Saturday, April 20, 2024

ਵਾਹਿਗੁਰੂ

spot_img
spot_img

ਦੂਜੇ ਰਾਜਾਂ ਤੋਂ ਕਣਕ ਲਿਆ ਕੇ ਵੇਚਣ ਦੀ ਕੋਸ਼ਿਸ਼ ਕਰ ਰਹੀਆਂ ਤਿੰਨ ਫਰਮਾਂ ਵਿਰੁੱਧ ਪਰਚੇ ਦਰਜ: ਆਸ਼ੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ,09 ਅਪ੍ਰੈਲ, 2021:
ਦੂਜੇ ਰਾਜਾਂ ਤੋਂ ਕਣਕ ਲਿਆ ਕੇ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਵੇਚਣ ਦੀ ਕੋਸ਼ਿਸ਼ ਕਰ ਰਹੀਆਂ ਤਿੰਨ ਫਰਮਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਪਰਚੇ ਦਰਜ ਕਰਵਾ ਦਿੱਤੇ ਗਏ ਹਨ।

ਉਕਤ ਜਾਣਕਾਰੀ ਅੱਜ ਇੱਥੇ ਦਿੰਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਵਿਭਾਗ ਦੀ ਟੀਮ ਵਲੋਂ ਬਠਿੰਡਾ ਦੀ ਦਾਣਾ ਮੰਡੀ ਵਿੱਚ ਸਥਿਤ ਮੈਸ: ਬਾਬੂ ਰਾਮ ਅਸ਼ੋਕ ਕੁਮਾਰ ਅਤੇ ਲਕਸ਼ਮੀ ਆਇਲ ਮਿਲ ਦੀ ਫੜ ‘ਤੇ 8000 ਦੇ ਕਰੀਬ ਗੱਟੇ ਕਣਕ ਪਏ ਹੋਏ ਸਨ ਜਿਸ ਤੇ ਉਥੇ ਮੋਜੂਦ ਲੇਬਰ ਤੋਂ ਪੁਛਗਿੱਛ ਕੀਤੀ ਗਈ ਤਾਂ ਇਹ ਪਤਾ ਲੱਗਿਆ ਕਿ ਇਹ ਕਣਕ ਉਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਘੱਟ ਭਾਅ ਤੇ ਖਰੀਦ ਕੇ ਲਿਆਂਦੀ ਗਈ ਹੈ ਅਤੇ ਇਥੇ ਐਮ.ਐਸ. ਪੀ. ਤੇ ਵੇਚੀ ਜਾਣੀ ਹੈ। ਇਸ ਤੋਂ ਇਲਾਵਾ ਇਨ੍ਹਾਂ ਦੋਵਾਂ ਫਰਮਾਂ ਦੇ ਗੁਦਾਮਾਂ ਤੋਂ 17000 ਗੱਟੇ ਕਣਕ ਬਰਾਮਦ ਕੀਤੇ ਗਏ।

ਸ੍ਰੀ ਆਸ਼ੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਫਿਰੋਜਪੁਰ ਜ਼ਿਲ੍ਹੇ ਦੀ ਬੁਗਾ ਮੰਡੀ ਵਿਚ ਸਥਿਤ ਕਿਸਨ ਟ੍ਰੇਨਿੰਗ ਕੰਪਨੀ ਦੇ ਫੜ ਤੋਂ ਵੀ 8000-9000 ਗੱਟੇ ਬਰਾਮਦ ਹੋਏ ਹਨ ।

ਉਨ੍ਹਾਂ ਕਿਹਾ ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਤਿੰਨਾਂ ਫਰਮਾਂ ਵਿਰੁੱਧ ਪਰਚੇ ਦਰਜ ਕਰਵਾ ਦਿੱਤੇ ਗਏ ਹਨ।

ਸ੍ਰੀ ਆਸ਼ੂ ਨੇ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਵਪਾਰੀ ਅਤੇ ਮੁਲਾਜਮ ਵਲੋਂ ਕਣਕ ਦੀ ਖਰੀਦ ਵਿਚ ਕੀਤੀ ਗਈ ਹੇਰਾਫੇਰੀ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਬੋਗਸ ਬਿਲਿੰਗ ਦੇ ਮਾਮਲਿਆ ਨੂੰ ਸਖਤੀ ਨਾਲ ਨਜਿੱਠਣ ਲਈ ਜੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾਵੇਗੀ।

ਉਹਨਾਂ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਾ ਕੰਟਰੋਲਰਾਂ ਅਤੇ ਜ਼ਿਲ੍ਹਾ ਮੰਡੀ ਅਫਸਰਾਂ ਨੂੰ ਸਪੱਸ਼ਟ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਦੂਸਰੇ ਰਾਜਾਂ ਤੋਂ ਘਟ ਭਾਅ ਤੇ ਖਰੀਦ ਕੇ ਸੂਬੇ ਵਿਚ ਐਮ ਐਸ ਪੀ/ ਵੱਧ ਭਾਅ ਤੇ ਵੇਚਣ ਲਈ ਲਿਆਉਂਦੇ ਜਾ ਰਹੇ ਟਰੱਕ ਤੇ ਕੜੀ ਨਜਰ ਰੱਖੀ ਜਾਵੇ ਅਤੇ ਤੁਰੰਤ ਕਾਰਵਾਹੀ ਕੀਤੀ ਜਾਵੇ।

ਉਹਨਾਂ ਨੇ ਦੱਸਿਆ ਕਿ ਇਸ ਮੰਤਵ ਲਈ ਵਿਸੇਸ ਦਾ ਗਠਨ ਕੀਤਾ ਗਿਆ ਹੈ ਜੋ ਅਚਨਚੇਤ ਚੈਕਿੰਗ ਕਰਨ ਗੀਆ ਅਤੇ ਜੇਕਰ ਕੋਈ ਵਿਅਕਤੀ ਦੂਜੇ ਰਾਜਾਂ ਤੋਂ ਘੱਟ ਭਾਅ ਤੇ ਖਰੀਦ ਕੇ ਲਿਆਂਦੀ ਕਣਕ ਨੂੰ ਸੂਬੇ ਵਿਚ ਲਈ ਲਿਆਉਂਦਾ ਹੈ ਤਾਂ ਉਸ ਨੂੰ ਉਤਰਨ ਨਾ ਦਿੱਤਾ ਜਾਵੇ ਅਤੇ ਦੂਸਰੇ ਰਾਜਾਂ ਤੋਂ ਆਉਣ ਵਾਲੀਆਂ ਸੜਕਾਂ ਤੇ ਪੁਲਿਸ ਦੇ ਵਿਸੇਸ ਨਾਕੇ ਸਥਾਪਤ ਕੀਤੇ ਜਾਣਗੇ ਤਾਂ ਜੋ ਦੂਜੇ ਰਾਜਾਂ ਤੋਂ ਘੱਟ ਭਾਅ ਤੇ ਕਣਕ ਖਰੀਦ ਕੇ ਲਿਆਉਣ ਵਾਲੇ ਟਰੱਕਾਂ ਨੂੰ ਰੋਕਿਆ ਜਾ ਸਕੇ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...