Saturday, April 20, 2024

ਵਾਹਿਗੁਰੂ

spot_img
spot_img

ਦਿੱਲੀ ਵਾਂਗ ਪੰਜਾਬ ‘ਚ ਵੀ ਜਨਤਾ ਦੀ ਰਾਇ ਨਾਲ ਬਜਟ ਤਿਆਰ ਕਰੇਗੀ ‘ਆਪ’ ਸਰਕਾਰ : ਅਰਵਿੰਦ ਕੇਜਰੀਵਾਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਜੇਕਰ ਪੰਜਾਬ ਵਿੱਚ 2022 ਵਿੱਚ ਆਮ ਆਦਮੀ ਪਾਰਟੀ ਦੀ ਬਣਨ ‘ਤੇ ਸੂਬੇ ਦਾ ਸਾਲਾਨਾ ਵਿੱਤੀ ਬਜਟ ਵੀ ਪੰਜਾਬ ਦੇ ਲੋਕਾਂ ਨਾਲ ਸਲਾਹ ਕਰਕੇ ਹੀ ਤਿਆਰ ਕੀਤਾ ਜਾਵੇਗਾ ਕਿਉਂਕਿ ਜੋ ਲੋਕ ਜਾਂ ਵਰਗ ਜਿਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰਦੇ ਹਨ, ਉਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਬਿਹਤਰ ਸੁਝਾਅ ਵੀ ਉਨ੍ਹਾ ਕੋਲ ਹੀ ਹੁੰਦੇ ਹਨ। ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ਵਿੱਚ ਉਨ੍ਹਾਂ ਦੀ ਸਰਕਾਰ ਇਸ ਤਰ੍ਹਾ ਹੀ ਬਜਟ ਤਿਆਰ ਕਰਦੀ ਹੈ।

ਸੋਮਵਾਰ ਨੂੰ ਵੱਲੋਂ ਪਾਰਟੀ ਜਾਰੀ ਇੱਕ ਬਿਆਨ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਨੇ ਅਗਲੇ ਵਿੱਤੀ ਸਾਲ 2022-23 ਦੇ ਬਜਟ ਲਈ ਸਲਾਹ-ਮਸ਼ਵਰਾ ਸ਼ੁਰੂ ਕਰ ਦਿੱਤਾ ਹੈ। ਬਜਟ ਤਿਆਰ ਕਰਨ ਲਈ ਦਿੱਲੀ ਵਾਸੀਆਂ ਅਤੇ ਵਪਾਰੀਆਂ-ਕਾਰੋਬਾਰੀਆਂ ਤੋਂ ਸੁਝਾਅ ਮੰਗੇ ਜਾ ਰਹੇ ਹਨ।

ਪੰਜਾਬ ਵਿੱਚ ਵੀ ‘ਆਪ’ ਦੀ ਸਰਕਾਰ ਬਣਨ ’ਤੇ ਅਜਿਹਾ ਹੀ ਬਜਟ ਤਿਆਰ ਕੀਤਾ ਜਾਵੇਗਾ। ਪੰਜਾਬ ਦਾ ਬਜਟ ਤਿਆਰ ਕਰਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਖਾਸ ਕਰਕੇ ਵਪਾਰੀਆਂ-ਕਾਰੋਬਾਰੀਆਂ, ਕਿਸਾਨਾਂ-ਮਜ਼ਦੂਰਾਂ, ਔਰਤਾਂ, ਨੌਜਵਾਨਾਂ-ਬਜ਼ੁਰਗਾਂ ਅਤੇ ਮੁਲਾਜ਼ਮਾਂ ਸਮੇਤ ਸਾਰੇ ਵਰਗਾਂ ਦੀ ਰਾਏ ਜ਼ਰੂਰ ਲਈ ਜਾਵੇਗੀ।

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਬਣਨ ਜਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਅਤੇ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਮੀਟਿੰਗ ਦੌਰਾਨ ਮਿਲੇ ਸੁਝਾਵਾਂ ਨੂੰ ਬਜਟ ਵਿੱਚ ਸ਼ਾਮਲ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇਗੀ।

ਸੂਬੇ ਦੇ ਅਣਗੌਲੇ ਅਤੇ ਵਾਂਝੇ ਵਰਗ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਸਰਕਾਰ ਤੱਕ ਪਹੁੰਚਾਉਣ ਦਾ ਮੌਕਾ ਮਿਲੇਗਾ ਅਤੇ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਜਟ ਅਤੇ ਯੋਜਨਾਵਾਂ ਵਿੱਚ ਉਨ੍ਹਾਂ ਦੀ ਰਾਏ ਅਤੇ ਸੁਝਾਅ ਸ਼ਾਮਲ ਕਰੇਗੀ।

ਐਤਵਾਰ ਨੂੰ ਦਿੱਲੀ ਦੇ ਲੋਕਾਂ ਅਤੇ ਵਪਾਰੀਆਂ-ਕਾਰੋਬਾਰੀਆਂ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਸੀ, “ਅਸੀਂ ਵਿੱਤੀ ਸਾਲ 2022-23 ਲਈ ਬਜਟ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਸੀਂ ਤੁਹਾਡੇ ਵਿਚਾਰ ਅਤੇ ਸੁਝਾਅ ਜਾਣਨਾ ਚਾਹੁੰਦੇ ਹਾਂ ਕਿ ਸਰਕਾਰ ਨੂੰ ਕਿਸ ਤਰ੍ਹਾਂ ਦੀ ਯੋਜਨਾ ਬਣਾਉਣੀ ਚਾਹੀਦੀ ਹੈ। ਤੁਹਾਡੇ ਟੈਕਸ ਦੇ ਪੈਸਿਆਂ ਨਾਲ ਚੱਲ ਰਹੀਆਂ ਸਕੀਮਾਂ ਵਿੱਚ ਕਿਹੜੇ ਕਿਹੜੇ ਸੁਧਾਰ ਕਰਨੇ ਚਾਹੀਦੇ ਹਨ। ਤੁਹਾਡੇ ਕੀਮਤੀ ਸੁਝਾਅ ਅਗਲੇ ਬਜਟ ਵਿੱਚ ਸ਼ਾਮਲ ਕੀਤੇ ਜਾਣਗੇ।”

ਕੇਜਰੀਵਾਲ ਨੇ ਕਿਹਾ ਕਿ ‘ਦਿੱਲੀ ਸਰਕਾਰ ਦਾ ਇਹ ਬਜਟ ‘ਸਵਰਾਜ ਬਜਟ’ ਹੈ। ਇਸ ਤਹਿਤ ਦਿੱਲੀ ਦੇ ਆਮ ਲੋਕਾਂ ਅਤੇ ਵਪਾਰੀਆਂ-ਕਾਰੋਬਾਰੀਆਂ ਨੂੰ ਸੂਬੇ ਦਾ ਬਜਟ ਤਿਆਰ ਕਰਨ ਵਿੱਚ ਭਾਗੀਦਾਰ ਬਣਾਇਆ ਜਾਵੇਗਾ ਅਤੇ ਉਨ੍ਹਾਂ ਦੀ ਰਾਏ ਅਤੇ ਸੁਝਾਅ ਅਗਲੇ ਸਾਲ ਦੇ ਸਾਲਾਨਾ ਬਜਟ ਵਿੱਚ ਸ਼ਾਮਲ ਕੀਤੇ ਜਾਣਗੇ।

ਦਿੱਲੀ ‘ਚ ਕੇਜਰੀਵਾਲ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਜਾਗਰੂਕਤਾ ਮੁਹਿੰਮ ਚਲਾਈ ਹੈ, ਜਿਸ ‘ਚ ਸੂਬੇ ਦੇ ਲੋਕਾਂ ਅਤੇ ਕਾਰੋਬਾਰੀਆਂ ਤੇ ਕਾਰੋਬਾਰੀਆਂ ਤੋਂ ਦਿੱਲੀ ਦਾ ਬਜਟ ਤਿਆਰ ਕਰਨ ਲਈ ਸੁਝਾਅ ਮੰਗੇ ਜਾ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...