਨੀਤੀ ਨੂੰ ਛੱਡ ਕੇ ਪੁਰਾਣੀ ਨੀਤੀ ‘ਤੇ ਚਲੀ ਗਈ ਸੀ।

ਬਾਜਵਾ ਨੇ ਸਵਾਲ ਕੀਤਾ, ”ਜੇਕਰ ਨਵੀਂ ਆਬਕਾਰੀ ਨੀਤੀ ਇੰਨੀ ਵਧੀਆ ਸੀ ਤਾਂ ਕੇਜਰੀਵਾਲ ਸਰਕਾਰ ਨੇ ਇਸ ਨੂੰ ਅਚਾਨਕ ਛੱਡਣ ਦਾ ਫੈਸਲਾ ਕਿਉਂ ਕੀਤਾ?” ਇਸੇ ਤਰ੍ਹਾਂ ਪੰਜਾਬ ਦੀ ਸ਼ਰਾਬ ਨੀਤੀ ਵੀ ਜਾਂਚ ਅਧੀਨ ਹੈ। ਪੰਜਾਬ ਦੇ ਆਬਕਾਰੀ ਕਮਿਸ਼ਨਰ ਅਤੇ ਸੰਯੁਕਤ ਆਬਕਾਰੀ ਕਮਿਸ਼ਨਰ ਪਹਿਲਾਂ ਹੀ ਕੇਂਦਰੀ ਜਾਂਚ ਏਜੰਸੀਆਂ ਦੁਆਰਾ ਉਨ੍ਹਾਂ ਦੇ ਸਰਕਾਰੀ ਰਿਹਾਇਸ਼ਾਂ ‘ਤੇ ਛਾਪੇਮਾਰੀ ਅਤੇ ਤਲਾਸ਼ੀ ਲੈਣ ਤੋਂ ਬਾਅਦ ਜਾਂਚ ਦਾ ਸਾਹਮਣਾ ਕਰ ਰਹੇ ਹਨ। ਹਾਲਾਂਕਿ, ਭਗਵੰਤ ਮਾਨ ਸਰਕਾਰ ਆਪਣੇ ਹੀ ਅਧਿਕਾਰੀਆਂ ਨਾਲ ਖੜ੍ਹਨ ਵਿੱਚ ਅਸਫਲ ਰਹੀ ਹੈ।

ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਹੁਣ ਪੰਜਾਬ ਸਰਕਾਰ ਵੀ ਆਪਣੀ ਨਵੀਂ ਆਬਕਾਰੀ ਨੀਤੀ ਨੂੰ ਖਤਮ ਕਰਨ ਬਾਰੇ ਸੋਚ ਰਹੀ ਹੈ। ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਕਦੇ ਨਹੀਂ ਹੋਇਆ। “ਇਹ ਦਰਸਾਉਂਦਾ ਹੈ ਕਿ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਦਿਆਂ ਦੀ ਕੋਈ ਸਮਝ ਨਹੀਂ ਹੈ ਅਤੇ ਉਹ ਸਿਰਫ ਅਰਵਿੰਦ ਕੇਜਰੀਵਾਲ ਦਾ ਅੰਨ੍ਹਾ ਪਿੱਛਾ ਕਰ ਰਿਹਾ ਹੈ। ਪਰ ਅਜਿਹਾ ਕਰਦਿਆਂ ਉਹ ਸੂਬੇ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰ ਰਿਹਾ ਹੈ

ਬਾਜਵਾ ਨੇ ਕਿਹਾ ਕਿ ਤਿੰਨ ਵੱਖ-ਵੱਖ ਰਿਪੋਰਟਾਂ ‘ਚ ਪੰਜਾਬ ਦੇ ਸਕੂਲਾਂ ਨੂੰ ਪੂਰੇ ਦੇਸ਼ ‘ਚ ਸਰਵੋਤਮ ਐਲਾਨਿਆ ਗਿਆ ਹੈ ਅਤੇ ਭਗਵੰਤ ਮਾਨ ਸਰਕਾਰ ਪੰਜਾਬ ਦੇ ਸਕੂਲਾਂ ਦੀ ਹਾਲਤ ਸੁਧਾਰਨ ਲਈ ਦਿੱਲੀ ਮਾਡਲ ‘ਤੇ ਚੱਲ ਰਹੀ ਹੈ। “ਇਹ ਨਾ ਸਿਰਫ਼ ਭੋਲਾਪਣ ਹੈ, ਸਗੋਂ ਪੂਰੀ ਤਰ੍ਹਾਂ ਹਿਪੋਕ੍ਰੇਟਿਕ ਵੀ ਹੈ”।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...