Thursday, March 28, 2024

ਵਾਹਿਗੁਰੂ

spot_img
spot_img

‘ਨਰੋਆ ਪੰਜਾਬ’ ਸੰਸਥਾ ਨੇ ਕੀਤੀ ਸਿੰਘੂ ਬਾਰਡਰ ‘ਤੇ ਮੋਮਬੱਤੀ ਮਾਰਚ ਦੀ ਅਗਵਾਈ

- Advertisement -

ਯੈੱਸ ਪੰਜਾਬ
ਨਵਾਂਸ਼ਹਿਰ, 30 ਨਵੰਬਰ, 2021 –
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਸੰਸਥਾ ‘ਨਰੋਆ ਪੰਜਾਬ’ ਨੇ ਦਿੱਲੀ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨ ਮਜ਼ਦੂਰਾਂ ਨੂੰ ਸ਼ਰਧਾਂਜਲੀ ਦੇਣ ਲਈ ਪਹਿਲ ਕਰਦਿਆਂ ਦਿੱਲੀ ਸਿੰਘੂ ਬਾਰਡਰ ‘ਤੇ ਜਾ ਕੇ ਮੋਮਬੱਤੀ ਮਾਰਚ ਦਾ ਆਯੋਜਨ ਹੀ ਨਹੀਂ ਕੀਤਾ ਸਗੋਂ ਇਸਦੀ ਅਗਵਾਈ ਵੀ ਕੀਤੀ।ਨਰੋਆ ਪੰਜਾਬ ਟੀਮ ਦੇ ਸਾਰੇ ਪ੍ਰਮੁੱਖ ਮੈਂਬਰ ਬੀਤੇ ਦਿਨ ਸਵੇਰ ਤੋਂ ਹੀ ਉਥੇ ਸਿੰਘੂ ਬਾਰਡਰ ‘ਤੇ ਪਹੁੰਚੇ ਹੋਏ ਸਨ।

ਮੁੱਖ ਸਟੇਜ ਤੋਂ ਸੰਬੋਧਨ ਕਰਦਿਆਂ ਸੰਸਥਾ ਦੇ ਸਰਪ੍ਰਸਤ ਸ. ਬਰਜਿੰਦਰ ਸਿੰਘ ਹੁਸੈਨਪੁਰ ਹੁਰਾਂ ਨੇ ਕਿਹਾ ਕਿ ਅੱਜ ਕਨੂੰਨ ਰੱਦ ਹੋਣ ਨਾਲ ਜਿਥੇ ਕਿਸਾਨੀ ਸੰਘਰਸ਼ ਦੀ ਜਿੱਤ ਹੋਈ ਹੈ ਉਥੇ ਸਾਡੇ ਸੱਤ ਸੌ ਦੇ ਕਰੀਬ ਕਿਸਾਨ ਮਜ਼ਦੂਰ ਭਰਾਵਾਂ ਨੂੰ ਕੁਰਬਾਨੀ ਵੀ ਦੇਣੀ ਪਈ ਹੈ।

ਕਿਸਾਨੀ ਬਿੱਲ ਰੱਦ ਹੋਣ ਦਾ ਮੌਕਾ ਖੁਸ਼ੀ ਦੇ ਨਾਲ ਨਾਲ ਕਿਸਾਨ ਮਜ਼ਦੂਰ ਭਰਾਵਾਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਵੀ ਸਮਾਂ ਹੈ।ਕਿਸਾਨ ਅੰਦੋਲਨ ਸਬੰਧੀ ਇੱਕ ਇਤਿਹਾਸਕ ਯਾਦਗਾਰ ਦੀ ਉਸਾਰੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਸ ਤੋਂ ਪ੍ਰੇਰਨਾ ਲੈ ਸਕਣ।ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਨਾ ਸਿਰਫ ਆਰਥਿਕ ਮਦਦ ਦਿੱਤੀ ਜਾਣੀ ਚਾਹੀਦੀ ਹੈ ਸਗੋਂ ਉਹਨਾਂ ਦੀ ਇੱਕ ਵਿਸ਼ੇਸ਼ ਸ਼੍ਰੇਣੀ ਬਣਾ ਕੇ ਉਹਨਾਂ ਲਈ ਵਿਸ਼ੇਸ਼ ਸਹੂਲਤਾਂ ਵੀ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।

ਉਹਨਾਂ ਕਿਹਾ ਕਿ ਜੋ ਵੀ ਸੰਭਵ ਹੋਇਆ ਉਹ ਨਰੋਆ ਪੰਜਾਬ ਵਲੋਂ ਯੋਗਦਾਨ ਪਾਉਣਗੇ।ਸ਼ਹੀਦ ਕਿਸਾਨ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਿੰਘੂ ਬਾਰਡਰ ‘ਤੇ ਕੱਢੇ ਗਏ ਮੋਮਬੱਤੀ ਮਾਰਚ ਵਿੱਚ ਕਿਸਾਨ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ ਤੇ ਆਲ ਇੰਡੀਆ ਕਿਸਾਨ ਮੁਕਤੀ ਮੋਰਚਾ ਦੇ ਨੁਮਾਇੰਦਿਆਂ ਤੋਂ ਇਲਾਵਾ ਹੋਰ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ।

ਨਰੋਆ ਪੰਜਾਬ ਟੀਮ ਵਲੋਂ ਉਥੇ ਵੱਖ ਵੱਖ ਕਿਸਾਨ ਆਗੂਆਂ ਨਾਲ ਮੁਲਾਕਾਤ ਵੀ ਕੀਤੀ ਗਈ।ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸੰਨੀ ਸਿੰਘ ਜ਼ਾਫਰਪੁਰ, ਮੱਖਣ ਸਿੰਘ ਹੰਸਰੋਂ, ਬਲਵੀਰ ਥਾਂਦੀ, ਸਰਬਜੀਤ ਸਿੰਘ ਉਸਮਾਨਪੁਰ, ਕੁਲਦੀਪ ਸਿੰਘ ਰਤਨ, ਗੰਗਵੀਰ ਸਿੰਘ, ਰਿੱਕੀ ਰਠੌਰ, ਤੇਲੂ ਭੱਟੀ ਆਦਿ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...