Thursday, April 25, 2024

ਵਾਹਿਗੁਰੂ

spot_img
spot_img

ਦਿੱਲੀ ਹਵਾਈ ਅੱਡੇ ’ਤੇ ਘਰੇਲੂ ਉਡਾਣ ’ਚ ਸਿੱਖ ਨੂੰ ਕਕਾਰ ਉਤਾਰ ਕੇ ਜਾਣ ਲਈ ਮਜ਼ਬੂਰ ਕਰਨਾ ਮੰਦਭਾਗਾ: ਲੌਂਗੋਵਾਲ

- Advertisement -

ਅੰਮ੍ਰਿਤਸਰ, 22 ਫਰਵਰੀ, 2020 –
ਅਮਰੀਕੀ ਹਵਾਈ ਸੈਨਾ ਵੱਲੋਂ ਧਾਰਮਿਕ ਭਾਵਨਾਵਾਂ ਦਾ ਖਿਆਲ ਰੱਖਦਿਆਂ ਡਰੈਸ ਕੋਡ ਵਿਚ ਕੀਤੀ ਗਈ ਤਬਦੀਲੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਮਰੀਕੀ ਹਵਾਈ ਫੌਜ ਦੇ ਤਾਜਾ ਫੈਸਲੇ ਨਾਲ ਸਿੱਖਾਂ ਸਮੇਤ ਕਈ ਹੋਰ ਧਰਮਾਂ ਦੇ ਲੋਕਾਂ ਨੂੰ ਰਾਹਤ ਮਿਲੇਗੀ। ਅਮਰੀਕਾ ਅੰਦਰ ਇਹ ਘੱਟ ਗਿਣਤੀ ਸਿੱਖਾਂ ਲਈ ਖੁਸ਼ੀ ਦੀ ਖ਼ਬਰ ਹੈ।

ਉਨ੍ਹਾਂ ਕਿਹਾ ਕਿ ਸਿੱਖਾਂ ਨੇ ਪੂਰੇ ਵਿਸ਼ਵ ਅੰਦਰ ਆਪਣੀ ਮਿਹਨਤ ਅਤੇ ਲਿਆਕਤ ਨਾਲ ਸਥਾਨ ਨਿਰਧਾਰਤ ਕੀਤਾ ਹੈ। ਅੱਜ ਵੱਖ-ਵੱਖ ਦੇਸ਼ਾਂ ਅੰਦਰ ਸਿੱਖਾਂ ਦੀਆਂ ਪ੍ਰਾਪਤੀਆਂ ਗਿਣਨਯੋਗ ਹਨ। ਅਮਰੀਕਾ ਵੱਲੋਂ ਹਵਾਈ ਫੌਜ ਅੰਦਰ ਵਰਦੀ ਦੇ ਨਿਯਮਾਂ ਵਿਚ ਧਾਰਮਿਕ ਪਹਿਰਾਵੇ ਨੂੰ ਮਾਨਤਾ ਦੇਣੀ ਚੰਗੀ ਗੱਲ ਹੈ। ਉਨ੍ਹਾਂ ਇਸ ਫੈਸਲੇ ਲਈ ਅਮਰੀਕੀ ਹਵਾਈ ਫੌਜ ਦਾ ਧੰਨਵਾਦ ਕੀਤਾ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਇਕ ਸਿੱਖ ਯਾਤਰੀ ਨੂੰ ਘਰੇਲੂ ਉਡਾਣ ਵਿਚ ਕ੍ਰਿਪਾਨ ਸਮੇਤ ਦਾਖਲ ਹੋਣ ਤੋਂ ਰੋਕਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਘਰੇਲੂ ਉਡਾਣਾ ਸਮੇਂ ਸਿੱਖਾਂ ਨੂੰ ਕਕਾਰਾਂ ਅਤੇ ਖਾਸ ਕਰਕੇ ਕ੍ਰਿਪਾਨ ਸਮੇਤ ਸਫਰ ਕਰਨ ਦੀ ਇਜ਼ਾਜਤ ਹੈ, ਪ੍ਰੰਤੂ ਹਰਪ੍ਰੀਤ ਸਿੰਘ ਨਾਮ ਦੇ ਸਿੱਖ ਨੂੰ ਦਿੱਲੀ ਤੋਂ ਮੁੰਬਈ ਜਾਣ ਸਮੇਂ ਕ੍ਰਿਪਾਨ ਉਤਾਰਨ ਲਈ ਮਜ਼ਬੂਰ ਕੀਤਾ ਗਿਆ ਹੈ।

ਇਹ ਸਿੱਖਾਂ ਦੀ ਧਾਰਮਿਕ ਆਜ਼ਾਦੀ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਏਅਰ ਇੰਡੀਆ ਪਾਸ ਉਠਾਇਆ ਜਾਵੇਗਾ। ਉਨ੍ਹਾਂ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਕਿ ਅਜਿਹੇ ਮਾਮਲਿਆਂ ਸਬੰਧੀ ਸ਼ਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ।

ਘਰੇਲੂ ਉਡਾਣਾ ਵਿਚ ਸਿੱਖਾਂ ਨੂੰ ਕਕਾਰਾਂ ਸਮੇਤ ਜਾਣ ਦੀ ਇਜ਼ਾਜਤ ਨੂੰ ਸ਼ਖ਼ਤੀ ਨਾਲ ਲਾਗੂ ਕਰਵਾਇਆ ਜਾਵੇ। ਅਜਿਹੇ ਅਧਿਕਾਰੀਆਂ ਖਿਲਾਫ ਕਰੜੀ ਕਾਰਵਾਈ ਹੋਵੇ ਜੋ ਜਾਣਬੁਝ ਕੇ ਸਿੱਖਾਂ ਨੂੰ ਤੰਗ-ਪ੍ਰੇਸ਼ਾਨ ਕਰਦੇ ਹਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...