Thursday, March 28, 2024

ਵਾਹਿਗੁਰੂ

spot_img
spot_img

‘ਨਗਰ ਕੀਰਤਨ ਦੌਰਾਨ ਆਏ ਚੜ੍ਹਾਵੇ ਦੀ ਰਕਮ ਨਾਲ ਬਾਬਾ ਨਾਨਕ ਦੇ ਨਾਂਅ ’ਤੇ ਸਕੂਲ ਖੋਲਿ੍ਹਆ ਜਾਵੇ’

- Advertisement -

ਅੰਮ੍ਰਿਤਸਰ 15 ਨਵੰਬਰ, 2019:
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਜਾਏ ਗਏ ਕੌਮਾਂਤਰੀ ਨਗਰ ਕੀਰਤਨ ਸਬੰਧੀ ਸਬ-ਕਮੇਟੀ ਦੀ ਅੱਜ ਹੋਈ ਇਕੱਤਰਤਾ ਵਿਚ ਨਗਰ ਕੀਰਤਨ ਦੌਰਾਨ ਸੰਗਤ ਵੱਲੋਂ ਚੜ੍ਹਾਏ ਗਏ ਪੈਸਿਆਂ ਨਾਲ ਪਹਿਲੇ ਪਾਤਸ਼ਾਹ ਜੀ ਦੇ ਨਾਂ ’ਤੇ ਵਧੀਆ ਸਕੂਲ ਖੋਲ੍ਹਣ ਦੀ ਸਿਫਾਰਸ਼ ਕੀਤੀ ਗਈ ਹੈ।

ਨਗਰ ਕੀਰਤਨ ਦੇ ਪ੍ਰਬੰਧਕ ਅਤੇ ਸਬ-ਕਮੇਟੀ ਦੇ ਚੇਅਰਮੈਨ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਿਚ ਹੋਈ ਇਕੱਤਰਤਾ ’ਚ ਆਮਦਨ ਅਤੇ ਖ਼ਰਚਿਆਂ ਸਬੰਧੀ ਰਿਪੋਰਟ ’ਤੇ ਵਿਚਾਰ ਵਟਾਂਦਰੇ ਮਗਰੋਂ ਸਮੂਹ ਮੈਂਬਰਾਂ ਦੀ ਸਹਿਮਤੀ ਨਾਲ ਇਹ ਸਿਫਾਰਸ਼ ਕੀਤੀ ਗਈ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਸ. ਦਰਬਾਰਾ ਸਿੰਘ ਗੁਰੂ, ਸ. ਬਲਦੇਵ ਸਿੰਘ ਮਾਨ, ਸ. ਦਲਜੀਤ ਸਿੰਘ ਭਿੰਡਰ, ਸ. ਅਜਮੇਰ ਸਿੰਘ ਖੇੜਾ, ਸ. ਸਵਿੰਦਰ ਸਿੰਘ ਸਭਰਵਾਲ, ਸਕੱਤਰ ਸ. ਮਨਜੀਤ ਸਿੰਘ ਤੇ ਮੀਤ ਸਕੱਤਰ ਸ. ਸਕੱਤਰ ਸਿੰਘ ਆਦਿ ਮੌਜੂਦ ਸਨ।

ਇਸ ਦੌਰਾਨ ਆਮ ਰਾਏ ਬਣੀ ਕਿ ਸੰਗਤ ਦੇ ਪੈਸੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਪੁਰਬ ਨੂੰ ਸਮਰਪਿਤ ਯਾਦਗਾਰ ਵਜੋਂ ਗੁਰੂ ਸਾਹਿਬ ਦੇ ਨਾਂ ’ਤੇ ਵੱਖ-ਵੱਖ ਜ਼ਿਲ੍ਹਿਆਂ ’ਚ ਸੰਗਤ ਦੇ ਸਹਿਯੋਗ ਨਾਲ ਸਕੂਲ ਖੋਲ੍ਹੇ ਜਾਣ।

ਇਕੱਤਰਤਾ ਮਗਰੋਂ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਨਗਰ ਕੀਰਤਨ ਦਾ ਪਾਕਿਸਤਾਨ ਅਤੇ ਭਾਰਤ ਦੇ 17 ਰਾਜਾਂ ਅੰਦਰ ਸੰਗਤ ਵੱਲੋਂ ਕੀਤੇ ਗਏ ਭਰਵੇਂ ਸਵਾਗਤ ਲਈ ਸ਼੍ਰੋਮਣੀ ਕਮੇਟੀ ਧੰਨਵਾਦੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਜ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਦੇ ਵਿਸ਼ੇਸ਼ ਸਹਿਯੋਗ ਨਾਲ ਹੀ ਸੰਭਵ ਹੋ ਸਕਿਆ ਹੈ।

ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸੰਦੇਸ਼ ਨੂੰ ਪ੍ਰਚਾਰਨ ਦੇ ਨਾਲ-ਨਾਲ ਸ਼ਤਾਬਦੀ ਸਮਾਗਮਾਂ ਸਬੰਧੀ ਪੂਰੇ ਦੇਸ਼ ਅੰਦਰ ਚੇਤਨਾ ਅਤੇ ਉਤਸ਼ਾਹ ਪੈਦਾ ਕਰਨ ਵਿਚ ਸਫਲ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਈ ਕੇਂਦਰੀ ਮੰਤਰੀ, ਮੈਂਬਰ ਪਾਰਲੀਮੈਂਟ ਅਤੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ, ਮੰਤਰੀ, ਵਿਧਾਇਕ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਵਾਗਤ ਲਈ ਪੁੱਜਦੀਆਂ ਰਹੀਆਂ।

ਇਸ ਵਿਚ ਵੱਖ-ਵੱਖ ਸੂਬਿਆਂ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਵੱਲੋਂ ਦਿੱਤੇ ਗਏ ਸਹਿਯੋਗ ਨੂੰ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਸੰਪੂਰਨ ਹੋਇਆ ਹੈ, ਜਿਸ ਲਈ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੋਟਨ ਕੋਟਿ ਸ਼ੁਕਰਾਨਾ ਕਰਦੇ ਹਨ।

ਜਥੇਦਾਰ ਤੋਤਾ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ, ਸ਼੍ਰੋਮਣੀ ਅਕਾਲੀ ਦਲ ਸਮੇਤ ਹੋਰ ਵੱਖ-ਵੱਖ ਰਾਜਸੀ ਪਾਰਟੀ ਅਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਤਨਦੇਹੀ ਨਾਲ ਕੀਤੀ ਗਈ ਸੇਵਾ ਦੀ ਵੀ ਸ਼ਲਾਘਾ ਕੀਤੀ।

ਇਸੇ ਦੌਰਾਨ ਨਗਰ ਕੀਰਤਨ ਦੇ ਕੋਆਰਡੀਨੇਟਰ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਨਗਰ ਕੀਰਤਨ ਦੌਰਾਨ ਸੰਗਤ ਵੱਲੋਂ ਚੜ੍ਹਾਏ ਗਏ ਪੈਸਿਆਂ ਦੇ ਵੇਰਵੇ ਵੀ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਭਾਰਤ ਦੇ 17 ਸੂਬਿਆਂ ਅੰਦਰ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋਣ ਸਮੇਂ 10 ਕਰੋੜ 13 ਲੱਖ 68 ਹਜ਼ਾਰ 601 ਰੁਪਏ ਚੜ੍ਹਾਏ ਗਏ, ਜਦਕਿ ਸਾਰੇ ਨਗਰ ਕੀਰਤਨ ਦੌਰਾਨ 1 ਕਰੋੜ 73 ਲੱਖ 4 ਹਜ਼ਾਰ, 444 ਰੁਪਏ ਦਾ ਖ਼ਰਚਾ ਹੋਇਆ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸੰਗਤ ਵੱਲੋਂ ਗੱਡੀਆਂ ਦੀ ਰਿਪੇਅਰ, ਤੇਲ ਅਤੇ ਸੰਗਤ ਦੀ ਰਿਹਾਇਸ਼ ਆਦਿ ਦੀ ਵੀ ਲਾ-ਮਿਸਾਲ ਸੇਵਾ ਕੀਤੀ ਗਈ ਹੈ, ਜਿਸ ਨੂੰ ਭੁਲਿਆ ਨਹੀਂ ਜਾ ਸਕਦਾ। ਇਸ ਤੋਂ ਇਲਾਵਾ ਸੰਗਤ ਨੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਦਿਆਂ ਸੋਨਾ, ਚਾਂਦੀ ਅਤੇ ਵਿਦੇਸ਼ੀ ਕਰੰਸੀ ਆਦਿ ਚੜਾਅ ਕੇ ਵੀ ਸ਼ਰਧਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੂਹ ਸੰਗਤਾਂ ਦਾ ਧੰਨਵਾਦ ਕਰਦੀ ਹੈ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...