Saturday, April 20, 2024

ਵਾਹਿਗੁਰੂ

spot_img
spot_img

ਦਿੱਲੀ ਸਰਕਾਰ ਦੇ ਸੇਵਾਮੁਕਤ ਮੁਲਾਜ਼ਮਾਂ ਨੂੰ ਮੈਡੀਕਲ ਸੁਵਿਧਾਵਾਂ ਲੈਣ ਵਿੱਚ ਆ ਰਹੀਆਂ ਹਨ ਭਾਰੀ ਦਿੱਕਤਾਂ: ਇੰਦਰ ਮੋਹਨ ਸਿੰਘ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 01 ਦਸੰਬਰ, 2201 –
ਦਿੱਲੀ ਸਰਕਾਰ ਦੇ ਸੇਵਾਮੁੱਕਤ ਮੁਲਾਜਮਾਂ ਨੂੰ ਮੈਡੀਕਲ ਸੁਵਿਧਾਵਾਂ ਪ੍ਰਾਪਤ ਕਰਨ ‘ਚ ਭਾਰੀ ਦਿੱਕਤਾਂ ਦਾ ਸਾਮਣਾ ਕਰਨਾ ਪੈ ਰਿਹਾ ਹੈ।

ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਪ੍ਰਸ਼ਾਸਨ ਪੈਂਨਸ਼ਨਰ ਵੇਲਫੇਅਰ ਐਸੋਸਿਏਸ਼ਨ ਦੇ ਕਾਰਜਕਾਰੀ ਮੈਂਬਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਮਿਲੀ ਜਾਣਕਾਰੀ ਮੁਤਾਬਿਕ ਦਿੱਲੀ ਦੇ ਮੈਕਸ ‘ਤੇ ਬੀ.ਐਲ.ਕਪੂਰ ਵਰਗੇ ਕੁੱਝ ਮਾਨਤਾ ਪ੍ਰਾਪਤ ਹਸਪਤਾਲਾਂ ਨੇ ਦਿੱਲੀ ਸਰਕਾਰ ਦੇ ਪੈਂਨਸ਼ਨਰਾਂ ਨੂੰ ਨਗਦੀ ਰਹਿਤ ਮੈਡੀਕਲ ਸੁਵਿਧਾਵਾਂ ਦੇਣਾ ਬੰਦ ਕਰ ਦਿੱਤਾ ਹੈ, ਜਿਸਦਾ ਕਾਰਨ ਦਿੱਲੀ ਸਰਕਾਰ ਵਲੋਂ ਇਹਨਾਂ ਹਸਪਤਾਲਾਂ ਦੀ ਕਰੋੜ੍ਹਾਂ ਰੁਪਏ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਨਾ ਹੋਣਾ ਦਸਿਆ ਜਾ ਰਿਹਾ ਹੈ।

ਉਨ੍ਹਾਂ ਦਸਿਆ ਕਿ ਇਸੀ ਪ੍ਰਕਾਰ ਦਿੱਲੀ ਸਰਕਾਰ ਦੇ ਮੈਡੀਕਲ ਵਿਭਾਗ ਵਲੋਂ ਟੈਂਡਰ ਪ੍ਰਕਿਰਿਆ ‘ਚ ਦੇਰੀ ਹੋਣ ਕਾਰਨ ਦਿੱਲੀ ਦੇ ਜਿਆਦਾਤਰ ਇਲਾਕਿਆਂ ‘ਚ ਇਹਨਾਂ ਸੇਵਾਮੁਕਤ ਮੁਲਾਜਮਾਂ ਨੂੰ ਦਵਾਈਆਂ ਉਪਲਬਧ ਨਹੀ ਕਰਵਾਈਆਂ ਜਾ ਰਹੀਆਂ ਹਨ, ਜਿਸ ਕਰਕੇ ਉਹਨਾਂ ਨੂੰ ਬਾਜਾਰ ਤੋਂ ਨਗਦ ਦਵਾਈਆਂ ਖਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

ੳੇੁਨ੍ਹਾਂ ਕਿਹਾ ਕਿ ਦਿੱਲੀ ਦੇ ਉਤਰੀ ‘ਤੇ ਉਤਰ-ਪਛਮੀ ਹਲਕੇ ਤੋਂ ਕਿਸੇ ਵੀ ਕੈਮਿਸਟ ਨੇ ਟੈਂਡਰ ਪ੍ਰਕਿਰਿਆ ‘ਚ ਹਿੱਸਾ ਨਹੀ ਲਿਆ ਹੈ ਕਿਉਂਕਿ ਸਰਕਾਰ ਵਲੋਂ ਉਹਨਾਂ ਦੇ ਕਰੋੜ੍ਹਾਂ ਰੁਪਏ ਦੇ ਪਿਛਲੇ ਬਕਾਇਆ ਬਿਲਾਂ ਦਾ ਲੰਬੇ ਸਮੇਂ ਤੋਂ ਭੁਗਤਾਨ ਨਹੀ ਕੀਤਾ ਜਾ ਰਿਹਾ ਹੈ।

ਸ. ਇੰਦਰ ਮੋਹਨ ਸਿੰਘ ਨੇ ਕਿਹਾ ਪੈਂਨਸ਼ਨਧਾਰੀਆਂ ਦੀ ਸੀਮਤ ਆਮਦਨ ਹੋਣ ਦੇ ਕਾਰਨ ਉਹ ਆਪਣਾ ਇਲਾਜ ਕਰਵਾਉਣ ‘ਤੇ ਦਵਾਈਆਂ ਖਰੀਦਣ ਲਈ ਭਾਰੀ ਨਗਦ ਰਾਸ਼ੀ ਦਾ ਭੁਗਤਾਨ ਕਰਨ ‘ਚ ਅਸਮਰਥ ਹਨ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਸੇਹਤ ਮੰਤਰੀ ਸਤਿੰਦਰ ਜੈਨ ਨੂੰ ਅਪੀਲ ਕੀਤੀ ਹੈ ਕਿ ਉਹ ਪੈਂਨਸ਼ਨਧਾਰੀਆਂ ਦੀ ਦਿੱਕਤਾਂ ਦਾ ਨਿਬਟਾਰਾ ਕਰਨ ਲਈ ਤੁਰੰਤ ਕਦਮ ਚੁੱਕਣ ‘ਤੇ ਇਹ ਯਕੀਨੀ ਬਣਾਉਨ ਕਿ ਜਿੰਦਗੀ ਦੇ ਆਖਰੀ ਪੜ੍ਹਾਵ ‘ਚ ਚੱਲ ਰਹੇ ਬਜੁਰਗਾਂ ਨੂੰ ਮੈਡੀਕਲ ਵਰਗੀਆਂ ਜਰੂਰੀ ਮੂਲ ਸੁਵਿਧਾਵਾਂ ਲਈ ਖੱਜਲ ਨਾ ਹੋਣਾ ਪਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...