Friday, March 29, 2024

ਵਾਹਿਗੁਰੂ

spot_img
spot_img

ਧਰਮਸੋਤ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ’ਚ ਘਪਲੇ ਦੀਆਂ ਖ਼ਬਰਾਂ ਰੱਦ

- Advertisement -

ਚੰਡੀਗੜ, 21 ਜਨਵਰੀ, 2020 –
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਵਿੱਦਿਅਕ ਸੰਸਥਾਵਾਂ ਨੂੰ ਦਿੱਤੀ ਜਾਣ ਵਾਲੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ‘ਚ ਘਪਲੇ ਦੀਆਂ ਖ਼ਬਰਾਂ ਰੱਦ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਖ਼ਬਰਾਂ ‘ਚ ਕੋਈ ਸਚਾਈ ਨਹੀਂ ਹੈ।

ਸ. ਧਰਮਸੋਤ ਨੇ ਅੱਜ ਮੀਡੀਆ ‘ਚ ਆਈਆਂ ਖ਼ਬਰਾਂ ਸਬੰਧੀ ਸਪੱਸ਼ਟ ਕਰਦਿਆਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਕਈ ਤਰਾਂ ਦੀਆਂ ਬੇਨਿਯਮੀਆਂ ਸਾਹਮਣੇ ਆਈਆਂ ਸਨ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤੰਬਰ 2017 ‘ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਵਿੱਤ ਵਿਭਾਗ ਦੀਆਂ ਟੀਮਾਂ ਵੱਲੋਂ ਆਡਿਟ ਕਰਵਾਉਣ ਦਾ ਫੈਸਲਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਹ ਆਡਿਟ ਵਿੱਤ ਵਿਭਾਗ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 2010 ਦੀਆਂ ਹਦਾਇਤਾਂ/ਮਾਪਦੰਡਾਂ ਤਹਿਤ ਕੀਤਾ ਜਾ ਰਿਹਾ ਹੈ।

ਸ. ਧਰਮਸੋਤ ਨੇ ਦੱਸਿਆ ਕਿ ਇਹ ਆਡਿਟ/ਰੀਵਿਊ ਅਜੇ ਪ੍ਰਕਿਰਿਆ ਅਧੀਨ ਹੈ ਅਤੇ ਜਿਵੇਂ-ਜਿਵੇਂ ਕਿਸੇ ਵਿੱਦਿਅਕ ਸੰਸਥਾ ਦੇ ਆਡਿਟ/ਰੀਵਿਊ ਦੀ ਰਿਪੋਰਟ ਵਿਭਾਗ ਨੂੰ ਪ੍ਰਾਪਤ ਹੁੰਦੀ ਜਾ ਰਹੀ ਹੈ, ਉਸ ਅਨੁਸਾਰ ਅਦਾਇਗੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ‘ਚ ਆਈਆਂ ਖ਼ਬਰਾਂ ‘ਚ ਕੋਈ ਸਚਾਈ ਨਹੀਂ ਕਿ ਵਿੱਦਿਅਕ ਸੰਸਥਾਵਾਂ ਨੂੰ ਰਿਕਵਰੀ ਲਈ ਪੱਤਰ ਜਾਰੀ ਕੀਤੇ ਗਏ ਹਨ।

ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਅਜੇ ਆਡਿਟ/ਰੀਵਿਊ 100 ਫੀਸਦੀ ਮੁਕੰਮਲ ਨਹੀਂ ਹੋਇਆ, ਸਗੋਂ ਪ੍ਰਕਿਰਿਆ ਅਧੀਨ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਲਗਭੱਗ 3600 ਵਿੱਦਿਅਕ ਸੰਸਥਾਵਾਂ ਰਾਹੀਂ ਲੱਖਾਂ ਗ਼ਰੀਬ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਦਿੱਤਾ ਜਾ ਰਿਹਾ ਹੈ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...