Friday, April 19, 2024

ਵਾਹਿਗੁਰੂ

spot_img
spot_img

ਧਾਰੀਵਾਲ ਕਤਲ ਮਾਮਲਾ ਸੁਲਝਿਆ, 3 ਗ੍ਰਿਫ਼ਤਾਰ, ਸਰਪੰਚ ਦਲਬੀਰ ਸਿੰਘ ਦੀ ਹੱਤਿਆ ’ਚ ਵੀ ਸ਼ਾਮਿਲ ਸਨ ਦੋਸ਼ੀ: ਡੀ.ਜੀ.ਪੀ.

- Advertisement -

ਚੰਡੀਗੜ੍ਹ, 1 ਅਪ੍ਰੈਲ, 2020 –

ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਸ਼ੋਕ ਕੁਮਾਰ ਦੇ ਕਤਲ ਦਾ ਮਾਮਲਾ ਸੁਲਝਾ ਲਿਆ ਹੈ ਜਿਸਨੂੰ 10 ਫਰਵਰੀ, 2020 ਨੂੰ ਗੁਰਦਾਸਪੁਰ ਜ਼ਿਲ੍ਹੇੇ ਦੇ ਧਾਰੀਵਾਲ ਖੇਤਰ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਦੋਸ਼ੀਆਂ ਨੂੰ 27 ਮਾਰਚ ਵਾਲੇ ਦਿਨ ਪੁਲੀਸ ਥਾਣਾ ਸ਼ਾਹਪੁਰ ਕੰਢੀ, ਜ਼ਿਲ੍ਹਾ ਪਠਾਨਕੋਟ ਦੀ ਇੱਕ ਟੀਮ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਸ਼ੀਆਂ ਦੀ ਪਛਾਣ ਜਗਮੀਤ ਸਿੰਘ ਉਰਫ਼ ਮੀਤ ਪੁੱਤਰ ਨਰਿੰਦਰ ਸਿੰਘ ਵਾਸੀ ਪੱਬਾਰਾਲੀ ਕਲਾਂ ਪੁਲੀਸ ਥਾਣਾ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ; ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਲਖਬੀਰ ਸਿੰਘ ਵਾਸੀ ਝਾਂਜਿਆਂ ਖੁਰਦ ਪੁਲੀਸ ਥਾਣਾ ਫਤਿਹਗੜ੍ਹ ਚੂੜੀਆਂ, ਗੁਰਦਾਸਪੁਰ; ਅਤੇ ਰਾਜਿੰਦਰ ਸਿੰਘ ਉਰਫ ਨਿੱਕੂ ਪੁੱਤਰ ਕਸ਼ਮੀਰ ਸਿੰਘ ਵਾਸੀ ਗੁੰਨੋਪੁਰ ਪੁਲੀਸ ਥਾਣਾ ਭੈਣੀ ਮੀਆਂ ਖਾਂ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।

ਦੋਸ਼ੀਆਂ ਪਾਸੋਂ ਇਕ 9 ਐਮ.ਐਮ. ਪਿਸਤੌਲ ਨਾਲ ਦੋ ਮੈਗਜ਼ੀਨਾਂ ਅਤੇ 21 ਜ਼ਿੰਦਾ ਕਾਰਤੂਸ ਅਤੇ ਇਕ 30 ਬੋਰ ਪਿਸਤੌਲ ਸਮੇਤ 18 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ, ਜਿਸ ਲਈ ਇਕ ਵੱਖਰਾ ਕੇਸ ਦਰਜ ਕੀਤਾ ਗਿਆ ਹੈ।

ਡੀਜੀਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਕਠੁ ਨੰਗਲ ਅਤੇ ਦਸੂਹਾ ਤੋਂ ਇੱਕ ਆਈ 20 ਕਾਰ ਅਤੇ ਇੱਕ ਮੋਟਰਸਾਈਕਲ ਖੋਹਣ ਦੇ ਮਾਮਲੇ ਵਿੱਚ ਵੀ ਸ਼ਾਮਲ ਪਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਜਗਮੀਤ ਸਿੰਘ ਅਤੇ ਲਵਪ੍ਰੀਤ ਸਿੰਘ ਪਿੰਡ ਢਿੱਲਵਾਂ, ਜ਼ਿਲ੍ਹਾ ਬਟਾਲਾ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦੇ ਕਤਲ ਕੇਸ ਵਿੱਚ ਵੀ ਲੋੜੀਂਦੇ ਸਨ।

ਦੱਸਣਯੋਗ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਅਸ਼ੋਕ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ਜਦਕਿ ਸ਼ਿਵ ਸੈਨਾ ਆਗੂ ਹਨੀ ਮਹਾਜਨ ਗੰਭੀਰ ਜਖ਼ਮੀ ਹੋ ਗਿਆ ਸੀ। ਥਾਣਾ ਧਾਰੀਵਾਲ ਵਿਖੇ ਆਈਪੀਸੀ ਦੀ ਧਾਰਾ 302, 307, 34 ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਅਪਰਾਧਕ ਮਾਮਲਾ ਦਰਜ ਕੀਤਾ ਗਿਆ ਸੀ।

ਡੀਜੀਪੀ ਅਨੁਸਾਰ, ਹੁਣ ਤੱਕ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਹਮਲੇ ਦਾ ਕੰਟਰੈਕਟ ਖ਼ਤਰਨਾਕ ਗੈਂਗਸਟਰ ਸੁਖਮੀਤ ਪਾਲ ਸਿੰਘ ਉਰਫ ਸੁਖ ਭਿਖਾਰਿਵਾਲ ਪੁੱਤਰ ਸੁਲੱਖਣ ਸਿੰਘ ਵਾਸੀ ਭਿਖਾਰਿਵਾਲ ਪੁਲੀਸ ਥਾਣਾ ਕਲਾਨੌਰ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਿੱਤਾ ਗਿਆ ਸੀ। ਸੁਖ ਭਿਖਾਰਿਵਾਲ ਧਾਰੀਵਾਲ ਖੇਤਰ ਵਿਚ ਸ਼ਰਾਬ ਦੇ ਕਾਰੋਬਾਰ ਨੂੰ ਕੰਟਰੋਲ ਕਰਨਾ ਚਾਹੁੰਦਾ ਸੀ ਅਤੇ ਉਸਨੂੰ ਡਰ ਸੀ ਕਿ ਹਨੀ ਮਹਾਜਨ ਉਸਦੀਆਂ ਯੋਜਨਾਵਾਂ ਵਿਚ ਰੁਕਾਵਟ ਪਾ ਸਕਦਾ ਹੈ।ਇਸ ਲਈ ਉਹ ਹਨੀ ਮਹਾਜਨ ਨੂੰ ਖਤਮ ਕਰਨਾ ਚਾਹੁੰਦਾ ਸੀ, ਜਦੋਂ ਕਿ ਅਸ਼ੋਕ ਕੁਮਾਰ ਅਣਜਾਣੇ ਵਿੱਚ ਮਾਰਿਆ ਗਿਆ ਜੋ ਹਮਲੇ ਦੇ ਸਮੇਂ ਮਹਾਜਨ ਦੇ ਨਾਲ ਸੀ।

ਡੀਜੀਪੀ ਨੇ ਦੱਸਿਆ ਕਿ ਸੁਖ ਭਿਖਾਰਿਵਾਲ ਨੇ ਇਹ ਕੰਟਰੈਕਟ ਮਨਦੀਪ ਸਿੰਘ ਉਰਫ ਦੀਪ ਅਤੇ ਹਰਜਿੰਦਰ ਸਿੰਘ ਉਰਫ ਜਿੰਦਾ ਨੂੰ ਦਿੱਤਾ ਸੀ ਜਿਨ੍ਹਾਂ ਨੇ ਫਿਰ ਜਗਮੀਤ ਸਿੰਘ, ਲਵਪ੍ਰੀਤ ਸਿੰਘ ਅਤੇ ਰਾਜਿੰਦਰ ਸਿੰਘ ਉਰਫ਼ ਨਿੱਕੂ ਨੂੰ ਇਹ ਜ਼ੁਰਮ ਕਰਨ ਲਈ ਕਿਹਾ।

ਜਾਂਚ ਵਿਚ ਅੱਗੇ ਇਹ ਗੱਲ ਸਾਹਮਣੇ ਆਈ ਕਿ ਧਾਰੀਵਾਲ ਦੀ ਘਟਨਾ ਵਾਲੇ ਦਿਨ ਮੁਲਜ਼ਮਾਂ ਨੇ ਗੁਰਦਾਸਪੁਰ ਵਿਚ ਕਿਰਾਏ ਦੇ ਮਕਾਨ ਤੋਂ ਸ਼ੁਰੂ ਕੀਤਾ , ਜਿਸ ਦਾ ਪ੍ਰਬੰਧ ਰਜਿੰਦਰ ਸਿੰਘ ਉਰਫ ਨਿੱਕੂ ਨੇ ਕੀਤਾ ਸੀ। ਚਿੱਟੀ ਸਵਿਫਟ ਕਾਰ ਅਤੇ ਹਥਿਆਰਾਂ ਦਾ ਪ੍ਰਬੰਧ ਹਰਜਿੰਦਰ ਸਿੰਘ ਨੇ ਕੀਤਾ ਸੀ। ਘਟਨਾ ਵਾਲੀ ਥਾਂ ‘ਤੇ ਪਹੁੰਚਣ’ ਤੇ ਲਵਪ੍ਰੀਤ ਸਿੰਘ ਅਤੇ ਜਗਮੀਤ ਸਿੰਘ ਨੇ ਹਨੀ ਮਹਾਜਨ ਅਤੇ ਅਸ਼ੋਕ ਕੁਮਾਰ ਦੋਹਾਂ ‘ਤੇ ਗੋਲੀਆਂ ਚਲਾਈਆਂ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...