Thursday, April 18, 2024

ਵਾਹਿਗੁਰੂ

spot_img
spot_img

ਦੇਸ ਰਾਜ ਕੰਬੋਜ ਨੇ ਬਤੌਰ ਸੀਨੀਅਰ ਪੁਲਿਸ ਕਪਤਾਨ ਵਿਜੀਲੈਂਸ ਬਿਊਰੋ ਵਜੋਂ ਸੰਭਾਲਿਆ ਅਹੁਦਾ

- Advertisement -

ਯੈੱਸ ਪੰਜਾਬ
ਬਠਿੰਡਾ, 1 ਦਸੰਬਰ, 2021:
ਰਿਸ਼ਵਤਖੋਰੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੰਜਾਬ ਪੁਲਿਸ ਚ ਵਧੇਰੇ ਮਿਹਨਤ, ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਾ ਸਾਡਾ ਮੁੱਢਲਾ ਫ਼ਰਜ਼ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੀ ਦੇਸ ਰਾਜ ਕੰਬੋਜ ਪੀ.ਪੀ.ਐਸ ਨੇ ਬਤੌਰ ਸੀਨੀਅਰ ਪੁਲਿਸ ਕਪਤਾਨ ਵਿਜੀਲੈਂਸ ਬਿਊਰੋ ਵਜੋਂ ਆਪਣਾ ਅਹੁਦਾ ਸੰਭਾਲਣ ਉਪਰੰਤ ਕੀਤਾ।

ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਵਿਜੀਲੈਂਸ ਬਿਊਰੋ ਸ਼੍ਰੀ ਦੇਸ਼ ਰਾਜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਘੁੱਲਾ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਜਿਵੇਂ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਬਠਿੰਡਾ ਆਦਿ ਦੇ ਪੁਲਿਸ ਸਟੇਸ਼ਨਾਂ ਵਿਚ ਬਤੌਰ ਮੁੱਖ ਅਫ਼ਸਰ ਡਿਊਟੀ ਕੀਤੀ।

ਬਤੌਰ ਸੁਪਰਡੈਂਟ ਆਫ ਪੁਲਿਸ ਤਰੱਕੀਯਾਬ ਹੋਣ ਉਪਰੰਤ ਐਸ.ਪੀ./ਸਿਟੀ, ਐਸ.ਪੀ/ਡੀ ਤੇ ਐਸ.ਪੀ. ਹੈਡਕੁਆਟਰ ਬਠਿੰਡਾ ਤੋਂ ਇਲਾਵਾ ਐਸ.ਪੀ /ਮਲੋਟ, ਏ ਆਈ ਜੀ/ਜੋਨਲ, ਸੀ ਆਈ ਡੀ ਫਿਰੋਜਪੁਰ ਤੇ ਬਠਿੰਡਾ ਤੇ ਏ.ਆਈ.ਜੀ, ਸੀ. ਆਈ. ਬਠਿੰਡਾ ਵਜੋਂ ਤਾਇਨਾਤ ਰਹੇ ਹਨ।

ਸੀਨੀਅਰ ਪੁਲਿਸ ਕਪਤਾਨ ਵਿਜੀਲੈਂਸ ਬਿਊਰੋ ਸ਼੍ਰੀ ਦੇਸ਼ ਰਾਜ ਦਾ ਕਹਿਣਾ ਹੈ ਕਿ ਉਨ੍ਹਾਂ 1982 ਵਿਚ ਪੰਜਾਬ ਪੁਲਿਸ ਵਿੱਚ ਬਤੌਰ ਸਿਪਾਹੀ ਜੁਆਇਨ ਕੀਤਾ ਅਤੇ ਆਪਣੀ ਮਿਹਨਤ, ਇਮਾਨਦਾਰੀ, ਵਿਲੱਖਣ ਦਰਜੇ ਅਤੇ ਕੰਮ ਪ੍ਰਤੀ ਕੀਤੀ ਚੰਗੀ ਕਾਰਗੁਜਾਰੀ ਦੇ ਅਧਾਰ ਤੇ ਐਸ.ਐਸ.ਪੀ. ਦੀ ਪ੍ਰੋਮੋਸ਼ਨ ਪ੍ਰਾਪਤ ਕੀਤੀ।

ਆਪਣੀ ਨੌਕਰੀ ਦੀ ਸ਼ੁਰੂਆਤੀ ਬੇਸਿਕ ਟ੍ਰੇਨਿੰਗ ਵਿਚ ਉਨ੍ਹਾਂ ਨੇ ਪੁਲਿਸ ਟ੍ਰੇਨਿੰਗ ਕਾਲਜ, ਫਿਲੌਰ ਤੋਂ ਸਾਰੇ ਬੈਂਚ ਵਿਚੋਂ ਪਹਿਲਾਂ ਰੈਂਕ ਹਾਸਿਲ ਕਰਨ ਤੇ ਉਸ ਸਮੇਂ ਦੇ ਮਾਨਯੋਗ ਗਵਰਨਰ ਪੰਜਾਬ ਵੱਲੋਂ ਸਨਮਾਨਿਤ ਕੀਤਾ ਗਿਆ। ਸਾਲ 2010 ਵਿਚ ਉਨ੍ਹਾਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਫਾਰ ਮੈਰੀਟੋਰੀਅਸ ਸਰਵਿਸ ਨਾਲ ਸਨਮਾਨਿਤ ਵੀ ਕੀਤਾ ਗਿਆ।

ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਦੇਸ ਰਾਜ ਨੇ ਹੋਰ ਦੱਸਿਆ ਕਿ ਉਨ੍ਹਾਂ ਆਪਣੀ ਪੰਜਾਬ ਪੁਲਿਸ ਦੀ ਸਰਵਿਸ ਦੌਰਾਨ ਹੀ ਉਚ ਪੱਧਰੀ ਮਿਆਰੀ ਸਿਖਿਆ ਹਾਸਲ ਕੀਤੀ। ਉਨ੍ਹਾਂ ਦੀ ਮਹਿਕਮਾ ਪੰਜਾਬ ਪੁਲਿਸ ਵਿਚ ਹਰ ਫਰੰਟ ਤੇ ਬੇਮਿਸਾਲ ਚੰਗੇ ਕੰਮਾਂ, ਇਮਾਨਦਾਰੀ, ਲਗਨ ਤੇ ਵਿਭਾਗ ਵਿਚ ਸ਼ਾਨਦਾਰ ਪ੍ਰਾਪਤੀਆਂ ਕਾਰਨ ਉਨ੍ਹਾਂ ਨੂੰ ਤਿੰਨ ਵਾਰ ਡੀ.ਜੀ.ਪੀ. ਕਮਾਂਡੈਸ਼ਨ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਜਿਸ ਸਮੇਂ ਉਹ ਸੰਯੁਕਤ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।

ਇਥੇ ਇਹ ਦਸੱਣਯੋਗ ਹੈ ਕਿ ਉਨ੍ਹਾਂ ਨੇ ਆਪਣੀ 39 ਸਾਲ ਅਤੇ 6 ਮਹੀਨਿਆਂ ਦੀ ਨੌਕਰੀ ਦੌਰਾਨ ਇੱਕ ਵੀ ਦਿਨ ਦੀ ਕਮਾਈ ਲੰਬੀ ਛੁੱਟੀ ਜਾਂ ਮੈਡੀਕਲ ਛੁੱਟੀ ਦਾ ਲਾਭ ਨਹੀਂ ਲਿਆ ਜਿਸ ਤੋਂ ਅਸੀਂ ਸਹਿਜੇ ਹੀ ਅੰਦਾਜਾ ਲਗਾ ਸਕਦੇ ਹਾਂ ਕਿ ਉਹ ਆਪਣੇ ਫਰਜਾਂ ਪ੍ਰਤੀ ਕਿੰਨੇ ਸਮਰਪਿਤ ਹਨ। ਦੇਸ ਰਾਜ, ਪੰਜਾਬ ਪੁਲਿਸ ਦੇ ਉਨ੍ਹਾਂ ਕੁਝ ਚੋਣਵੇਂ ਪੁਲਿਸ ਅਫਸਰਾਂ ਵਿਚ ਸ਼ਾਮਲ ਹਨ ਜਿੰਨ੍ਹਾਂ ਨੇ ਅਜਿਹੀਆਂ ਦੁਰਲੱਭ ਪ੍ਰਾਪਤੀਆਂ ਹਾਸਿਲ ਕੀਤੀਆਂ ਹਨ ਅਤੇ ਸਿਪਾਹੀ ਤੋਂ ਐਸ.ਐਸ.ਪੀ. ਦਾ ਰੈਂਕ ਹਾਸਿਲ ਕੀਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...