Friday, April 26, 2024

ਵਾਹਿਗੁਰੂ

spot_img
spot_img

ਧੂਰੀ ਤੋਂ ਚੋਣ ਲੜਨਗੇ ‘ਆਮ ਆਦਮੀ ਪਾਰਟੀ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ, 20 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੂੰ ਵਿਧਾਨ ਸਭਾ ਹਲਕਾ ਧੂਰੀ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਹ ਐਲਾਨ ‘ਆਪ’ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਇੱਕ ਪ੍ਰੈੱਸ ਕਾਨਫ਼ਰੰਸ ਵਿੱਚ ਕੀਤਾ ਹੈ।

ਵੀਰਵਾਰ ਨੂੰ ਉਮੀਦਵਾਰੀ ਦਾ ਐਲਾਨਦਿਆਂ ਰਾਘਵ ਚੱਢਾ ਨੇ ਕਿਹਾ, ” ਪੰਜਾਬ ਦੇ ਲੋਕ ਭਗਵੰਤ ਮਾਨ ਨੂੰ ਸੂਬੇ ‘ਚ ਰਾਜਨੀਤਿਕ ਤਬਦੀਲੀ ਲਈ ਸਾਹ ਅਸਵਾਰ ਮੰਨਦੇ ਹਨ, ਕਿਉਂਕਿ ਮਾਨ ਆਮ ਲੋਕਾਂ ਦੇ ਦੁੱਖਾਂ ਤੇ ਖ਼ੁਸ਼ੀਆਂ ਦੇ ਭਾਈਵਾਲ ਹਨ ਅਤੇ ਉਸ ਦੇ ਦਿਲ ‘ਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਉਜਾੜੇ ਦਾ ਦਰਦ ਹੈ।” ਰਾਘਵ ਚੱਢਾ ਨੇ ਵੱਡੇ ਵਿਸ਼ਵਾਸ ਨਾਲ ਕਿਹਾ ਕਿ ਮਾਨ ਹਲਕਾ ਧੂਰੀ ਤੋਂ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ।

ਉਨਾਂ ਨਾਲ ਹੀ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਪੰਜਾਬ ਲਈ ‘ਇੱਕ ਤੇ ਇੱਕ ਗਿਆਰਾਂ’ ਭਾਵ ਜੇਤੂ ਤੇ ਲਾਭਦਾਇਕ ਸਿੱਧ ਹੋਵੇਗੀ, ਕਿਉਂਕਿ ਪੰਜਾਬ ਦੇ ਲੋਕ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਦਿਲ ਤੋਂ ਪਿਆਰ ਕਰਦੇ ਹਨ ਅਤੇ ਇਨਾਂ ਦੋਵਾਂ ਕੋਲੋਂ ਪੰਜਾਬ ਸਮੇਤ ਦੇਸ਼ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ, ਸਰਕਾਰੀ ਸਾਧਨਾਂ ਦੀ ਸੁਰੱਖਿਆ ਕਰਨ ਅਤੇ ਆਮ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਦੀ ਉਮੀਦ ਰੱਖਦੇ ਹਨ।

ਭਗਵੰਤ ਮਾਨ ਬਾਰੇ ਜਾਣਕਾਰੀ ਦਿੰਦਿਆਂ ਰਾਘਵ ਚੱਢਾ ਨੇ ਕਿਹਾ, ”ਭਗਵੰਤ ਮਾਨ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਹਨ ਅਤੇ ਉਹ ਪਾਰਟੀ ਦੇ ਸੂਬਾ ਪ੍ਰਧਾਨ ਵੀ ਹਨ। ਮਾਨ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਮਜ਼ਬੂਤ ਕੀਤਾ।

ਸੰਗਰੂਰ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਦੋ ਵਾਰ 2014 ਅਤੇ 2019 ਵਿੱਚ ਲੋਕ ਸਭਾ ਮੈਂਬਰ ਚੁਣਿਆ ਅਤੇ ਸੰਗਰੂਰ ਦੇ ਲੋਕਾਂ ਦੀ ਇੱਛਾ ਸੀ ਕਿ ਭਗਵੰਤ ਮਾਨ ਇਸੇ ਜ਼ਿਲੇ ਵਿਚੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਰੂਪ ਵਿੱਚ ਚੋਣ ਲੜਨ। ਇਸ ਲਈ ‘ਆਪ’ ਨੇ ਬਹੁਤ ਖ਼ੁਸ਼ੀ ਅਤੇ ਸਤਿਕਾਰ ਨਾਲ ਭਗਵੰਤ ਮਾਨ ਨੂੰ ਧੂਰੀ ਹਲਕੇ ਤੋਂ ਵਿਧਾਨ ਸਭਾ ਦੀ ਚੋਣ ਲੜਾਉਣ ਦਾ ਫ਼ੈਸਲਾ ਕੀਤਾ ਹੈ।”

ਇੱਥੇ ਇਹ ਵੀ ਵਰਨਣਯੋਗ ਹੈ ਕਿ ‘ਆਪ’ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਪਾਰਟੀ ਦਾ ਚਿਹਰਾ ਚੁਣਨ ਲਈ ਸੂਬੇ ਦੇ ਲੋਕਾਂ ਤੋਂ ਰਾਇਸ਼ੁਮਾਰੀ ਕਰਵਾਈ ਸੀ ਅਤੇ ਇਸ ਰਾਇਸ਼ੁਮਾਰੀ ਵਿੱਚ ਪੰਜਾਬ ਦੇ ਲੋਕਾਂ ਨੇ ਆਪਣਾ ਪਿਆਰ 93.03 ਸੁਨੇਹਿਆਂ ਦੇ ਸਮਰਥਨ ਨਾਲ ਭਗਵੰਤ ਮਾਨ ਦੀ ਝੋਲੀ ‘ਚ ਪਾਇਆ ਸੀ। ਜਿਸ ਕਰਕੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਪਾਰਟੀ ਵੱਲੋਂ ਮੁੱਖ ਮੰਤਰੀ ਹੋਣ ਦਾ ਐਲਾਨ ਕੀਤਾ ਸੀ।

ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਕੇਵਲ ਆਮ ਆਦਮੀ ਪਾਰਟੀ ਹੀ ਮੁੱਖ ਮੰਤਰੀ ਦੇ ਚਿਹਰੇ ਨਾਲ ਚੋਣ ਮੈਦਾਨ ਵਿੱਚ ਉਤਰ ਰਹੀ ਹੈ ਅਤੇ ਮੁੱਖ ਮੰਤਰੀ ਦਾ ਉਮੀਦਵਾਰ ਵੀ ਸੂਬੇ ਦੇ ਲੋਕਾਂ ਨੇ ਚੁਣਿਆ ਹੈ, ਜਿਹੜਾ ਪੰਜਾਬ ਨੂੰ ਆਰਥਿਕ, ਸਮਾਜਿਕ, ਵਿੱਦਿਅਕ ਅਤੇ ਰਾਜਨੀਤਿਕ ਖੇਤਰ ਵਿੱਚ ਵਿਕਸਤ ਕਰਨ ਦਾ ਮਾਦਾ ਰੱਖਦਾ ਹੈ। ਉਨਾਂ ਉਮੀਦ ਜਤਾਈ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਦੇ ਰੂਪ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਾਉਣਗੇ।

ਰਾਘਵ ਚੱਢਾ ਨੇ ਕਿਹਾ ਕਿ ਦੇਸ਼ ‘ਚ ਸੋਨੀ ਦੀ ਚਿੜੀ ਕਹੇ ਜਾਣ ਵਾਲੇ ਪੰਜਾਬ ਨੂੰ ਸੱਤਾਧਾਰੀ ਪਾਰਟੀਆਂ ਨੇ ਬੌਧਿਕ, ਆਰਥਿਕ, ਭਾਈਚਾਰਕ ਸਾਂਝ ਅਤੇ ਨੈਤਿਕ ਪੱਖੋਂ ਬਰਬਾਦ ਕਰ ਦਿੱਤਾ ਹੈ। ਅੱਜ ਪੰਜਾਬ ਸਿਰ 3 ਲੱਖ ਕਰੋੜ ਤੋਂ ਜ਼ਿਆਦਾ ਦਾ ਕਰਜ਼ਾ ਹੈ।

ਭ੍ਰਿਸ਼ਟਾਚਾਰ, ਮਾਫ਼ੀਆ ਰਾਜ, ਡਰੱਗ ਦਾ ਜਾਲ ਪੰਜਾਬ ਦੀ ਜਵਾਨੀ ਨੂੰ ਖੋਖਲਾ ਕਰ ਰਿਹਾ ਹੈ, ਜਿਸ ਦੇ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ, ਕਾਂਗਰਸ, ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜ਼ਿੰਮੇਵਾਰ ਹਨ, ਕਿਉਂਕਿ ਬਾਦਲ ਪਰਿਵਾਰ ਨੇ ਕਰੀਬ 20 ਸਾਲ ਅਤੇ ਕਾਂਗਰਸ ਨੇ 25 ਸਾਲ ਰਾਜ ਕਰਕੇ ਪੰਜਾਬ ਨੂੰ ਲੁੱਟਿਆ ਤੇ ਕੁੱਟਿਆ ਹੈ।

ਚੱਢਾ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸੂਬੇ ਦੀ ਵਾਂਗਡੋਰ ਭਗਵੰਤ ਮਾਨ ਨੂੰ ਦੇਣਾ ਚਾਹੁੰਦੇ ਹਨ। ਇਸ ਲਈ ‘ਆਪ’ ਨੇ ਅੱਜ ਕੇਵਲ ਆਪਣੇ ਮੁੱਖ ਮੰਤਰੀ ਉਮੀਦਵਾਰ ਦੇ ਹਲਕੇ ਦਾ ਐਲਾਨ ਨਹੀਂ ਕੀਤਾ, ਸਗੋਂ ਪੰਜਾਬ ਦੇ ਅਗਲੇ ਮੁੱਖ ਮੰਤਰੀ ਦੇ ਹਲਕੇ ਦਾ ਵੀ ਐਲਾਨ ਕੀਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...