Saturday, April 27, 2024

ਵਾਹਿਗੁਰੂ

spot_img
spot_img

ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਸ਼ਹੀਦ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ: ਐਸ.ਐਸ.ਪੀ. ਕੁਲਵੰਤ ਸਿੰਘ ਹੀਰ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 21 ਅਕਤੂਬਰ, 2021 –
ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਯਾਦਗਾਰੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸ.ਐਸ.ਪੀ ਕੁਲਵੰਤ ਸਿੰਘ ਹੀਰ ਅਤੇ ਵਧੀਕ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਸਮੇਤ ਵੱਖ-ਵੱਖ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਪੁਲਿਸ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਜ਼ਿਲ੍ਹਾ ਪੁਲਿਸ ਵਲੋਂ ਅੱਜ ਦੇ ਸੋਗ ਦਿਵਸ ਮੌਕੇ ਅੱਤਵਾਦ ਦੌਰਾਨ ਆਪਣੀ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ 78 ਪੁਲਿਸ ਕਰਮਚਾਰੀਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾਂਜ਼ਲੀ ਦਿੱਤੀ ਗਈ। ਇਸ ਸੋਗ ਦਿਵਸ ਵਿਚ ਸੋਗ ਪਰੇਡ ਦੀ ਅਗਵਾਈ ਡੀ.ਐਸ.ਪੀ. ਮਨਜੋਤ ਕੌਰ ਵਲੋਂ ਕੀਤੀ ਗਈ ਅਤੇ ਡੀ.ਐਸ.ਪੀ. ਜਸਪ੍ਰੀਤ ਸਿੰਘ ਵਲੋਂ ਸ਼ਹੀਦ ਕਰਮਚਾਰੀਆਂ ਦੇ ਨਾਮ ਪੜ੍ਹੇ ਗਏ।

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜ਼ਲੀ ਦੇਣ ਉਪਰੰਤ ਕਿਹਾ ਕਿ ਦੇਸ਼ ਨੂੰ ਅੰਦਰੂਨੀ ਅਤੇ ਬਾਹਰੀ ਖਤਰਿਆਂ ਤੋਂ ਸੁਰੱਖਿਅਤ ਰੱਖਣ ਲਈ ਡਿਊਟੀ ਦੌਰਾਨ ਜਾਨਾਂ ਨਿਸ਼ਾਵਰ ਕਰਨ ਵਾਲੇ ਸ਼ਹੀਦ ਸੈਨਿਕ ਅਤੇ ਪੁਲਿਸ ਕਰਮਚਾਰੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੇ੍ਰਰਨਾ ਸਰੋਤ ਹਨ।

ਉਨ੍ਹਾਂ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇਸ਼ ਅਤੇ ਸੂਬਿਆਂ ਦੀ ਰਾਖੀ ਲਈ ਸ਼ਹਾਦਤਾਂ ਦੇਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਦਾ ਨਿੱਘ ਲੈ ਰਹੇ ਹਾਂ ਅਤੇ ਇਨ੍ਹਾਂ ਸ਼ਹੀਦਾਂ ਨੂੰ ਸਾਰਿਆਂ ਦਾ ਹਮੇਸ਼ਾਂ ਸਿਜਦਾ ਰਹੇਗਾ।

ਐਸ.ਐਸ.ਪੀ. ਕੁਲਵੰਤ ਸਿੰਘ ਹੀਰ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜ਼ਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਸ਼ਹਾਦਤਾਂ ਸਦਕਾ ਹੀ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਸ਼ਹੀਦੀਆਂ ’ਤੇ ਮਾਣ ਹੈ ਕਿ ਸਾਡੇ ਸੈਨਿਕਾਂ ਅਤੇ ਪੁਲਿਸ ਕਰਮੀਆਂ ਨੇ ਮਾਤ-ਭੂਮੀ ਦੀ ਸੇਵਾ ਅਤੇ ਸੁਰੱਖਿਆ ਲਈ ਆਪਣੀਆਂ ਜਾਨਾਂ ਨਿਸ਼ਾਵਰ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਅਤੇ ਉਨ੍ਹਾਂ ਦੇ ਪੁਲਿਸ ਪ੍ਰਸ਼ਾਸਨ ਵਿਚਲੇ ਕੰਮਾਂ ਨੂੰ ਤੁਰੰਤ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।

ਸੋਗ ਪਰੇਡ ਡੇਅ ਮੌਕੇ ਹੋਰਨਾਂ ਤੋਂ ਇਲਾਵਾ ਐਸ.ਪੀ. (ਐਚ) ਰਮਿੰਦਰ ਸਿੰਘ, ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਐਸ.ਪੀ. (ਪੀ.ਬੀ.ਆਈ.) ਮਨਦੀਪ ਸਿੰਘ ਸਮੇਤ ਹੋਰਨਾਂ ਪੁਲਿਸ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਸ਼ਰਧਾਂਜ਼ਲੀ ਦਿੱਤੀ।

ਪੁਲਿਸ ਯਾਦਗਾਰੀ ਦਿਵਸ: ਜ਼ਿਕਰਯੋਗ ਹੈ ਕਿ 21 ਅਕਤੂਬਰ 1959 ਨੂੰ ਸੀ.ਆਰ.ਪੀ.ਐਫ. ਦੇ 10 ਜਵਾਨ ਜੋ ਹਾਟ ਸਪਰਿੰਗ (ਲੱਦਾਖ) ਵਿਖੇ ਆਪਣੀ ਡਿਊਟੀ ਦੌਰਾਨ ਚੀਨ ਦੀ ਫੌਜ ਵਲੋਂ ਘਾਤ ਲਾ ਕੇ ਕੀਤੇ ਹਮਲੇ ਵਿਚ ਸ਼ਹੀਦ ਹੋ ਗਏ ਸਨ। ਉਨ੍ਹਾਂ ਸ਼ਹੀਦਾਂ ਅਤੇ ਡਿਊਟੀ ਦੌਰਾਨ ਸ਼ਹੀਦ ਹੋਏ ਹੋਰ ਪੁਲਿਸ ਕਰਮਚਾਰੀਆਂ/ਅਰਧ ਸੈਨਿਕ ਬਲਾਂ ਦੀ ਯਾਦ ਵਿਚ ਹਰ ਸਾਲ 21 ਅਕਤੂਬਰ ਨੂੰ ਸੋਗ ਦਿਵਸ ਮਨਾਇਆ ਜਾਂਦਾ ਹੈ।

ਇਸ ਸਾਲ 1 ਸਤੰਬਰ 2020 ਤੋਂ 31 ਅਗਸਤ 2021 ਤੱਕ ਭਾਰਤ ਵਿਚ ਕੁੱਲ 377 ਪੁਲਿਸ ਕਰਮਚਾਰੀ ਆਪਣੀ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ। ਅੱਜ ਇਨ੍ਹਾਂ ਸਾਰੇ ਸ਼ਹੀਦਾਂ ਨੂੰ ਦੇਸ਼ ਭਰ ਵਿਚ ਯਾਦ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...