Thursday, April 18, 2024

ਵਾਹਿਗੁਰੂ

spot_img
spot_img

ਦਿੱਲੀ ਹਾਈ ਕੋਰਟ ਵੱਲੋਂ ਅਕਾਲੀ ਦਲ ਦੇ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ ਜੇਤੂ ਕਰਾਰ – ਆਸ ਹੈ ਕਿ ਵਿਰੋਧੀਆਂ ਨੂੰ ਸੰਗਤ ਦਾ ਫੈਸਲਾ ਹੁਣ ਮਨਜ਼ੂਰ ਹੋਵੇਗਾ: ਸਿਰਸਾ, ਕਾਲਕਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 30 ਨਵੰਬਰ, 2021 –
ਦਿੱਲੀ ਹਾਈ ਕੋਰਟ ਨੇ ਅਕਾਲੀ ਦਲ ਦੇ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ ਨੂੰ ਜੇਤੂ ਕਰਾਰ ਦਿੱਤਾ ਹੈ। ਹਾਈ ਕੋਰਟ ਦੇ ਜੱਜ ਜਸਟਿਸ ਸੰਜੀਵ ਸਚਦੇਵਾ ਨੇ ਅੱਜ ਸੁਣਾਏ ਆਪਣੇ ਫੈਸਲੇ ਵਿਚ ਭੁਪਿੰਦਰ ਸਿੰਘ ਭੁੱਲਰ ਨੁੰ ਜੇਤੂ ਕਰਾਰ ਦਿੱਤਾ ਅਤੇ ਹੇਠਲੀ ਅਦਾਲਤ ਵੱਲੋਂ ਉਚਾਂ ਦੇ ਹਾਊਸ ਵਿਚ ਵੋਟ ਪਾਉਣ ’ਤੇ ਲਗਾਈ ਰੋਕ ਵੀ ਖਾਰਜ ਕਰ ਦਿੱਤੀ।

ਇਸ ਤੋਂ ਪਹਿਲਾਂ ਹਾਈ ਕੋਰਟ ਦੇ ਹੁਕਮਾਂ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਵਾਰਡ ਨੰਬਰ 46 ਪ੍ਰੀਤ ਵਿਹਾਰ ਦੀਆਂ ਵੋਟਾਂ ਦੀ ਮੁੜ ਗਿਣਤੀ ਹੋਈ ਸੀ ਜੋ ਜਯੰਤ ਨਾਥ ਸੇਵਾ ਮੁਕਤ ਹਾਈ ਕੋਰਟ ਨੇ ਗਿਣਤੀ ਕੀਤੀ ਸੀ।ਮੁੜ ਗਿਣਤੀ ਵਿਚ ਭੁਪਿੰਦਰ ਸਿੰਘ ਭੁੱਲਰ ਮੁੜ ਜੇਤੂ ਰਹੇ ਸਨ।

ਇਸ ਦੌਰਾਨ ਹਾਈ ਕੋਰਟ ਵੱਲੋਂ ਭੁਪਿੰਦਰ ਸਿੰਘ ਭੁੱਲਰ ਨੁੰ ਜੇਤੂ ਐਲਾਨਣ ਦੇ ਫੈਸਲੇ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਆਸਹੈ ਕਿ ਅਦਾਲਤ ਦੇ ਫੈਸਲੇ ਨਾਲ ਵਿਰੋਧੀਆਂ ਨੁੰ ਹੁਣ ਅਹਿਸਾਸ ਹੋ ਗਿਆਹੋਵੇਗਾ ਕਿ ਸੰਗਤ ਨੇ ਜੋ ਉਹਨਾਂ ਨੂੰ ਨਕਾਰਿਆ ਸੀ, ਉਹ ਅਦਾਲਤ ਵਿਚ ਵੀ ਸਿੱਧ ਹੋ ਗਿਆ ਹੈ। ਉਹਨਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਸੰਗਤ ਦਾ ਫੈਸਲਾਹੁਣ ਵਿਰੋਧੀਆਂ ਨੂੰ ਮਨਜ਼ੂਰ ਹੋਵੇਗਾ।

ਯਾਦ ਰਹੇ ਕਿ ਹਾਈ ਕੋਰਟ ਵੱਲੋਂ ਇਸ ਵਾਰਡ ਦੀਆਂ ਵੋਟਾਂ ਦੀ ਮੁੜ ਤੋਂ ਗਿਣਤੀ ਦੇ ਹੁਕਮ ਦਿੱਤੇ ਸਨ ਤਾਂ ਮੁੜ ਗਿਣਤੀ ਵਿਚ ਫਿਰ ਤੋਂ ਅਕਾਲੀ ਉਮੀਦਵਾਰ ਸਰਦਾਰ ਭੁਪਿੰਦਰ ਸਿੰਘ ਭੁੱਲਰ ਜੇਤੂ ਰਹੇ ਸਨ।

ਸਰਦਾਰ ਸਿਰਸਾ ਨੇ ਕਿਹਾ ਕਿ ਭੁਪਿੰਦਰ ਸਿੰਘ ਭੁੱਲਰ ਪਹਿਲਾਂ ਵੀ ਜੇਤੂ ਸਨ ਪਰ ਵਿਰੋਧੀ ਧਿਰ ਨੇ ਜਾਣ ਬੁੱਝ ਕੇ ਕੂੜ ਪ੍ਰਚਾਰ ਕੀਤਾ ਤੇ ਅਦਾਲਤਾਂ ਦੇ ਸਹਾਰੇ ਜਿੱਤਣ ਦਾ ਯਤਨ ਕੀਤਾ ਪਰ ਗੁਰਬਾਣੀ ਵਿਚ ਅੰਕਿਤ ਹੈ ਕਿ ਓੜਕ ਜਿੱਤ ਸੱਚ ਦੀ ਹੀ ਹੋਣੀ ਹੈ ਤੇ ਹੋਈ ਹੈ।

ਸਰਦਾਰ ਸਿਰਸਾ ਨੇ ਕਿਹਾ ਕਿ ਇਹ ਜਿੱਤ ਦਿੱਲੀ ਦੀਆਂ ਸੰਗਤਾਂ ਦੀ ਜਿੱਤ ਹੈ। ਉਹਨਾਂ ਕਿਹਾ ਕਿ ਦਿੱਲੀ ਦੀ ਸੰਗਤ ਨੇ ਅਕਾਲੀ ਦਲ ਨੂੰ ਬਹੁਤ ਵੱਡਾ ਫਤਵਾ ਦਿੱਤਾ ਪਰ ਸਾਡੇ ਵਿਰੋਧੀਆਂ ਵੱਲੋਂ ਅਦਾਲਤਾਂ ਰਾਹੀਂ ਸਾਨੂੰ ਹਰਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਹਾਲਾਂਕਿ ਅਕਾਲੀ ਦਲ ਨੂੰ 30 ਸੀਟਾਂ ਮਿਲੀਆਂ ਹਨ।

ਉਹਨਾਂ ਕਿਹਾ ਕਿ ਦੇਸ਼ ਤੇ ਦੁਨੀਆਂ ਦੇ ਸਿੱਖ ਆਪ ਮਹਿਸੂਸ ਕਰ ਰਹੇ ਹਨ ਕਿ ਗੁਰੂ ਤੇਗ ਬਹਾਦਰ ਸਾਹਿਬ ਕਿਰਪਾ ਕਰ ਰਹੇ ਹਨ ਤੇ ਅਦਾਲਤਾਂ ਵਿਚ ਵੀ ਪੰਥ ਵਿਰੋਧੀ ਬੇਈਮਾਨ ਵਿਰੋਧੀਆਂ ਨੂੰ ਹਾਰ ਦਾ ਮੂੰਹ ਵੇਖਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਉਹ ਸੰਗਤ ਦੇ ਧੰਨਵਾਦੀ ਹਨ ।

ਉਹਨਾਂ ਵਿਰੋਧੀਆਂ ਨੂੰ ਫਿਰ ਸਲਾਹ ਦਿੱਤੀ ਕਿ ਗੁਰੂ ਸਾਹਿਬ ਦੀ ਰਜ਼ਾ ਵਿਚ ਰਹਿਣਾ ਸਿੱਖੋ ਤੇ ਸੰਗਤ ਤੇ ਫੈਸਲੇ ਦਾ ਸਤਿਕਾਰ ਕਰਨਾ ਸਿੱਖੋ। ਉਹਨਾਂ ਕਿਹਾ ਕਿ ਵਿਰੋਧੀ ਭਾਵੇਂ ਜਿੰਨਾ ਮਰਜ਼ੀ ਅਦਾਲਤਾਂ ਦਾ ਸਹਾਰਾ ਲੈ ਲੈਣ ਜਦੋਂ ਤੱਕ ਗੁਰੂ ਸਾਹਿਬ ਦੀ ਕਿਰਪਾ ਸਾਡੇ ‘ਤੇ ਹੈ, ਵਿਰੋਧੀ ਸਾਡਾ ਕੁਝ ਨਹੀਂ ਵਿਗਾੜ ਸਕਦੇ।

ਮੁੜ ਗਿਣਤੀ ਵਿਚ ਜੇਤੂ ਰਹਿਣ ਮਗਰੋਂ ਸਰਦਾਰ ਭੁਪਿੰਦਰ ਸਿੰਘ ਭੁੱਲਰ ਨੇ ਸਰਦਾਰ ਸਿਰਸਾ ਤੇ ਸਰਦਾਰ ਕਾਲਕਾ ਤੇ ਹੋਰ ਸਾਥੀਆਂ ਦੇ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਤੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...