Saturday, April 20, 2024

ਵਾਹਿਗੁਰੂ

spot_img
spot_img

ਦਿੱਲੀ ਪੁਲਿਸ ਨੇ ਪੰਜਾਬ ਦੇ ਕਾਂਗਰਸ ਸੰਸਦ ਮੈਂਬਰਾਂ ਨੂੰ ਕੈਂਡਲ ਮਾਰਚ ਕੱਢਣ ਤੋਂ ਰੋਕਿਆ, ਧੱਕਾਮੁੱਕੀ

- Advertisement -

ਯੈੱਸ ਪੰਜਾਬ

ਨਵੀਂ ਦਿੱਲੀ, 21 ਸਤੰਬਰ, 2020:

ਖ਼ੇਤੀ ਬਿੱਲਾਂ ਦੇ ਵਿਰੋਧ ਵਿੱਚ ਨਿੱਤਰੀ ਕਾਂਗਰਸ ਦੇ ਪੰਜਾਬ ਨਾਲ ਸੰਬੰਧਤ 4 ਸੰਸਦ ਮੈਂਬਰਾਂ ਨੂੰ ਅੱਜ ਦਿੱਲੀ ਪੁਲਿਸ ਨੇ ਉਸ ਵੇਲੇ ਰੋਕ ਕੇ ਉਨ੍ਹਾਂ ਨਾਲ ਧੱਕਾ ਮੁੱਕੀ ਕੀਤੀ ਜਦ ਉਹ ਸੰਸਦ ਭਵਨ ਤੋਂ ਰਾਸ਼ਟਰਪਤੀ ਭਵਨ ਤਕ ‘ਕੈਂਡਲ ਮਾਰਚ’ ਕੱਢਣ ਦੀ ਕੋਸ਼ਿਸ਼ ਕਰ ਰਹੇ ਸਨ।

ਜਲੰਧਰ ਤੋਂ ਐਮ.ਪੀ. ਸ੍ਰੀ ਸੰਤੋਖ਼ ਸਿੰਘ ਚੌਧਰੀ, ਲੁÎਧਿਆਣਾ ਦੇ ਐਮ.ਪੀ. ਸ: ਰਵਨੀਤ ਸਿੰਘ ਬਿੱਟੂ, ਅੰਮ੍ਰਿਤਸਰ ਦੇ ਐਮ.ਪੀ. ਸ: ਗੁਰਜੀਤ ਸਿੰਘ ਔਜਲਾ ਅਤੇ ਤਰਨ ਤਾਰਨ ਤੋਂ ਐਮ.ਪੀ. ਸ: ਜਸਬੀਰ ਸਿੰਘ ਡਿੰਪਾ ਅੱਜ ਸੰਸਦ ਤੋਂ ਰਾਸ਼ਟਰਪਤੀ ਭਵਨ ਤਕ ਕੈਂਡਲ ਮਾਰਚ ਕੱਢਣਾ ਚਾਹ ਰਹੇ ਸਨ। ਉਨ੍ਹਾਂ ਨੂੰ ਦਿੱਲੀ ਪੁਲਿਸ ਵੱਲੋਂ ਰੋਕੇ ਜਾਣ ’ਤੇ ਤਕਰਾਰ ਧੱਕਾ ਮੁੱਕੀ ਵਿੱਚ ਬਦਲ ਗਈ ਜਿਸ ਦੌਰਾਨ ਪੁਲਿਸ ਵੱਲੋਂ ਕਥਿਤ ਤੌਰ ’ਤੇ ਸੰਸਦ ਮੈਂਬਰਾਂ ਨਾਲ ਦੁਰਵਿਹਾਰ ਕੀਤਾ ਗਿਆ।

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਸੰਸਦ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਵੱਲੋਂ ਸ਼ਾਂਤੀਪੂਰਵਕ ਕੀਤੇ ਜਾ ਰਹੇ ਮਾਰਚ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਇਸ਼ਾਰੇ ’ਤੇ ਰੋਕਿਆ ਗਿਆ ਕਿਉਂÎਕ ਉਹ ਚਾਹੁੰਦੇ ਹਨ ਕਿ ਕੋਈ ਵੀ ਖ਼ੇਤੀ ਬਿੱਲਾਂ ਦੇ ਖਿਲਾਫ਼ ਆਵਾਜ਼ ਨਾ ਉਠਾਏ।

ਕਾਂਗਰਸ ਆਗੂਆਂ ਨੇ ਕਿਹਾ ਕਿ ਉਹ ਤਾਂ ਕੇਵਲ ਰਾਸ਼ਟਰਪਤੀ ਭਵਨ ਤਕ ਜਾ ਕੇ ਰਾਸ਼ਟਰਪਤੀ ਤਕ ਦੇਸ਼ ਦੇ ਕਿਸਾਨਾਂ ਦੀਆਂ ਭਾਵਨਾਵਾਂ ਪੁਚਾਉਣਾ ਚਾਹੁੰਦੇ ਸਨ ਪਰ ਕੇਵਲ 4 ਲੋਕਾਂ ਨੂੰ ਵੀ ਮੋਮਬੱਤੀ ਮਾਰਚ ਕੱਢਣ ਤਕ ਦੀ ਇਜਾਜ਼ਤ ਨਾ ਦੇਣਾ ਅਤੇ ਪੁਲਿਸ ਰਾਹੀਂ ਇਸ ਤਰ੍ਹਾਂ ਧੱਕੇਸ਼ਾਹੀ ਕਰਵਾਉਣੀ ਕਿਸੇ ਵੀ ਤਰ੍ਹਾਂ ਵਾਜਿਬ ਨਹੀਂ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕਲ੍ਹ ਸੰਸਦ ਵਿੱਚ ਉਠਾਇਆ ਜਾਵੇਗਾ ਅਤੇ ਉਨ੍ਹਾਂ ਨਾਲ ਦੁਰਵਿਹਾਰ ਕਰਨ ਵਾਲੇ ਦੋਸ਼ੀ ਪੁਲਿਸ ਕਰਮੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾਵੇਗੀ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...