Wednesday, April 24, 2024

ਵਾਹਿਗੁਰੂ

spot_img
spot_img

ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਮਾਜਿਕ ਬੁਰਾਈਆਂ ਦੇ ਖਾਤਮੇ ਦੀ ਅਪੀਲ

- Advertisement -

ਯੈੱਸ ਪੰਜਾਬ
ਐਸ.ਏ.ਐਸ.ਨਗਰ (ਮੁਹਾਲੀ), 5 ਅਕਤੂਬਰ, 2022 –
ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦੇ ਖਾਤਮੇ ਦਾ ਸੱਦਾ ਦਿੱਤਾ।

ਅੱਜ ਇੱਥੇ ਦੁਸਹਿਰਾ ਕਮੇਟੀ ਮੁਹਾਲੀ (ਰਜਿ.) ਵੱਲੋਂ ਫੇਜ਼-8 ਵਿਖੇ ਦੁਸਹਿਰੇ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਰਗਾ ਪੂਜਾ ਅਤੇ ਦੁਸਹਿਰੇ (ਵਿਜੈਦਸ਼ਮੀ) ਦੇ ਪਵਿੱਤਰ ਮੌਕੇ ਦੇਸ਼ ਵਾਸੀਆਂ ਖਾਸ ਕਰਕੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਇਹ ਦੋਵੇਂ ਤਿਉਹਾਰ ਸਾਨੂੰ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਦੀ ਯਾਦ ਦਿਵਾਉਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸਾਡੇ ਦੇਸ਼ ਦੀ ਇਹ ਦੋਵੇਂ ਤਿਉਹਾਰ ਮਨਾਉਣ ਦੀ ਸਦੀਆਂ ਪੁਰਾਣੀ ਪਰੰਪਰਾ ਹੈ ਜੋ ਸਮਾਜ ਵਿੱਚ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਬਰਾਬਰੀ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਆਦਰਸ਼ ਜੀਵਨ ਦਾ ਮਾਰਗ ਦਰਸਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬੇ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਆਪ ਨੂੰ ਸਮਰਪਿਤ ਕਰਕੇ ਇਸ ਖੁਸ਼ੀ ਦੇ ਮੌਕੇ ਨੂੰ ਸਾਂਝੇ ਤੌਰ ਉੱਤੇ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਤਿਉਹਾਰ ਨੂੰ ਜਾਤ-ਪਾਤ, ਨਸਲ ਅਤੇ ਰੰਗ-ਭੇਦ ਤੋਂ ਉੱਪਰ ਉੱਠ ਕੇ ਪੂਰੇ ਧਾਰਮਿਕ ਜੋਸ਼ ਤੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਦਿਨ ਸਾਨੂੰ ਸਾਰੀਆਂ ਸਮਾਜਿਕ ਬੁਰਾਈਆਂ ਤੋਂ ਛੁਟਕਾਰਾ ਪਾ ਕੇ ਆਪਣੇ ਸੂਬੇ ਨੂੰ ਦੇਸ਼ ਦਾ ਮੋਹਰੀ ਬਣਾਉਣ ਦਾ ਪ੍ਰਣ ਕਰਨਾ ਚਾਹੀਦਾ ਹੈ।

ਇਸ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ ‘ਤੇ ਪੰਜਾਬੀਆਂ ਨੂੰ ਵਿਸ਼ੇਸ਼ ਤੌਰ ‘ਤੇ ਮਾਣ ਹਾਸਲ ਹੈ ਕਿਉਂਕਿ ਰਮਾਇਣ ਦਾ ਮਹਾਂਕਾਵਿ ਪੰਜਾਬ ਵਿਚ ਪਵਿੱਤਰ ਨਗਰੀ ਅੰਮ੍ਰਿਤਸਰ ਦੀ ਧਰਤੀ ‘ਤੇ ਰਚਿਆ ਗਿਆ ਸੀ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਦ੍ਰਿੜ੍ਹ ਰਹਿਣ, ਆਪਣੇ ਗੁੱਸੇ ਨੂੰ ਕਾਬੂ ਵਿਚ ਰੱਖਣ ਅਤੇ ਨਫ਼ਰਤ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਤਿੰਨੇ ਕਾਰਨ ਹੀ ਸਭ ਤੋਂ ਸੂਝਵਾਨ ਵਿਅਕਤੀ ਦੇ ਪਤਨ ਦਾ ਕਾਰਨ ਬਣਦੇ ਹਨ। ਉਨ੍ਹਾਂ ਕਿਹਾ ਕਿ ਤਿਉਹਾਰ ਸਾਨੂੰ ਭਾਈਚਾਰਕ ਸਾਂਝ ਕਾਇਮ ਰੱਖਣ ਦਾ ਉਪਦੇਸ਼ ਵੀ ਦਿੰਦੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਤਿਉਹਾਰ ਨਾ ਸਿਰਫ਼ ਸਾਡੇ ਪ੍ਰੇਰਨਾ ਸਰੋਤ ਹਨ, ਸਗੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਤੱਕ ਅਮੀਰ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਵਿੱਚ ਵੀ ਰਾਹ ਦਸੇਰਾ ਹਨ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਅਸਲ ਮਹੱਤਵ ਪਿਆਰ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦੇ ਜ਼ਰੀਏ ਅਨਿਆਂ, ਬੁਰਾਈ ਅਤੇ ਹਉਮੈ ਵਿਰੁੱਧ ਲੜਨਾ ਹੈ। ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਨੂੰ ਬੁਲੰਦੀ ‘ਤੇ ਲਿਜਾਣ ਲਈ ਇਨ੍ਹਾਂ ਤਿਉਹਾਰਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ।

ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਮੁਹਾਲੀ ਵਿਖੇ ਗਰਾਊਂਡ ਨੂੰ ਸਿਰਫ਼ ਦੁਸਹਿਰਾ ਮਨਾਉਣ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ‘ਤੇ ਕੋਈ ਵੀ ਵਪਾਰਕ ਗਤੀਵਿਧੀ ਨਹੀਂ ਹੋਣ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਛੇਤੀ ਹੀ ਜਾਰੀ ਕਰ ਦਿੱਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...