Saturday, April 27, 2024

ਵਾਹਿਗੁਰੂ

spot_img
spot_img

ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਸ਼ਹਾਦਤਾਂ ਦੇਣ ਵਾਲੇ ਸੂਰਬੀਰਾਂ ਉੱਪਰ ਸਾਨੂੰ ਮਾਣ: ਐੱਸ.ਐੱਸ.ਪੀ. ਨਾਨਕ ਸਿੰਘ

- Advertisement -

ਯੈੱਸ ਪੰਜਾਬ
ਗੁਰਦਾਸਪੁਰ, 21 ਅਕਤੂਬਰ, 2021 –
ਪੁਲਿਸ ਸ਼ਹੀਦੀ ਯਾਦਗਾਰ ਦਿਵਸ ਦੇ ਮੌਕੇ ਤੇ ਅੱਜ ਸਥਾਨਕ ਪੁਲਿਸ ਲਾਈਨ ਦੇ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਡਾ. ਨਾਨਕ ਸਿੰਘ ਵੱਲੋਂ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ ਗਈ। ਇਸ ਮੌਕੇ ਏ.ਡੀ.ਸੀ. (ਜਨਰਲ) ਸ੍ਰੀ ਰਾਹੁਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਆਰ.ਟੀ.ਏ ਬਲਦੇਵ ਸਿੰਘ ਰੰਧਾਵਾ, ਹੋਰ ਪੁਲਿਸ ਅਧਿਕਾਰੀਆਂ ਅਤੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਹੀਦੀ ਸਮਾਰਕ ’ਤੇ ਸ਼ਰਧਾਂਜਲੀਆਂ ਭੇਂਟ ਕੀਤੀਆਂ।

ਇਸ ਮੌਕੇ ਐਸ.ਐਸ.ਪੀ. ਗੁਰਦਾਸਪੁਰ ਡਾ. ਨਾਨਕ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਮਈ ਇਤਿਹਾਸ ਰਿਹਾ ਹੈ ਅਤੇ ਇਸ ਫੋਰਸ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਹਿੱਤ ਵਡੇਰੀਆਂ ਕੁਰਬਾਨੀਆਂ ਕੀਤੀਆਂ ਹਨ। ਉਨਾਂ ਕਿਹਾ ਕਿ ਪੁਲਿਸ ਆਪਣੀ ਇਸੇ ਵਿਰਾਸਤ ’ਤੇ ਮਾਣ ਕਰਦੀ ਹੋਈ ਆਪਣੀ ਰਵਾਇਤ ਅਨੁਸਾਰ ਅੰਦਰੁਨੀ ਸੁਰੱਖਿਆ ਪ੍ਰਤੀ ਆਪਣੇ ਫਰਜਾਂ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ।

ਐੱਸ.ਐੱਸ.ਪੀ. ਗੁਰਦਾਸਪੁਰ ਨੇ ਅੱਗੇ ਕਿਹਾ 21 ਅਕਤੂਬਰ 1959 ਨੂੰ ਲੱਦਾਖ ਵਿੱਚ ਹੋਂਟ ਸਪਰਿੰਗਜ਼ ਦੇ ਸਥਾਨ ਤੇ ਚੀਨੀਆਂ ਹੱਥੋਂ ਸ਼ਹੀਦ ਹੋਏ, ਇੰਡੋ ਤਿਬਤੀਅਨ ਫੋਰਸ ਦੇ 10 ਜਵਾਨਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸਹੀਦ ਹੋਏ ਪੰਜਾਬ ਪੁਲਿਸ ਦੇ 22 ਅਫਸਰਾਂ ਅਤੇ 1768 ਪੁਲਿਸ ਕਰਮਚਾਰੀਆਂ ਜਿਨ੍ਹਾਂ ਵਿੱਚ ਪੰਜਾਬ ਹੋਮਗਾਰਡਜ ਦੇ ਜਵਾਨ ਵੀ ਸ਼ਾਮਿਲ ਹਨ ਨੂੰ ਅੱਜ ਦੇ ਦਿਨ ਸਾਡੇ ਵੱਲੋਂ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਅਸੀਂ ਉਹਨਾਂ ਵੱਲੋਂ ਦਿਖਾਏ ਗਏ ਕੁਰਬਾਨੀ ਅਤੇ ਤਿਆਗ ਦੇ ਰਸਤੇ ਚਲਦੇ ਹੋਏ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ ਸ਼ਾਂਤੀ ਬਣਾਈ ਰੱਖਣ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਰਹੀਏ।

ਇਸ ਮੌਕੇ ਤੇ ਡੀ.ਐਸ.ਪੀ ਸ੍ਰੀ ਰਾਜੇਸ਼ ਕਪਲਿਸ ਵੱਲੋਂ ਸਤੰਬਰ 2020 ਤੋਂ ਅਗਸਤ 2021 ਤੱਕ ਦੇਸ਼ ਦੀਆਂ ਵੱਖ-ਵੱਖ ਸੁਰੱਖਿਆ ਫੋਰਸਾਂ ਦੇ ਸ਼ਹੀਦਾਂ ਹੋਏ ਅਫਸਰਾਂ ਅਤੇ ਜਵਾਨਾਂ ਦੇ ਨਾਮਾਂ ਦੀ ਸੂਚੀ ਪੜ੍ਹ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ।

ਇਸ ਮੌਕੇ ਤੇ ਆਪਣਾ ਫਰਜ਼ ਨਿਭਾਉਂਦੇ ਸ਼ਹੀਦ ਹੋਏ ਪੁਲਿਸ ਅਤੇ ਅਰਧ ਫੌਜੀ ਬਲਾਂ ਦੇ ਅਫਸਰਾਂ ਅਤੇ ਜਵਾਨਾਂ ਨੂੰ ਸਭ ਵਰਗਾਂ ਦੇ ਲੋਕਾਂ ਨੇ ਜਿਨ੍ਹਾਂ ਵਿੱਚ ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਿਲ ਸਨ, ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਇਨ੍ਹਾਂ ਸੂਰਬੀਰ ਬਹਾਦਰਾਂ ਨੂੰ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ।

ਪੁਲੀਸ ਸ਼ਹੀਦੀ ਦਿਵਸ ਨੂੰ ਸਮਰਪਿਤ ਜਿਲ੍ਹਾ ਪੁਲੀਸ ਵੱਲੋ ਖੂਨਦਾਨ ਕੈਪ ਲਗਾਇਆ ਗਿਆ ਅਤੇ ਨਾਲ ਹੀ ਸ਼ਹੀਦਾ ਦੀ ਯਾਦ ਵਿਚ ਪੌਦੇ ਲਗਾਏ ਗਏ । ਡੀ.ਐਸ.ਪੀ. ਰਿਪੂਤਮਨ ਦੀ ਅਗਵਾਈ ਵਿੱਚ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਦੇ ਸਨਮਾਨ ਵਿੱਚ ਹਥਿਆਰ ਨੀਵੇਂ ਕਰਕੇ ਸ਼ੋਕ ਸਲਾਮੀ ਦਿੱਤੀ ਗਈ ਅਤੇ ਬਿਗਲਰ ਵੱਲੋਂ ਮਾਤਵੀ ਧੁੰਨ ਵਜਾਈ ਗਈ। ਇਸ ਮੌਕੇ ਤੇ ਪੁਲੀਸ ਸ਼ਹੀਦ ਪਰਿਵਾਰਾਂ ਨੂੰ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਲ ਸੁਣੀਆਂ ਗਈਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...