Thursday, April 25, 2024

ਵਾਹਿਗੁਰੂ

spot_img
spot_img

ਦੁਰਯੋਧਨ ਗੁਰਦਿਆਲ ਸਿੰਘ ਨੇ ਸੰਭਾਲਿਆ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਦਾ ਅਹੁਦਾ

- Advertisement -

ਯੈੱਸ ਪੰਜਾਬ
ਪਠਾਨਕੋਟ, 7 ਜੁਲਾਈ, 2022 –
ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਲੋਕ ਹਿਤ ਵਿੱਚ ਕੀਤੀਆਂ ਗਈਆਂ ਪੀਪੀਐਸਸੀ ਅਧਿਕਾਰੀਆਂ ਦੀਆਂ ਬਦਲੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਧੋਪੁਰ ਕੈਂਟ ਦੇ ਪ੍ਰਿੰਸੀਪਲ ਦੁਰਯੋਧਨ ਗੁਰਦਿਆਲ ਸਿੰਘ ਨੂੰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਠਾਨਕੋਟ ਨਿਯੁਕਤ ਕੀਤਾ ਗਿਆ ਹੈ। ਉਹਨਾਂ ਨੇ ਅੱਜ ਬਾਅਦ ਦੁਪਹਿਰ ਆਪਣੀ ਜ਼ਿੰਮੇਵਾਰੀ ਨੂੰ ਸੰਭਾਲ ਲਿਆ ਹੈ।

ਦਫ਼ਤਰ ਪੁਜੱਣ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵੰਤ ਸਿੰਘ ਦੀ ਅਗਵਾਈ ਵਿੱਚ ਪ੍ਰਿੰਸੀਪਲ ਸਾਹਿਬਾਨ ਅਤੇ ਦਫ਼ਤਰੀ ਸਟਾਫ਼ ਨੇ ਉਹਨਾਂ ਦਾ ਭਰਵਾਂ ਸਵਾਗਤ ਕੀਤਾ। ਆਪਣੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਉਹਨਾਂ ਨੇ ਕਿਹਾ ਕਿ ਉਹ ਖੁਦ ਸਰਕਾਰੀ ਸਕੂਲ ਵਿੱਚੋਂ ਸਿੱਖਿਆ ਪ੍ਰਾਪਤ ਕਰਕੇ ਇਸ ਮੁਕਾਮ ਤੇ ਪੁੱਜੇ ਹਨ ਅਤੇ ਉਹ ਸਕੂਲਾਂ ਅੰਦਰ ਗੁਣਾਤਮਿਕ ਸਿੱਖਿਆ ਤੇ ਜ਼ੋਰ ਦੇਣਾ ਉਹਨਾਂ ਦੀ ਪ੍ਰਾਥਮਿਕਤਾ ਹੋਵੇਗੀ।

ਆਰਥਿਕ ਤੌਰ ਤੇ ਕਮਜ਼ੋਰ ਵਿਦਿਆਰਥੀਆਂ ਦੀ ਕੀਤੀ ਜਾਵੇਗੀ ਮਦਦ।

ਉਹਨਾਂ ਨੇ ਕਿਹਾ ਕਿ ਆਰਥਿਕ ਤੌਰ ਤੇ ਕਮਜ਼ੋਰ ਵਿਦਿਆਰਥੀਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਮਦਦ ਕੀਤੀ ਜਾਵੇਗੀ ਅਤੇ ਇਹਨਾਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਸਹਿ ਅਕਾਦਮਿਕ ਖੇਤਰ ਵਿੱਚ ਵੀ ਅੱਗੇ ਲਿਆਂਦਾ ਜਾਵੇਗਾ।

ਬਤੌਰ ਕੰਪਿਊਟਰ ਫੈਕਲਟੀ ਜਵਾਇੰਨ ਕੀਤੀ ਸੀ ਨੌਕਰੀ

ਦੁਰਯੋਧਨ ਗੁਰਦਿਆਲ ਸਿੰਘ ਨੇ 2006 ਵਿੱਚ ਬਤੌਰ ਕੰਪਿਊਟਰ ਫੈਕਲਟੀ ਸਰਕਾਰੀ ਹਾਈ ਸਕੂਲ ਡੇਹਰੀਵਾਲ ਗੁਰਦਾਸਪੁਰ ਵਿੱਚ ਨੌਕਰੀ ਜਵਾਇੰਨ ਕੀਤੀ ਸੀ ਅਤੇ 13 ਸਾਲ ਡੇਹਰੀਵਾਲ ਵਿੱਚ ਸੇਵਾ ਨਿਭਾਉਣ ਤੋਂ ਬਾਅਦ 2019 ਵਿੱਚ ਪੀਪੀਐਸਸੀ ਟੈਸਟ ਪਾਸ ਕਰਕੇ ਬਤੌਰ ਹੈਡਮਾਸਟਰ ਝੇਲਾ ਆਮਦਾ ਸ਼ਕਰਗੜ੍ਹ ਸਕੂਲ ਜੁਆਇੰਨ ਕੀਤਾ ਅਤੇ ਇਸ ਤੋਂ ਬਾਅਦ 2020 ਵਿੱਚ ਬਤੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨੂੰਵਾਨ, ਨਾਜੋਚੱਕ ਅਤੇ ਮਾਧੋਪੁਰ ਕੰਮ ਕੀਤਾ ਅਤੇ ਇਨ੍ਹਾਂ ਦੀ ਮਿਹਨਤ ਅਤੇ ਕੰਮ ਕਰਨ ਦੇ ਜਜ਼ਬੇ ਨੂੰ ਦੇਖ ਕੇ ਵਿਭਾਗ ਵੱਲੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਠਾਨਕੋਟ ਦੀ ਜ਼ਿੰਮੇਵਾਰੀ ਦਿੱਤੀ ਹੈ।

ਇਸ ਮੌਕੇ ਤੇ ਉਨ੍ਹਾਂ ਦੇ ਪਿਤਾ ਗੁਰਦਿਆਲ ਸਿੰਘ, ਪਤਨੀ ਈਟੀਟੀ ਅਧਿਆਪਕ ਸੁਨੀਤਾ, ਪ੍ਰਿੰਸੀਪਲ ਬਲਵਿੰਦਰ ਸੈਣੀ, ਹੈਡ ਮਿਸਟ੍ਰੇਸ ਪੂਨਮ ਡੇਹਰੀਵਾਲ, ਰਾਜ ਦੀਪਕ, ਮਨਜੀਤ ਸਿੰਘ, ਅਮਨਦੀਪ ਸਿੰਘ, ਸੰਜੇ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਬ੍ਰਿਜ ਰਾਜ, ਸਮੂਹ ਸੈਕੰਡਰੀ ਅਤੇ ਐਲੀਮੈਂਟਰੀ ਦਫ਼ਤਰੀ ਸਟਾਫ਼, ਡੇਹਰੀਵਾਲ, ਮਾਧੋਪੁਰ ਅਤੇ ਸੁਜਾਨਪੁਰ ਮੁੰਡੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...