Saturday, April 27, 2024

ਵਾਹਿਗੁਰੂ

spot_img
spot_img

ਦੇਰੀ ਨਾਲ ਖੁਲ੍ਹੀ ਬਾਦਲ ਦੀ ਸੀ.ਏ.ਏ. ’ਤੇ ਜਾਗ, ਕਾਂਗਰਸ ਨੇ ਕਿਹਾ ਵਿਰੋਧ ਹੈ ਤਾਂ ਹਰਸਿਮਰਤ ਤੋਂ ਅਸਤੀਫ਼ਾ ਦਿਵਾਏ ਅਕਾਲੀ ਦਲ

- Advertisement -

ਚੰਡੀਗੜ੍ਹ, 16 ਫ਼ਰਵਰੀ, 2020:
ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪੈਟਰਨ ਪ੍ਰਕਾਸ਼ ਸਿੰਘ ਬਾਦਲ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਬੁਰੇ ਪ੍ਰਭਾਵਾਂ ਉਤੇ ਦੇਰੀ ਨਾਲ ਜਾਗ ਖੋਲ੍ਹੇ ਜਾਣ ਉਤੇ ਕਾਂਗਰਸ ਨੇ ਚੁਟਕੀ ਲੈਂਦਿਆਂ ਇਸ ਨੂੰ ਅਕਾਲੀ ਦਲ ਦਾ ਦੋਗਲਾ ਕਿਰਦਾਰ ਦੱਸਿਆ ਹੈ।

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਅਕਾਲੀ ਦਲ ਨੇ ਪਹਿਲਾਂ ਸ਼ਰੇਆਮ ਸੰਸਦ ਦੇ ਦੋਵਾਂ ਸਦਨਾਂ ਵਿੱਚ ਸੀਏਏ ਦੇ ਹੱਕ ਵਿੱਚ ਭੁਗਤਦਿਆਂ ਵੋਟ ਪਾਈ ਅਤੇ ਹੁਣ ਵੱਡੇ ਬਾਦਲ ਇਹ ਰੌਲਾ ਪਾ ਰਹੇ ਹਨ ਕਿ ਨਾਗਰਿਕਤਾ ਲੈਣ ਦਾ ਹੱਕ ਸਾਰੇ ਧਰਮਾਂ ਦੇ ਲੋਕਾਂ ਨੂੰ ਮਿਲਣਾ ਚਾਹੀਦਾ ਹੈ।

ਕਾਂਗਰਸੀ ਆਗੂ ਨੇ ਕਿਹਾ ਕਿ ਇਹ ਬਾਦਲਾਂ ਦੀ ਦੇਰੀ ਨਾਲ ਆਈ ਜਾਗਰੂਕਤਾ ਨਹੀਂ ਹੈ ਕਿਉਂਕਿ ਇਹ ਤਾਂ ਉਨ੍ਹਾਂ ਵਿੱਚ ਬਹੁਤ ਦੇਰ ਤੋਂ ਹੀ ਮਰ ਗਈ ਹੈ ਸਗੋਂ ਇਹ ਅਸਲ ਵਿੱਚ ਸਹੂਲਤ ਲਈ ਦਿੱਤਾ ਬਿਆਨ ਹੈ ਜਦੋਂ ਉਨ੍ਹਾਂ ਦੀ ਪਾਰਟੀ ਨੂੰ ਭਾਜਪਾ ਨੇ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰਦਿਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸ਼ੀਸ਼ਾ ਦਿਖਾ ਦਿੱਤਾ।ਹੁਣ ਬਾਦਲਾਂ ਨੇ ਭਾਜਪਾ ਦਾ ਆਪਣੇ ਵੱਲ ਧਿਆਨ ਖਿਚਵਾਉਣ ਲਈ ਸੀਏਏ ਦਾ ਸਹਾਰਾ ਲਿਆ ਹੈ।

ਸ ਰੰਧਾਵਾ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇ ਉਹ ਅਤੇ ਉਨ੍ਹਾਂ ਦੀ ਪਾਰਟੀ ਸੱਚਮੁੱਚ ਗੰਭੀਰ ਹੈ ਅਤੇ ਸੀਏਏ ਜਿਹੇ ਵੰਡਪਾਊ ਕਾਨੂੰਨ ਉਤੇ ਵਿਰੋਧ ਦਰਜ ਕਰਵਾਉਣਾ ਚਾਹੁੰਦੇ ਹਨ ਤਾਂ ਪਹਿਲਾ ਆਪਣੀ ਨੂੰਹ (ਹਰਸਿਮਰਤ ਬਾਦਲ) ਕੋਲੋਂ ਕੇਂਦਰੀ ਕੈਬਨਿਟ ਤੋਂ ਅਸਤੀਫ਼ਾ ਦਿਵਾਓ।

ਉਨ੍ਹਾਂ ਕਿਹਾ ਕਿ ਸੱਤਾ ਦੇ ਭੁੱਖੇ ਬਾਦਲ ਪਰਿਵਾਰ ਕੋਲੋਂ ਜੇ ਅਸਤੀਫ਼ਾ ਨਹੀਂ ਦਿਵਾਇਆ ਜਾਂਦਾ ਤਾਂ ਫੇਰ ਸੀਏਏ ਦੇ ਗ਼ੈਰ ਸੰਵਿਧਾਨਿਕ ਸੁਭਾਅ ਉੱਪਰ ਸਵਾਲੀਆ ਨਿਸ਼ਾਨ ਲਾਉਂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਰੋਧ ਪੱਤਰ ਹੀ ਲਿਖ ਦੇਣ।ਉਨ੍ਹਾਂ ਕਿਹਾ ਕਿ ਜੇ ਤੁਸੀਂ ਇਸ ਮੁੱਦੇ ਉਤੇ ਗੰਭੀਰਤਾ ਨਹੀਂ ਜ਼ਾਹਰ ਕਰੋਗੇ ਤਾਂ ਸਮਝਿਆ ਜਾਵੇਗਾ ਕਿ ਤੁਸੀਂ ਅਜਿਹੇ ਬਿਆਨ ਸਿਰਫ ਭਾਜਪਾ ਨਾਲ ਸਿਆਸੀ ਸੌਦੇਬਾਜ਼ੀ ਲਈ ਦੇ ਰਹੇ ਹੋ।

ਸ ਰੰਧਾਵਾ ਨੇ ਕਿਹਾ ਕਿ ਬਾਦਲਾਂ ਨੇ ਸੀਏਏ ਉਤੇ ਆਪਣਾ ਸਟੈਂਡ ਸਮੇਂ ਸਮੇਂ ਉਤੇ ਸਥਿਤੀਆਂ ਨੂੰ ਦੇਖਦਿਆਂ ਬਦਲਿਆ ਹੈ।ਜਦੋਂ ਉਨ੍ਹਾਂ ਨੂੰ ਅਨੁਕੂਲ ਜਾਪਿਆ ਤਾਂ ਸੰਸਦ ਵਿੱਚ ਸੀਏਏ ਦੇ ਹੱਕ ਵਿੱਚ ਵੋਟਾਂ ਪਾ ਦਿੱਤੀਆਂ ਅਤੇ ਫੇਰ ਜਦੋਂ ਇਸ ਦਾ ਵਿਰੋਧ ਕਰਨਾ ਸਹੀ ਲੱਗਿਆ ਤਾਂ ਦੱਬਵੀ ਆਵਾਜ਼ ਵਿੱਚ ਵਿਰੋਧ ਸ਼ੁਰੂ ਕਰ ਦਿੱਤਾ।

ਉਨ੍ਹਾਂ ਅਕਾਲੀ ਆਗੂਆਂ ਨੂੰ ਸਲਾਹ ਦਿੱਤੀ ਕਿ ਉਹ ਭਾਰਤੀ ਲੋਕਤੰਤਰ ਦੀ ਧਰਮ ਨਿਰਪੱਖ ਵਿਚਾਰਧਾਰਾ ਦੀ ਹਮਾਇਤ ਵਿੱਚ ਅਜਿਹੇ ਸੰਵਦੇਨਸ਼ੀਲ ਮੁੱਦੇ ਉਤੇ ਸਟੈਂਡ ਪੱਕਾ ਕਰਨ ਅਤੇ ਇਸ ਦੇ ਵਿਰੋਧ ਵਿੱਚ ਮਜ਼ਬੂਤ ਕਦਮ ਚੁੱਕਣ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...