Friday, April 26, 2024

ਵਾਹਿਗੁਰੂ

spot_img
spot_img

ਦੇਸ਼ ਦੇ ਉਦਯੋਗਿਕ ਹੱਬ ਵਜੋਂ ਉੱਭਰੇਗਾ ਪੰਜਾਬ: ਉਦਯੋਗ ਮੰਤਰੀ ਗੁਰਕੀਰਤ ਸਿੰਘ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਦਸੰਬਰ, 2021 –
ਖੇਤੀ ਪ੍ਰਧਾਨ ਸੂਬੇ ਨੂੰ ਵਿਕਾਸ ਦੀ ਲੀਹ `ਤੇ ਲਿਆਉਣ ਲਈ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਨੇ ਅੱਜ ਨਿਵੇਸ਼ਕਾਂ ਲਈ ਵਪਾਰ ਕਰਨ ਨੂੰ ਸੁਖਾਲਾ ਬਣਾਉਣ ਅਤੇ ਪੰਜਾਬ ਦੀ ਤਰੱਕੀ ਦੀ ਗਾਥਾ ਵਿੱਚ ਉਨ੍ਹਾਂ ਨੂੰ ਭਾਈਵਾਲ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.), ਚੰਡੀਗੜ੍ਹ ਵਿਖੇ ਇੱਕ ਇੰਟਰਐਕਟਿਵ ਸੈਸ਼ਨ ਨੂੰ ਸੰਬੋਧਨ ਕਰਦਿਆਂ ਗੁਰਕੀਰਤ ਸਿੰਘ ਨੇ ਕਿਹਾ, “ਪੰਜਾਬ ਨਾ ਸਿਰਫ਼ ਇੱਕ ਸ਼ਾਨਦਾਰ ਭਵਿੱਖ ਵੱਲ ਵਧ ਰਿਹਾ ਹੈ, ਸਗੋਂ ਰਾਜ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇਗੀ ਕਿ ਪੰਜਾਬ ਸੂਬਾ ਦੇਸ਼ ਨੂੰ ਸਮਰੱਥਾ ਦੇਣ ਵਾਲਾ ਉਦਯੋਗਿਕ ਹੱਬ ਬਣੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਲਾਗੂਕਰਨ ਦੇ ਵੱਖ-ਵੱਖ ਪੜਾਵਾਂ ਤਹਿਤ 1.02 ਲੱਖ ਕਰੋੜ ਰੁਪਏ ਦੇ ਨਿਵੇਸ਼ ਦੇ ਇਤਿਹਾਸਕ ਟੀਚੇ ਨੂੰ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ 52 ਫੀਸਦ ਤੋਂ ਵੱਧ ਪ੍ਰੋਜੈਕਟਾਂ ਨੇ ਵਪਾਰਕ ਉਤਪਾਦਨ ਦਾ ਟੀਚਾ ਹਾਸਲ ਕੀਤਾ ਹੈ, ਜਦੋਂ ਕਿ ਹੋਰ 36 ਫੀਸਦ ਉਸਾਰੀ ਦੇ ਵੱਖ-ਵੱਖ ਪੜਾਵਾਂ `ਤੇ ਹਨ।

ਗੁਰਕੀਰਤ ਸਿੰਘ ਨੇ ਕਿਹਾ, “ਮੈਨੂੰ ਪੂਰੀ ਉਮੀਦ ਹੈ ਕਿ ਕੌਮੀ/ਕੌਮਾਂਤਰੀ ਪੱਧਰ `ਤੇ ਸਥਾਪਤ ਭਾਰਤ ਦੇ ਵੱਡੇ ਉਦਯੋਗਿਕ ਘਰਾਣੇ ਜੋ ਅਜੇ ਤੱਕ ਪੰਜਾਬ ਵਿੱਚ ਸਥਾਪਤ ਨਹੀਂ ਹਨ, ਜਲਦੀ ਹੀ ਪੰਜਾਬ ਵਿੱਚ ਆਪਣੇ ਉੱਦਮ ਸਥਾਪਤ ਕਰਨਗੇ।”

ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸੂਬਾ ਸਰਕਾਰ ਨੇ ਕਲੱਸਟਰ ਪਹੁੰਚ ਅਪਣਾਈ ਹੈ ਅਤੇ ਲੁਧਿਆਣਾ, ਬਠਿੰਡਾ ਅਤੇ ਪਟਿਆਲਾ ਵਿੱਚ 3 ਮੈਗਾ ਉਦਯੋਗਿਕ ਪਾਰਕ ਵਿਕਸਤ ਕਰਕੇ 6,000 ਏਕੜ ਤੋਂ ਵੱਧ ਰਕਬੇ ਵਿੱਚ ਲੈਂਡ ਬੈਂਕ ਨੂੰ ਵਧਾ ਦਿੱਤਾ ਹੈ। ਇੱਕ ਕਾਰੋਬਾਰ ਕੇਂਦਰਿਤ ਸਰਕਾਰ ਹੋਣ ਦੇ ਨਾਤੇ, ਅਸੀਂ ਖਾਸ ਤੌਰ `ਤੇ ਬੁਨਿਆਦੀ ਢਾਂਚੇ, ਕਾਰੋਬਾਰ ਕਰਨ ਦੀ ਸੌਖ, ਵਿੱਤੀ ਅਤੇ ਗੈਰ-ਵਿੱਤੀ ਪ੍ਰੋਤਸਾਹਨ ਆਦਿ ਦੇ ਰੂਪ ਵਿੱਚ ਉਦਯੋਗ ਦੀਆਂ ਜ਼ਰੂਰਤਾਂ ਦੀ ਪਛਾਣ ਕੀਤੀ ਹੈ।

ਗੁਰਕੀਰਤ ਸਿੰਘ ਨੇ ਕਿਹਾ “ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਰਾਜ ਸਰਕਾਰ ਨੇ ਸੰਸਥਾਗਤ ਟੈਕਸ ਨੂੰ ਖਤਮ ਕਰਨ, ਦਰਮਿਆਨੇ ਉਦਯੋਗਾਂ ਲਈ 50 ਫੀਸਦ ਫਿਕਸਡ ਬਿਜਲੀ ਚਾਰਜਿਜ਼ ਨੂੰ ਖਤਮ ਕਰਨ, ਉਦਯੋਗਾਂ ਤੱਕ ਪਹੁੰਚ ਸੜਕਾਂ ਦੀ ਚੌੜਾਈ ਲਈ ਨਿਯਮਾਂ ਵਿੱਚ ਢਿੱਲ, ਉਦਯੋਗਾਂ ਦੇ ਵਿਸਥਾਰ ਲਈ ਪੰਜਾਬ ਰਾਈਟ ਨੂੰ ਬਿਜ਼ਨਸ ਐਕਟ 2020 ਦਾ ਦਾਇਰਾ ਵਧਾਉਣ, ਉਦਯੋਗਿਕ ਇਕਾਈਆਂ ਲਈ ਸੀ.ਐਲ.ਯੂ. ਤੋਂ ਛੋਟ ਸਮੇਤ ਵੱਧ ਤੋਂ ਵੱਧ ਐਲਾਨਾਂ ਨੂੰ ਪਹਿਲਾਂ ਹੀ ਨੋਟੀਫਾਈ ਕਰ ਦਿੱਤਾ ਹੈ ਅਤੇ ਭਰੋਸਾ ਦਿੱਤਾ ਕਿ ਬਾਕੀ ਐਲਾਨਾਂ ਨੂੰ ਜਲਦੀ ਹੀ ਨੋਟੀਫਾਈ ਕਰ ਦਿੱਤਾ ਜਾਵੇਗਾ।

ਇੱਕ ਗੱਲਬਾਤ ਸੈਸ਼ਨ ਦੌਰਾਨ ਉਦਯੋਗਪਤੀਆਂ ਦੇ ਸੁਝਾਵਾਂ ਨੂੰ ਸੁਣਦੇ ਹੋਏ ਮੰਤਰੀ ਨੇ ਕਿਹਾ, “ਮੈਂ ਤੁਹਾਡੀਆਂ ਸਾਰੀਆਂ ਜ਼ਰੂਰਤਾਂ ਅਤੇ ਚਿੰਤਾਵਾਂ ਨੂੰ ਅੱਗੇ ਉਠਾਉਣ ਲਈ ਤੁਹਾਡਾ ਵਕੀਲ ਹੋਵਾਂਗਾ।”

ਉਨ੍ਹਾਂ ਕਿਹਾ “ਅਸੀਂ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬਹੁਤ ਕੁਝ ਹਾਸਲ ਕੀਤਾ ਹੈ, ਹਾਲਾਂਕਿ ਹੋਰ ਬਹੁਤ ਕੁਝ ਕਰਨ ਦੀ ਲੋੜ ਹੈ। ਮੈਂ ਤੁਹਾਡੇ ਵੱਲੋਂ ਉਠਾਏ ਮੁੱਦਿਆਂ ਅਤੇ ਸੁਝਾਵਾਂ ਨੂੰ ਵਿਚਾਰਿਆ ਹੈ ਅਤੇ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਸਰਕਾਰ ਇਨ੍ਹਾਂ ਨੂੰ ਆਪਣੇ ਮੈਨੀਫੈਸਟੋ ਦਾ ਹਿੱਸਾ ਬਣਾਏਗੀ।“

ਇਸ ਮੌਕੇ ਬੋਲਦਿਆਂ ਪੰਜਾਬ ਦੇ ਸੂਚਨਾ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਕੋਵਿਡ-19 ਨੇ ਡਿਜੀਟਲ ਰੈਂਡਮਨੈੱਸ ਦੀ ਮਹੱਤਤਾ ਨੂੰ ਪ੍ਰਦਰਸ਼ਿਤ ਕੀਤਾ ਹੈ ਜਿਸ ਨੇ ਕਾਰੋਬਾਰਾਂ ਨੂੰ ਆਪਣਾ ਕੰਮ ਜਾਰੀ ਰੱਖਣ ਵਿੱਚ ਮਦਦ ਕੀਤੀ। ਉਨਾਂ ਕਿਹਾ ਕਿ ਇਨਫੋਟੈਕ ਅਤੇ ਸਾਡੀ ਟੈਕਨਾਲੋਜੀ ਦੇ ਮਾਧਿਅਮ ਨਾਲ ਅਸੀਂ ਆਨਲਾਈਨ ਵਿਧੀ ਵੱਲ ਜਾਣ ਦੀ ਯੋਜਨਾ ਬਣਾ ਰਹੇ ਹਾਂ ਤਾਂ ਜੋ ਮੌਜੂਦਾ ਭ੍ਰਿਸ਼ਟਾਚਾਰ ਨੂੰ ਨੱਥ ਪਾਉਂਦਿਆਂ ਪੰਜਾਬ ਦੇ ਲੋਕਾਂ ਦਾ ਸਮਾਂ ਬਚਾਇਆ ਜਾ ਸਕੇ।

ਸੀ.ਆਈ.ਆਈ, ਪੰਜਾਬ ਦੇ ਚੇਅਰਮੈਨ ਅਤੇ ਸੀਨੀਅਰ ਵੀ.ਪੀ. ਅਤੇ ਸੀਈਓ ਸੁਖਜੀਤ ਸਟਾਰਚ ਐਂਡ ਕੈਮੀਕਲਜ਼ ਲਿਮਟਿਡ ਭਵਦੀਪ ਸਰਦਾਨਾ ਨੇ ਇਸ ਤੱਥ ਨੂੰ ਸਵੀਕਾਰ ਕੀਤਾ ਕਿ ਰਾਜ ਸਰਕਾਰ ਨੇ ਪ੍ਰਸ਼ਾਸਨ, ਖੇਤੀਬਾੜੀ, ਬਿਜਲੀ ਅਤੇ ਉਦਯੋਗ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਬਹੁਤ ਸਾਰੇ ਸੁਧਾਰ ਕੀਤੇ ਹਨ। ਉਨ੍ਹਾਂ ਨੇ ਲਾਗੂਕਰਨ ਦੀਆਂ ਰਣਨੀਤੀਆਂ ਵਿੱਚ ਸੁਧਾਰ, ਨੀਤੀਆਂ ਅਤੇ ਪ੍ਰੋਗਰਾਮਾਂ ਵਿੱਚ ਨਿਰੰਤਰਤਾ ਦਾ ਸੁਝਾਅ ਦਿੱਤਾ, ਜਿਸ ਨਾਲ ਪੰਜਾਬ ਨੂੰ ਲੋੜੀਂਦੇ ਨਤੀਜੇ ਹਾਸਲ ਕਰਨ ਵਿੱਚ ਮਦਦ ਮਿਲੇਗੀ।

ਡਾ. ਪੀ.ਜੇ. ਸਿੰਘ, ਕਨਵੀਨਰ ਸੀ.ਆਈ.ਆਈ. ਪੰਜਾਬ ਪਾਲਿਸੀ ਐਡਵੋਕੇਸੀ ਪੈਨਲ ਅਤੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ, ਟਾਇਨਰ ਆਰਥੋਟਿਕਸ ਲਿਮਟਿਡ ਨੇ ਸੁਝਾਅ ਦਿੱਤਾ ਕਿ ਪਰਮਿਟ ਅਤੇ ਲਾਇਸੰਸ ਸੁਚਾਰੂ ਢੰਗ ਨਾਲ ਪ੍ਰਦਾਨ ਕਰਕੇ, ਨਿਰਧਾਰਤ ਸਮੇਂ ਦੇ ਅੰਦਰ ਪ੍ਰਵਾਨਗੀਆਂ ਪ੍ਰਦਾਨ ਕਰਕੇ ਜਾਂ ਜਿੱਥੋਂ ਤੱਕ ਹੋ ਸਕੇ ਜ਼ਿਆਦਾਤਰ ਮਾਮਲਿਆਂ ਵਿੱਚ ਡੀਮਡ ਅਪਰੂਵਲਜ਼ ਦੇ ਕੇ ਕਾਰੋਬਾਰ ਕਰਨ ਦੀ ਸੌਖ ਵੱਲ ਧਿਆਨ ਦਿੱਤਾ ਜਾਵੇ।

ਸ਼ਿੰਗੋਰਾ ਟੈਕਸਟਾਈਲ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਅਮਿਤ ਜੈਨ ਨੇ ਇਸ ਗੱਲਬਾਤ ਨੂੰ ਰਾਜ ਦੇ ਸਰਵਪੱਖੀ ਵਿਕਾਸ ਅਤੇ ਇਸਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਵਿਆਪਕ ਦ੍ਰਿਸ਼ਟੀਕੋਣ ਵਿਕਸਿਤ ਕਰਨ ਲਈ ਅਹਿਮ ਕਰਾਰ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...