Saturday, April 20, 2024

ਵਾਹਿਗੁਰੂ

spot_img
spot_img

ਨਗਰ ਸੁਧਾਰ ਟਰੱਸਟ ਬਟਾਲਾ ਦੀਆਂ ਜਾਇਦਾਦਾਂ ਤੋਂ ਜੇਕਰ ਇੱਕ ਹਫ਼ਤੇ ਅੰਦਰ ਨਜਾਇਜ ਕਬਜ਼ੇ ਨਾ ਛੱਡੇ ਤਾਂ ਹੋਵੇਗੀ ਕਾਨੂੰਨੀ ਕਾਰਵਾਈ: ਪ੍ਰਸ਼ਾਸਕ ਸ਼ਾਇਰੀ ਭੰਡਾਰੀ

- Advertisement -

ਯੈੱਸ ਪੰਜਾਬ
ਬਟਾਲਾ, 30 ਜੂਨ, 2022 –
ਐੱਸ.ਡੀ.ਐੱਮ-ਕਮ-ਨਗਰ ਸੁਧਾਰ ਟਰੱਸਟ ਬਟਾਲਾ ਦੀ ਪ੍ਰਸ਼ਾਸਕ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਨਗਰ ਸੁਧਾਰ ਟਰੱਸਟ ਦੀਆਂ ਜਾਇਦਾਦਾਂ ਉੱਪਰ ਨਜ਼ਾਇਜ ਕਬਜ਼ੇ ਕਰਨ ਵਾਲੇ ਵਿਅਕਤੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਇੱਕ ਹਫ਼ਤੇ ਦੇ ਅੰਦਰ-ਅੰਦਰ ਆਪਣੇ ਨਜ਼ਾਇਜ ਕਬਜ਼ੇ ਛੱਡ ਦੇਣ ਨਹੀਂ ਤਾਂ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਸਾਰੇ ਨਜ਼ਾਇਜ ਕਬਜ਼ੇ ਕਰਨ ਵਾਲੇ ਵਿਅਕਤੀਆਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕਰ ਦਿੱਤੇ ਗਏ ਹਨ।

ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਟਰੱਸਟ ਦੀਆਂ ਕੁਝ ਜਾਇਦਾਦਾਂ ਵਿੱਚ ਵਿਅਕਤੀਆਂ ਵੱਲੋਂ ਕਬਜ਼ਾ ਕੀਤਾ ਗਿਆ ਹੈ ਅਤੇ ਵਾਰ-ਵਾਰ ਮੌਕਾ ਦੇਣ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਨਿਰਧਾਰਤ ਰਾਸ਼ੀ ਜਮ੍ਹਾਂ ਨਹੀਂ ਕਰਵਾਈ ਗਈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਇਹ ਸਪੱਸ਼ਟ ਹਦਾਇਤਾਂ ਹਨ ਕਿ ਸਰਕਾਰੀ ਜਾਇਦਾਦਾਂ ਉੱਪਰੋਂ ਨਜਾਇਜ ਕਬਜ਼ੇ ਹਟਾਏ ਜਾਣ, ਜਿਸ ਤਹਿਤ ਨਗਰ ਸੁਧਾਰ ਟਰੱਸਟ ਵੱਲੋਂ ਕਾਰਵਾਈ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...