Wednesday, April 24, 2024

ਵਾਹਿਗੁਰੂ

spot_img
spot_img

ਦੁਸਹਿਰੇ ਦੇ ਤਿਉਹਾਰ ਮੌਕੇ ਸੁਚਾਰੂ ਪ੍ਰਬੰਧਾਂ ਲਈ 2 ਹਜ਼ਾਰ ਪੁਲਿਸ ਮੁਲਾਜ਼ਮ ਰਹਿਣਗੇ ਤਾਇਨਾਤ: ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ

- Advertisement -

ਯੈੱਸ ਪੰਜਾਬ
ਲੁਧਿਆਣਾ, 14 ਅਕਤੂਬਰ, 2021 –
ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ ਦੁਸਹਿਰੇ ਦੇ ਤਿਉਂਹਾਰ ਮੌਕੇ ਸੁਖਾਵਾਂ ਮਾਹੌਲ ਬਣਾਉਣ ਅਤੇ ਭੀੜ ਕਾਰਨ ਕਿਸੇ ਅਣ-ਸੁਖਾਵੀਂ ਘਟਨਾ ‘ਤੇ ਕਾਬੂ ਪਾਉਣ ਲਈ ਲਗਭਗ 2 ਹਜ਼ਾਰ ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਦੇ ਅਧਿਕਾਰ ਖੇਤਰ ਅਧੀਨ 23 ਥਾਵਾਂ ‘ਤੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜ੍ਹੇ ਜਾਣਗੇ ਅਤੇ ਇਨ੍ਹਾਂ ਸਾਰੀਆਂ ਥਾਵਾਂ ‘ਤੇ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਅਕੈਡਮੀ ਫਿਲੌਰ ਤੋਂ ਵਾਧੂ ਫੋਰਸ ਵੀ ਸ਼ਹਿਰ ਵਿੱਚ ਤਾਇਨਾਤ ਕੀਤੀ ਗਈ ਹੈ।

ਸੈਕਟਰ-39 ਚੰਡੀਗੜ੍ਹ ਰੋਡ, ਦਰੇਸੀ ਅਤੇ ਹੋਰ ਖੇਤਰਾਂ ਦੇ ਕੁਝ ਸਥਾਨਾਂ ਦਾ ਦੌਰਾ ਕਰਦੇ ਹੋਏ, ਸੀ.ਪੀ. ਨੇ ਕਮਿਸ਼ਨਰੇਟ ਪੁਲਿਸ ਦੀ ਹਰ ਕੀਮਤ ‘ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਪ੍ਰਬੰਧਾਂ ਦਾ ਨਿਰੀਖਣ ਕਰਨ ਦਾ ਇਕੋ-ਇਕ ਉਦੇਸ਼ ਜਵਾਬਦੇਹ ਅਤੇ ਕੁਸ਼ਲ ਸੁਰੱਖਿਆ ਪ੍ਰਣਾਲੀ ਨੂੰ ਵਧੇਰੇ ਮਜ਼ਬੂਤ ਬਣਾਉਣਾ ਹੈ।

ਉਨ੍ਹਾਂ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਪਹਿਲਾਂ ਹੀ ਅੱਵਲ ਦਰਜ਼ੇ ਦੇ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੋਤਾਹੀ ਵਰਤਣ ਵਾਲੇ ਨੂੰ ਕਰੜੇ ਹੱਥੀ ਲਿਆ ਜਾਵੇਗਾ।

ਇਸ ਦੌਰਾਨ, ਸੀਪੀ ਨੇ ਜੀਓ ਰੈਂਕ ਦੇ ਅਧਿਕਾਰੀਆਂ ਨਾਲ ਸਾਈਟਾਂ ‘ਤੇ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਨੂੰ ਇਨ੍ਹਾਂ ਥਾਵਾਂ ‘ਤੇ 24 ਘੰਟੇ ਗਸ਼ਤ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ/ਪੀ.ਸੀ.ਆਰ. ਸਟਾਫ ਇਨ੍ਹਾਂ ਇਲਾਕਿਆਂ ਵਿੱਚ ਚੌਵੀ ਘੰਟੇ ਨਿਗਰਾਨੀ ਅਤੇ ਗਸ਼ਤ ਕਰ ਰਿਹਾ ਹੈ ਜਿੱਥੇ ਇਨ੍ਹਾਂ ਥਾਵਾਂ ‘ਤੇ ਵੱਡੀ ਗਿਣਤੀ ‘ਚ ਪੈਦਲ ਚੱਲ ਕੇ ਸ਼ਮੂਲੀਅਤ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...