Friday, April 19, 2024

ਵਾਹਿਗੁਰੂ

spot_img
spot_img

ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਸਾੜੇਗੀ ਪੰਜਾਬ ਯੂਥ ਕਾਂਗਰਸ: ਬਰਿੰਦਰ ਢਿੱਲੋਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਅਕਤੂਬਰ, 2020 –
ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਯੂਥ ਕਾਂਗਰਸ ਨੇ ਅੱਜ ਐਲਾਨ ਕੀਤਾ ਕਿ ਉਹ ਦੁਸਹਿਰੇ ਮੌਕੇ ਮਾਨਸਾ ਵਿਖੇ ਰਾਵਣ ਵਾਂਗ ਪ੍ਰਧਾਨ ਮੰਤਰੀ ਨਰਿੰਦਰ ਦਾ ਪੁਤਲਾ ਸਾੜ ਕੇ ਆਪਣੇ ਰੋਹ ਦਾ ਪ੍ਰਗਟਾਵਾ ਕਰਨਗੇ। ਇਸ ਤੋਂ ਪਹਿਲਾਂ ਮਾਨਸਾ ਦੇ ਪਿੰਡਾਂ ਵਿੱਚ ਇੱਕ ਸਾਈਕਲ ਰੈਲੀ ਵੀ ਕੱਢੀ ਜਾਵੇਗੀ।

ਇਥੇ ਜਾਰੀ ਆਪਣੇ ਬਿਆਨ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ “ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕਣ ਲੋਕਾਂ ਦਾ ਹਜੂਮ ਇਕੱਠਾ ਹੋਵੇਗਾ।” ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਸਰਕਾਰ ਕਿਸਾਨਾਂ ਲਈ ਰਾਵਣ ਵਾਂਗ ਹਨ ਅਤੇ ਜਲਦੀ ਹੀ ਮੋਦੀ ਸਰਕਾਰ ਦੇ ਹੰਕਾਰ ਦਾ ਖ਼ਾਤਮਾ ਕਰ ਦਿੱਤਾ ਜਾਵੇਗਾ।

ਰਾਵਣ ਦੇ ਹੰਕਾਰ ਦਾ ਜ਼ਿਕਰ ਕਰਦਿਆਂ ਬਰਿੰਦਰ ਢਿੱਲੋਂ ਨੇ ਕਿਹਾ ਕਿ ਰਾਮ ਰਾਜ ਵਿੱਚ ਧਰਤੀ ਅਤੇ ਸਵਰਗ ਦੇ ਸਭ ਤੋਂ ਸ਼ਕਤੀਸ਼ਾਲੀ ਰਾਜੇ ਰਾਵਣ ਦਾ ਹਉਮੈ ਢਹਿ-ਢੇਰੀ ਕਰ ਦਿੱਤਾ ਗਿਆ ਸੀ। ਇਸੇ ਤਰ੍ਹਾਂ ਦੁਰਯੋਧਨ, ਜਿਸ ਦੇ 100 ਭਰਾ ਸਨ, ਦੇ ਹੰਕਾਰ ਦਾ ਵੀ ਪਾਂਡਵਾਂ ਨੇ ਨਾਸ ਕਰ ਦਿੱਤਾ ਸੀ। ਹੁਣ ਮੋਦੀ ਸਰਕਾਰ ਦੀ ਹਉਮੈ ਨੂੰ ਕਿਸਾਨ ਢਾਹ ਲਾਉਣਗੇ।

ਉਨ੍ਹਾਂ ਕਿਹਾ ਕਿ ਹਾਲਾਂਕਿ ਕੋਵਿਡ- 19 ਮਹਾਂਮਾਰੀ ਦੌਰਾਨ ਕਿਸਾਨਾਂ ਨੇ ਸਭ ਨੂੰ ਭੋਜਨ ਮੁਹੱਈਆ ਕਰਵਾਇਆ ਪਰ ਅੱਜ ਮੋਦੀ ਸਰਕਾਰ ਉਨ੍ਹਾਂ ਦਾ ਆਪਣਾ ਭੋਜਨ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨ ਅੱਜ ਮੋਦੀ ਸਰਕਾਰ ਦੀ ਤਾਨਾਸ਼ਾਹੀ ਵਿਰੁੱਧ ਸੜਕਾਂ ‘ਤੇ ਹਨ। ਮੋਦੀ ਸਰਕਾਰ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਜੇ ਕਿਸਾਨ ਉਨ੍ਹਾਂ ਨੂੰ ਸੱਤਾ ‘ਚ ਲਿਆਉਣ ਲਈ ਵੋਟ ਦੇ ਸਕਦੇ ਹਨ ਤਾਂ ਉਹ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਵੀ ਸੁੱਟ ਸਕਦੇ ਹਨ।


Click here to Like us on Facebook


 

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...