Friday, March 29, 2024

ਵਾਹਿਗੁਰੂ

spot_img
spot_img

ਦਿੱਲੀ ਪੁਲਿਸ ਅਤੇ ਕਿਸਾਨ ਆਹਮੋ ਸਾਹਮਣੇ, ਲਾਠੀਚਾਰਜ ਅਤੇ ਹੰਝੂ ਗੈਸ ਦਾ ਇਸਤੇਮਾਲ, ਵਾਹਨ ਤੋੜੇ ਗਏ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 26 ਜਨਵਰੀ, 2021:
ਖ਼ੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਕੀਤੇ ਜਾਣ ਵਾਲੀ ਕਿਸਾਨ ਗਣਤੰਤਰ ਦਿਵਸ ਪਰੇਡ ਨੂੰ ਸਮੇਂ ਤੋਂ ਪਹਿਲਾਂ ਦਿੱਲੀ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਦਿੱਲੀ ਪੁਲਿਸ ਵੱਲੋਂ ਹੰਝੂ ਗੈਸ ਦੇ ਗੋਲੇ ਦਾਗੇ ਜਾਣ ਦੀ ਖ਼ਬਰ ਹੈ। ਇਸ ਤੋਂ ਇਲਾਵਾ ਕਈ ਥਾਂਈਂ ਲਾਠੀਚਾਰਜ ਹੋਣ ਅਤੇ ਕਿਸਾਨਾਂ ਨੂੰ ਭਜਾ ਕੇ ਉਹਨਾਂ ਦੇ ਟਰੈਕਟਰ ਅਤੇ ਹੋਰ ਵਾਹਨ ਤੋੜੇ ਜਾਣ ਦੀ ਵੀ ਖ਼ਬਰ ਹੈ।

ਇਹ ਘਟਨਾਵਾਂ ਅਕਸ਼ਰਧਾਮ ਮੰਦਿਰ, ਸੰਜੇ ਗਾਂਧੀ ਟਰਾਂਸਪੋਰਟ ਨਗਰ ਅਤੇ ਅਪਸਰਾ ਚੌਂਕ ਵਿਖ਼ੇ ਵਾਪਰੀਆਂ ਹਨ ਜਿੱਥੇ ਪੁਲਿਸ ਕਿਸਾਨਾਂ ਨੂੰ ਇਸ ਲਈ ਰੋਕ ਰਹੀ ਸੀ ਕਿ ਉਹ ਸਮੇਂ ਤੋਂ ਪਹਿਲਾਂ ਭਾਵ ਰਾਜਪਥ ਵਿਖ਼ੇ ਗਣਤੰਤਰ ਦਿਵਸ ਪਰੇਡ ਦੇ ਖ਼ਤਮ ਹੋਣ ਤੋਂ ਪਹਿਲਾਂ ਹੀ ਦਿੱਲੀ ਦੇ ਅੰਦਰ ਦਾਖ਼ਲ ਹੋਣਾ ਚਾਹੁੰਦੇ ਸਨ।

ਇਸ ਤੋਂ ਪਹਿਲਾਂ ਕਿਸਾਨਾਂ ਨੇ ਸਿੰਘੂ ਬਾਰਡਰ, ਟਿਕਰੀ ਬਾਰਡਰ ਅਤੇ ਦਿੱਲੀ ਉੱਤਰ ਪ੍ਰਦੇਸ਼ ਵਿਚਾਲੇ ਗਾਜ਼ੀਪੁਰ ਬਾਰਡਰ ’ਤੇ ਬੈਰੀਕੇਡ ਹਟਾ ਦਿੱਤੇ।

ਜਿਵੇਂ ਹੀ ਕਿਸਾਨ ਦਿੱਲੀ ਮੇਰਠ ਹਾਈਵੇਅ ’ਤੇ ਸਥਿਤ ਅਕਸ਼ਰਧਾਮ ਚੌਂਕ ਕੋਲ ਪੁੱਜੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਹੰਝੂ ਗੈਸ ਦੇ ਗੋਲੇ ਛੱਡੇ। ਇਸ ਤੋਂ ਭੜਕੇ ਕਿਸਾਨਾਂ ਵੱਲੋਂ ਵੀ ਪਥਰਾਅ ਕੀਤੇ ਜਾਣ ਦੀ ਖ਼ਬਰ ਹੈ। ਸੰਜੇ ਗਾਂਧੀ ਟਰਾਂਸਪੋਰਟ ਨਗਰ ਕੋਲ ਵੀ ਲਗਪਗ ਇਹੀ ਸਥਿਤੀ ਵੇਖ਼ਣ ਨੂੰ ਮਿਲੀ ਜਿੱਥੇ ਸਿੰਘੂ ਬਾਰਡਰ ਤੋਂ ਆਏ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਹੰਝੂ ਗੈਸ ਦੇ ਗੋਲੇ ਛੱਡੇ ਗਏ।

ਇਸੇ ਤਰ੍ਹਾਂ ਅਪਸਰਾ ਚੌਂਕ ਵਿੱਚ ਵੀ ਪੁਲਿਸ ਅਤੇ ਕਿਸਾਨਾਂ ਦੇ ਆਹਮੋ ਸਾਹਮਣੇ ਹੋਣ ਅਤੇ ਹਜੰਝੂ ਗੈਸ ਦੇ ਗੋਲੇ ਛੱਡੇ ਜਾਣ ਦੀ ਖ਼ਬਰ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਰਾਜਪਥ ’ਤੇ ਸਰਕਾਰੀ ਸਮਾਗਮ ਖ਼ਤਮ ਹੋਣ ਮਗਰੋਂ ਹੀ ਦਿੱਲੀ ਦੇ ਅੰਦਰ ਦਾਖ਼ਲ ਹੋਣ ਲਈ ਸਹਿਮਤੀ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਹੋਰਨਾਂ ਸੂਬਿਆਂ ਦੇ ਕਿਸਾਨ ਪਿਛਲੀ 26 ਨਵੰਬਰ ਤੋਂ ਦਿੱਲੀ ਦੇ ਬਾਰਡਰਾਂ ’ਤੇ ਸ਼ਾਂਤੀਪੂਰਨ ਢੰਗ ਨਾਲ ਅੰਦੋਲਨ ਕਰਦੇ ਆ ਰਹੇ ਹਨ ਪਰ ਸਰਕਾਰ ਵੱਲੋਂ ਕਿਸਾਨਾਂ ਨਾਲ 11 ਵਾਰ ਮੀਟਿੰਗਾਂ ਕਰਕੇ ਵੀ ਕੋਈ ਹੱਲ ਕੱਢਣਪ੍ਰਤੀ ਸੰਜੀਦਗੀ ਨਹੀਂ ਵਿਖ਼ਾਈ ਗਈ ਅਤੇ ਅਖ਼ੀਰ ਗੱਲਬਾਤ ਤੋੜਦੇ ਹੋਏ ਕਿਸਾਨਾਂ ਨੂੰ ਇਕ ਤਰ੍ਹਾਂ ਨਾਲ ਜਵਾਬ ਦੇ ਦਿੱਤਾ ਗਿਆ ਹੈ ਕਿ ਉਹ ਕੇਵਲ ਇਨ੍ਹਾਂ ਕਾਨੂੰਨਾਂ ਨੂੰ ਡੇਢ ਸਾਲ ਤਕ ਲਈ ਮੁਅੱਤਲ ਹੀ ਕਰ ਸਕਦੇ ਹਨ, ਇਸ ਤੋਂ ਵੱਧ ਕੁਝ ਨਹੀਂ। ਦੂਜੇ ਬੰਨੇ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਇਲਾਵਾ ਕਿਸੇ ਵੀ ਹੱਲ ਨੂੰ ਮਨਜ਼ੂਰ ਨਹੀਂ ਕਰ ਰਹੇ।

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...