Friday, March 29, 2024

ਵਾਹਿਗੁਰੂ

spot_img
spot_img

ਦੀਪ ਸਿੱਧੂ ਨੇ ਉਠਾਏ ਪੁਲਿਸ ਦੀ ਜਾਂਚ ’ਤੇ ਸਵਾਲ, ਕਿਹਾ ਹਿੰਸਾ ਨੂੰ ਭੜਕਾਉਣ’ਚ ਮੇਰੀ ਕੋਈ ਭੂਮਿਕਾ ਨਹੀ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 26 ਫ਼ਰਵਰੀ, 2021:
ਦਿੱਲੀ ਵਿਖ਼ੇ 26 ਜਨਵਰੀ ਨੂੰ ਕਿਸਾਨ ਗਣਤੰਤਰ ਦਿਵਸ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਅਤੇ ਦਿੱਲੀ ਵਿੱਚ ਹੋਰ ਥਾਂਈਂ ਹੋਈਆਂ ਹਿੰਸਕ ਘਟਨਾਵਾਂ ਦੇ ਦਿੱਲੀ ਪੁਲਿਸ ਵੱਲੋਂ ਮੁੱਖ ਦੋਸ਼ੀ ਅਤੇ ਮੁੱਖ ਸਾਜ਼ਿਸ਼ਕਰਤਾ ਦੱਸੇ ਜਾ ਰਹੇ ਪੰਜਾਬੀ ਮਾਡਲ ਅਤੇ ਐਕਟਰ ਦੀਪ ਸਿੱਧੂ ਨੇ ਕਿਹਾ ਹੈ ਕਿ 26 ਜਨਵਰੀ ਨੂੰ ਨਾ ਤਾਂ ਉਸ ਨੇ ਕੋਈ ਹਿੰਸਕ ਕਾਰਵਾਈ ਕੀਤੀ ਅਤੇ ਨਾ ਹੀ ਹਿੰਸਾ ਭੜਕਾਉਣ ਵਾਲਾ ਕੋਈ ਕੰਮ ਕੀਤਾ ਸਗੋਂ ਉਸ ਨੇ ਤਾਂ ਉਸ ਦਿਨ ਲੋਕਾਂ ਦੇ ਹਜੂਮ ਨੂੰ ਸ਼ਾਂਤਮਈ ਰੱਖਣ ਲਈ ਪੁਲਿਸ ਦੀ ਮਦਦ ਕੀਤੀ ਸੀ।

ਅੱਜ ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਆਪਣੇ ਮਾਮਲੇ ਵਿੱਚ ਨਿਰਪੱਖ ਅਤੇ ਅਜ਼ਾਦਾਨਾ ਜਾਂਚ ਮੰਗਦਿਆਂ ਦੀਪ ਸਿੱਧੂ ਨੇ ਅਦਾਲਤ ਨੂੰ ਆਪਣੇ ਵਕੀਲ ਅਭਿਸ਼ੇਕ ਗੁਪਤਾ ਰਾਹੀਂ ਦਿੱਤੀ ਇਕ ਅਰਜ਼ੀ ਵਿੱਚ ਦੱਸਿਆ ਕਿ ਉਸਨੂੰ ਸ਼ੰਕਾ ਹੈ ਕਿ ਉਸਦੇ ਮਾਮਲੇ ਵਿੱਚ ਜਾਂਚ ਪੱਖਪਾਤ ਰਹਿਤ ਨਹੀਂ ਹੋ ਰਹੀ।

ਦੀਪ ਸਿੱਧੂ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਉਹ ਤਾਂ 26 ਜਨਵਰੀ ਦੁਪਹਿਰ 12 ਵਜੇ ਤਕ ਮੁਰਥਲ ਸਥਿਤ ਆਪਣੇ ਹੋਟਲ ਵਿੱਚ ਸੀ ਅਤੇ ਦੁਪਹਿਰ 2 ਵਜੇ ਹੀ ਲਾਲ ਕਿਲ੍ਹੇ ਪੁੱਜਾ ਸੀ।

ਉਸਨੇ ਅਦਾਲਤ ਨੂੰ ਦੱਸਿਆ ਕਿ ਉਸਦੇ ਲਾਲ ਕਿਲ੍ਹੇ ਪੁੱਜਣ ਤੋਂ ਪਹਿਲਾਂ ਹੀ ਉੱਥੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਸਨ।

ਪੁਲਿਸ ਦੀ ਜਾਂਚ ’ਤੇ ਸਵਾਲ ਉਠਾਉਂਦਿਆਂ ਦੀਪ ਸਿੱਧੂ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਉਸਨੇ ਪੁਲਿਸ ਨੂੰ ਕਿਹਾ ਸੀ ਕਿ ਉਹ ਇਸ ਬਾਰੇ ਪੁਸ਼ਟੀ ਲਈ ਉਸਦੇ ਫ਼ੋਨ ਦੀ ‘ਡਾਟਾ ਲੋਕੇਸ਼ਨ’ ਅਤੇ ਉਸਦੀ ਕਾਰ ਦੇ ‘ਨੈਵੀਗੇਸ਼ਨ ਸਿਸਟਮ’ ਦਾ ਰਿਕਾਰਡ ਕਢਵਾ ਕੇ ਵੇਖ਼ ਲੈਣਪਰ ਪੁਲਿਸ ਨੇ ਇਹ ਗੱਲ ਨੂੰ ਅੱਖੋਂ ਪਰੋਖ਼ੇ ਕਰਦਿਆਂ ਇਹ ਡਾਟਾ ਰਿਕਾਰਡ ’ਤੇ ਨਹੀਂ ਲਿਆਂਦੀ।

ਦੀਪ ਸਿੱਧੂ ਨੇ ਅਦਾਲਤ ਨੂੰ ਦੱÎਸਆ ਕਿ ਲਾਲ ਕਿਲ੍ਹੇ ਦੀ ਸੀ.ਸੀ.ਟੀ.ਵੀ.ਫੁੱਟੇਜ, ਜੋ ਪੁਲਿਸ ਕੋਲ ਹੈ, ਉਹ ਵੀ ਇਹ ਸਪਸ਼ਟ ਦਰਸਾਵੇਗੀ ਕਿ ਉਸਨੇ ਕਿਸੇ ਤਰ੍ਹਾਂ ਵੀ ਹਿੰਸਾ ਨਹੀਂ ਕੀਤੀ ਸਗੋਂ ਇਕੱਠੇ ਹੋਏ ਲੋਕਾਂ ਨੂੰ ਸ਼ਾਂਤ ਰੱਖਣ ਵਿੱਚ ਪੁਲਿਸ ਦੀ ਮਦਦ ਕੀਤੀ। ਦੀਪ ਸਿੱਧੂ ਵੱਲੋਂ ਇਹ ਵੀ ਕਿਹਾ ਗਿਆ ਕਿ ਉਸਨੂੰ ਸ਼ੰਕਾ ਹੈ ਕਿ ਇਸ ਮਾਮਲੇ ਵਿੱਚ ਸੀ.ਸੀ.ਟੀ.ਵੀ.ਫੁੱਟੇਜ ਅਤੇ ਹੋਰ ਵੀਡੀਓ ਵੀ ਵਿਚਾਰੇ ਨਹੀਂ ਜਾਣਗੇ।

ਦੀਪ ਸਿੱਧੂ ਨੇ ਕਿਹਾ ਕਿ ਇਹ ਕੇਵਲ ਮੀਡੀਆ ਟਰਾਇਲ ਹੈਅਤੇ ਇਹ ਕਹਾਣੀ ਬਣਾਈ ਗਈ ਹੈ ਕਿ ਜਿਵੇਂ ਮੈਂ ਹੀ ਇਸ ਸਾਰੇ ਕਾਸੇ ਮਗਰ ਮੁੱਖ ਦੋਸ਼ੀ ਹੋਵਾਂ। ਦਿੱਲੀ ਪੁਲਿਸ ਨੇ ਹਰ ਵਾਰ ਇਹੀ ਆਖ਼ ਕੇ ਮੇਰੀ ਪੁਲਿਸ ਹਿਰਾਸਤ ਵਿੱਚ ਵਾਧੇ ਲਈ ਆਪਣਾ ਪੱਖ ਰੱਖ਼ਿਆ।

ਸਿੱਧੂ ਦੇ ਵਕੀਲ ਨੇ ਚੀਫ਼ ਮੈਟਰੋਪੋਲਿਟਨ ਮੈਜਿਸਟਰੇਟ ਸ੍ਰੀ ਗਜੇਂਦਰ ਸਿੰਘ ਨਾਗਰ ਨੂੰ ਦੱਸਿਆ ਕਿ ਜੇ ਅਦਾਲਤ ਨੂੰ ਹੁਣ ਤਕ ਦੀ ਜਾਂਚ ’ਤੇ ਤਸੱਲੀ ਨਹੀਂ ਹੁੰਦੀ ਅਤੇ ਲੱਗਦਾ ਹੈ ਕਿ ਇਸ ਵਿੱਚ ਕੁਝ ਖ਼ਾਮੀਆਂ ਹਨ ਤਾਂ ਅਦਾਲਤ ਕੋਲ ਇਹ ਤਾਕਤ ਹੈ ਕਿ ਉਹ ਇਕ ਐਫ.ਆਈ.ਆਰ.ਦਰਜ ਕਰਵਾ ਕੇ ਸਹੀ ਜਾਂਚ ਲਈ ਹੁਕਮ ਦੇਣ।

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਅੱਜ ਇਸ ਤੋਂ ਪਹਿਲਾਂ ਦੀਪ ਸਿੱਧੂ ਨੇ ਜੇਲ੍ਹ ਦੇ ਅੰਦਰ ਸੁਰੱਖ਼ਿਆ ਪ੍ਰਦਾਨ ਕਰਨ ਬਾਰੇ ਅਦਾਲਤ ਵਿੱਚ ਲਗਾਈ ਆਪਣੀ ਅਰਜ਼ੀ ਵਾਪਸ ਲੈ ਲਈ ਸੀ।

ਦੀਪ ਸਿੱਧੂ, ਜੋ 26 ਜਨਵਰੀ ਦੀ ਗਣਤੰਤਰ ਦਿਵਸ ਕਿਸਾਨ ਪਰੇਡ ਦੌਰਾਨ ਲਾਲ ਕਿਲ੍ਹੇ ਅਤੇ ਦਿੱਲੀ ਦੇ ਹੋਰ ਹਿੱਸਿਆਂ ਵਿੱਚ ਹੋਈਆਂ ਘਟਨਾਵਾਂ ਦਾ ਦਿੱਲੀ ਪੁਲਿਸ ਵੱਲੋਂ ਮੁੱਖ ਦੋਸ਼ੀ ਅਤੇ ਮੁੱਖ ਸਾਜ਼ਿਸ਼ਕਰਤਾ ਮੰਨਿਆ ਜਾ ਰਿਹਾ ਹੈ, ਨੇ ਪੁਲਿਸ ਰਿਮਾਂਡ ਤੋਂ ਬਾਅਦ ਜੇਲ੍ਹ ਭੇਜੇ ਜਾਣ ਮਗਰੋਂ ਜੇਲ੍ਹ ਵਿੱਚ ਆਪਣੀ ਸੁਰੱਖ਼ਿਆ ਨੂੰ ਲੈ ਕੇ ਇਕ ਅਰਜ਼ੀ ਅਦਾਲਤ ਵਿੱਚ ਦਾਇਰ ਕੀਤੀ ਸੀ।

ਅੱਜ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਦੀ ਅਦਾਲਤ ਵਿੱਚ ਪੇਸ਼ ਹੋਏ ਦੀਪ ਸਿੱਧੂ ਦੇ ਵਕੀਲ ਅਭਿਸ਼ੇਕ ਗੁਪਤਾ ਨੇ ਅਦਾਲਤ ਨੂੰ ਇਹ ਦੱਸਦੇ ਹੋਏ ਉਕਤ ਅਰਜ਼ੀ ਵਾਪਸ ਲੈ ਲਈ ਕਿ ਦੀਪ ਸਿੱਧੂ ਨੂੰ ਜੇਲ੍ਹ ਅੰਦਰ ਵੱਖਰੇ ਸੈੱਲ ਵਿੱਚ ਰੱਖ਼ਿਆ ਗਿਆ ਹੈ।

ਦੀਪ ਸਿੱਧੂ ਨੇ ਜੇਲ੍ਹ ’ਚ ਸੁਰੱਖ਼ਿਆ ਪ੍ਰਦਾਨ ਕਰਨ ਬਾਰੇ ਅਦਾਲਤ ’ਚ ਲਾਈ ਅਰਜ਼ੀ ਵਾਪਸ ਲਈ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...