Friday, March 29, 2024

ਵਾਹਿਗੁਰੂ

spot_img
spot_img

ਦੋ ਕਿਸਾਨ ਜੱਥੇਬੰਦੀਆਂ ਵੱਲੋਂ ਕਿਸਾਨ ਸੰਘਰਸ਼ ਤੋਂ ਲਾਂਭੇ ਹੋਣ ਦਾ ਐਲਾਨ, ਜੱਥੇਬੰਦੀਆਂ ਦੇ ਨਾਲ ਸਰਕਾਰ ’ਤੇ ਵੀ ਖੜ੍ਹੇ ਕੀਤੇ ਸਵਾਲ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 27 ਜਨਵਰੀ, 2021:
26 ਜਨਵਰੀ ਨੂੰ ਕਿਸਾਨਾਂ ਦੀ ਗਣਤੰਤਰ ਦਿਵਸ ਟਰੈਕਟਰ ਪਰੇਡ ਦੌਰਾਨ ਲਾਲ ਕਿਲੇ ਅਤੇ ਦਿੱਲੀ ਦੇ ਵੱਖ ਵੱਖ ਭਾਗਾਂ ਵਿੱਚ ਹੋਈਆਂ ਹਿੰਸਕ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਹੁਣ ਤਕ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਰਹੀਆਂ ਦੋ ਕਿਸਾਨ ਜੱਥੇਬੰਦੀਆਂ ਨੇ ਆਪਣੇ ਆਪ ਨੂੰ ਇਸ ਅੰਦੋਲਨ ਤੋਂ ਵੱਖ ਕਰਨ ਦਾ ਐਲਾਨ ਕੀਤਾ ਹੈ।

ਇਹਨਾਂ ਵਿੱਚ ਪੰਜਾਬ ਦੀ ਕੋਈ ਜੱਥੇਬੰਦੀ ਨਹੀਂ ਹੈ। ਇਹ ਦੋਵੇਂ ਜੱਥੇਬੰਦੀਆਂ ਉੱਤਰ ਪ੍ਰਦੇਸ਼ ਨਾਲ ਸੰਬੰਧਤ ਹਨ।

ਅੱਜ ਪਹਿਲਾਂ ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਨੇ ਅਤੇ ਫ਼ਿਰ ਭਾਰਤੀ ਕਿਸਾਨ ਯੂਨੀਅਨ ਭਾਨੂ ਨੇ ਆਪਣੇ ਆਪ ਨੂੰ ਅੰਦੋਲਨ ਤੋਂ ਵੱਖ ਕਰਨ ਸੰਬੰਧੀ ਐਲਾਨ ਕੀਤਾ।

ਆਲ ਇੰਡੀਆ ਕਿਸਾਨਸੰਘਰਸ਼ ਕਮੇਟੀ ਦੇ ਪ੍ਰਧਾਨ ਵੀ.ਐਮ.ਸਿੰਘ ਨੇ ਗਾਜ਼ੀਪੁਰ ਬਾਰਡਰ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇੱਥੇ ਲੋਕਾਂ ਨੂੂੰ ਸ਼ਹੀਦ ਕਰਵਾਉਣ ਜਾਂ ਕੁਟਵਾਉਣ ਨਹੀਂ ਆਏ। ਉਨ੍ਹਾਂ ਇਸ ਗੱਲ ’ਤੇ ਅਫ਼ਸੋਸ ਪ੍ਰਗਟ ਕੀਤਾ ਕਿ ਆਈ.ਟੀ.ਉ. ’ਤੇ ਹੋਈ ਇਕ ਘਟਨਾ ਵਿੱਚ ਇਕ ਸਾਥੀ ਸ਼ਹੀਦ ਹੋ ਗਿਆ।

ਲਾਲ ਕਿਲੇ ’ਤੇ ਹੋਈ ਘਟਨਾ ਬਾਰੇ ਗੱਲਬਾਤ ਕਰਦਿਆਂਉਨ੍ਹਾਂ ਆਖ਼ਿਆ ਕਿ ਭਾਰਤ ਦੇ ਰਾਸ਼ਟਰੀ ਝੰਡੇ ਦੀ ਮਾਣ ਮਰਿਆਦਾ ਨੂੰ ਭੰਗ ਕਰਨ ਵਾਲੇ ਵੀ ਗ਼ਲਤ ਹਨ ਅਤੇ ਜਿਨ੍ਹਾਂ ਨੇ ਭੰਗ ਕਰਨ ਦਿੱਤਾ ਉਹ ਵੀ ਗ਼ਲਤ ਹਨ।

ਉਹਨਾਂ ਆਖ਼ਿਆ ਕਿ ਜੋ ਵਿਅਕਤੀ ਕਿਸਾਨਾਂ ਨੂੰ ਲਾਲ ਕਿਲੇ ਵੱਲ ਲੈ ਗਿਆ ਅਤੇ ਉਕਸਾਇਆ, ਉਸ ਵਿਰੁੱਧ ਵੀ ਕਾਰਵਾਈ ਹੋਣੀ ਚਾਹੀਦੀ ਹੈ।

ਉਹਨਾਂ 26 ਜਨਵਰੀ ਨੂੰ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਦੀ ਵੀ ਗ਼ਲਤੀ ਹੈ। ਜਦ ਸਮਾਂ 11 ਵਜੇ ਦਾ ਦਿੱਤਾ ਗਿਆ ਸੀ ਅਤੇ ਕੋਈ ਜੱਥੇਬੰਦੀ 8 ਵਜੇ ਮਾਰਚ ਸ਼ੁਰੂ ਕਰ ਰਹੀ ਸੀ ਤਾਂ ਸਰਕਾਰ ਕੀ ਕਰ ਰਹੀ ਸੀ। ਉਹਨਾਂ ਸਰਕਾਰ ’ਤੇ ਇਕ ਹੋਰ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਨੂੰ ਇਹ ਵੀ ਪਤਾ ਸੀ ਕਿ ਲਾਲ ਕਿਲ੍ਹੇ ’ਤੇ ਝੰਡਾ ਲਹਿਰਾਉਣ ਵਾਲਿਆਂ ਨੂੂੰ ਇਕ ਸੰਗਠਨ ਵੱਲੋਂ ਕਰੋੜਾਂ ਰੁਪਏ ਦੇਣ ਦੀ ਗੱਲ ਕੀਤੀ ਗਈ ਸੀ।

ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਭਾਨੂ ਦੇ ਪ੍ਰਧਾਨ ਠਾਕੁਰ ਪ੍ਰਤਾਪ ਸਿੰਘ ਨੇ ਚਿੱਲਾ ਬਾਰਡਰ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਉਹਨਾਂ ਦੀ ਜੱਥੇਬੰਦੀ ਅੰਦੋਲਨ ਦਾ ਹਿੱਸਾ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਜੋ ਕੁਝ ਹੋਇਆ ਉਸ ਤੋਂ ਬਾਅਦ ਸੰਘਰਸ਼ ਵਿੱਚ ਰਹਿਣਾ ਜਾਇਜ਼ ਨਹੀਂ ਹੋਵੇਗਾ।

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...