Friday, April 26, 2024

ਵਾਹਿਗੁਰੂ

spot_img
spot_img

ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਅਦਾਲਤ ਵਿੱਚ ਕੀਤਾ ਆਤਮ ਸਮਰਪਣ, ਪ੍ਰਿਅੰਕਾ ਗਾਂਧੀ ਨੇ ਫ਼ੋਨ ਕਰਕੇ ਕਿਹਾ, ‘ਕਾਂਗਰਸ ਤੁਹਾਡੇ ਨਾਲ’

- Advertisement -

ਯੈੱਸ ਪੰਜਾਬ
ਪਟਿਆਲਾ, 20 ਮਈ, 2022:
34 ਸਾਲ ਪੁਰਾਣੇ ਸੜਕੀ ਹਿੰਸਾ ਦੇ ਇਕ ਮਾਮਲੇ ਵਿੱਚ ਵੀਰਵਾਰ ਨੂੰ ਸੁਪਰੀਮ ਕੋਰਟ ਵੱਲੋਂ ਇਕ ਸਾਲ ਦੀ ਬਾਮੁਸ਼ੱਕਤ ਕੈਦ ਦੀ ਸਜ਼ਾ ਸੁਣਾਏ ਜਾਣ ਮਗਰੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਐਮ.ਪੀ.ਸ: ਨਵਜੋਤ ਸਿੰਘ ਸਿੱਧੂ ਨੇ ਅੱਜ ਪਟਿਆਲਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ।

ਸ: ਸਿੱਧੂ ਨੇ ਬੀਤੇ ਕਲ੍ਹ ਹੀ ਫ਼ੈਸਲਾ ਆਉਣ ਮਗਰੋਂ ਦੋ ਲਫਜ਼ੀ ਟਵੀਟ ਕਰਦਿਆਂ ਕਿਹਾ ਸੀ ਕਿ ਉਹ ਕਾਨੂੰਨ ਦਾ ਸਨਮਾਨ ਕਰਨਗੇ।

ਇਸੇ ਦੌਰਾਨ ਇਹ ਵੀ ਖ਼ਬਰ ਹੈ ਕਿ ਕਾਂਗਰਸ ਦੀ ਕੌਮੀ ਨੇਤਾ ਸ੍ਰੀਮਤੀ ਪ੍ਰਿਅੰਕਾ ਗਾਂਧੀ ਨੇ ਫ਼ੋਨ ’ਤੇ ਸ: ਸਿੱਧੂ ਨਾਲ ਗੱਲ ਕੀਤੀ ਅਤੇ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਹੈ। ਇਹ ਦਾਅਵਾ ਸਾਬਕਾ ਵਿਧਾਇਕ ਸ: ਨਵਤੇਜ ਸਿੰਘ ਚੀਮਾ ਵੱਲੋਂ ਕੀਤਾ ਗਿਆ ਹੈ। ਇਹ ਵੀ ਖ਼ਬਰ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਨੇ ਵੀ ਅੱਜ ਸ: ਸਿੱਧੂ ਨਾਲ ਫ਼ੋਨ ’ਤੇ ਗੱਲ ਕੀਤੀ।

ਸ: ਸਿੱਧੂ ਲਗਪਗ ਚਾਰ ਵਜੇ ਆਪਣੇ ਕਾਂਗਰਸ ਆਗੂ ਸਾਥੀਆਂ ਸ੍ਰੀ ਅਸ਼ਵਨੀ ਸੇਖ਼ੜੀ ਅਤੇ ਸ: ਨਵਤੇਜ ਸਿੰਘ ਚੀਮਾ ਅਤੇ ਕੁਝ ਹੋਰਨਾਂ ਨਾਲ ਅਦਾਲਤ ਪਹੁੰਚੇ ਜਿਸ ਮਗਰੋਂ ਉਨ੍ਹਾਂ ਦੇ ਆਤਮ ਸਮਰਪਣ ਦੀ ਪ੍ਰਕ੍ਰਿਆ ਪੂਰੀ ਕਰਕੇ ਉਨ੍ਹਾਂ ਨੂੂੰ ਪੰਜਾਬ ਪੁਲਿਸ ਦੇ ਵਾਹਨ ਵਿੱਚ ਉੁਨ੍ਹਾਂ ਨੂੰ ਮੈਡੀਕਲ ਲਈ ਮਾਤਾ ਕੌਸ਼ਲਿਆ ਹਸਪਤਾਲ ਲਿਜਾਇਆ ਜਾ ਰਿਹਾ ਹੈ।

ਸ: ਸਿੱਧੂ ਲਗਪਗ ਚਾਰ ਵਜੇ ਆਪਣੇ ਕਾਂਗਰਸ ਆਗੂ ਸਾਥੀਆਂ ਸ੍ਰੀ ਅਸ਼ਵਨੀ ਸੇਖ਼ੜੀ ਅਤੇ ਸ: ਨਵਤੇਜ ਸਿੰਘ ਚੀਮਾ ਅਤੇ ਕੁਝ ਹੋਰਨਾਂ ਨਾਲ ਅਦਾਲਤ ਪਹੁੰਚੇ ਜਿਸ ਮਗਰੋਂ ਉਨ੍ਹਾਂ ਦੇ ਆਤਮ ਸਮਰਪਣ ਦੀ ਪ੍ਰਕ੍ਰਿਆ ਪੂਰੀ ਕਰਕੇ ਉਨ੍ਹਾਂ ਨੂੂੰ ਪੰਜਾਬ ਪੁਲਿਸ ਦੀ ਇਕ ਬੱਸ ਵਿੱਚ ਉੁਨ੍ਹਾਂ ਨੂੰ ਮੈਡੀਕਲ ਲਈ ਰਜਿੰਦਰਾ ਹਸਪਤਾਲ ਲਿਜਾਇਆ ਜਾ ਰਿਹਾ ਹੈ।

ਪਤਾ ਲੱਗਾ ਹੈ ਕਿ ਸ: ਸਿੱਧੂ ਨੂੰ ਮੈਡੀਕਲ ਉਪਰੰਤ ਪਟਿਆਲਾ ਜੇਲ੍ਹ ਵਿੱਚ ਹੀ ਲਿਜਾਇਆ ਜਾਵੇਗਾ। ਯਾਦ ਰਹੇ ਕਿ ਬੀਤੇ ਕਲ੍ਹ ਉਨ੍ਹਾਂ ਨੂੰ ਸਜ਼ਾ ਸੁਣਾਏ ਜਾਣ ਮਗਰੋਂ ਅੰਮ੍ਰਿਤਸਰ ਤੋਂ ਡਾ: ਨਵਜੋਤ ਕੌਰ ਸਿੱਧੂ ਪਟਿਆਲਾ ਪੁੱਜੇ ਸਨ। ਜਦ ਸਜ਼ਾ ਸੁਣਾਈ ਗਈ ਤਾਂ ਸ:ਸਿੱਧੂ ਪਟਿਆਲਾ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ ਇਕ ਰੋਸ ਮਾਰਚ ਦੀ ਇਕ ਹਾਥੀ ’ਤੇ ਸਵਾਰੀ ਕਰਦੇ ਹੋਏ ਅਗਵਾਈ ਕਰ ਰਹੇ ਸਨ।

ਦਿਲਚਸਪ ਗੱਲ ਇਹ ਹੈ ਕਿ ਸ: ਸਿੱਧੂ ਵੀ ਅੱਜ ਪਟਿਆਲਾ ਜੇਲ੍ਹ ਹੀ ਲਿਜਾਏ ਜਾਣਗੇ ਜਿੱਥੇ ਪਹਿਲਾਂ ਹੀ ਉਨ੍ਹਾਂ ਦੇ ਕੱਟੜ ਸਿਆਸੀ ਵਿਰੋਧੀ ਸ: ਬਿਕਰਮ ਸਿੰਘ ਮਜੀਠੀਆ ‘ਡਰੱਗਜ਼’ ਨਾਲ ਸੰਬੰਧਤ ਮਾਮਲੇ ਵਿੱਚ ਬੰਦ ਹਨ। ਇਹ ਅਜੀਬ ਸੰਜੋਗ ਰਹੇਗਾ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਦੋ ਕੱਟੜ ਵਿਰੋਧੀ ਨੇਤਾ, ਜਿਹੜੇ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਦੇ ਹੋਏ ‘ਆਪ’ ਦੀ ਸ੍ਰੀਮਤੀ ਜੀਵਨ ਜਿਉਤ ਕੌਰ ਤੋਂ ਹਾਰ ਗਏ ਸਨ, ਹੁਣ ਪਟਿਆਲਾ ਜੇਲ੍ਹ ਵਿੱਚ ਇਕੱਠੇ ਹੋਣਗੇ।

ਇਸ ਤੋਂ ਪਹਿਲਾਂ ਇਹ ਖ਼ਬਰ ਸੀ ਕਿ ਸ: ਸਿੱਧੂ ਸ਼ੁੱਕਰਵਾਰ ਸਵੇਰੇ 10 ਵਜੇ ਅਦਾਲਤ ਵਿੱਚ ਆਤਮ ਸਮਰਪਣ ਕਰ ਸਕਦੇ ਹਨ। ਇਸ ਸੰਬੰਧ ਵਿੱਚ ਬਕਾਇਦਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਵੱਲੋਂ ਸੂਚਿਤ ਕੀਤਾ ਗਿਆ ਸੀ ਪਰ ਸ: ਸਿੱਧੂ 10 ਵਜੇ ਅਦਾਲਤ ਨਹੀਂ ਪਹੁੰਚੇ ਜਿਸ ਮਗਰੋਂ ਇਹ ਕਿਹਾ ਗਿਆ ਕਿ ਉਹ ਲੰਚ ਤੋਂ ਬਾਅਦ ਆਤਮ ਸਮਰਪਣ ਕਰ ਸਕਦੇ ਹਨ। ਇਸੇ ਦੌਰਾਨ ਸ: ਸਿੱਧੂ ਨੇ ਆਪਣੇ ਵਕੀਲ ਸ੍ਰੀ ਅਭਿਸ਼ੇਕ ਮਨੂ ਸਿੰਘਵੀ ਰਾਹੀਂ ਸੁਪਰੀਮ ਕੋਰਟ ਤਕ ਪਹੁੰਚ ਕੀਤੀ ਜਿਸ ਵਿੱਚ ਸ: ਸਿੱਧੂ ਦੀ ਸਿਹਤ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਕਿ ਉਹ ਆਤਮ ਸਮਰਪਣ ਕਰਨਗੇ ਪਰ ਉਨ੍ਹਾਂ ਨੂੰ ਕੁਝ ਹਫ਼ਤਿਆਂ ਦਾ ਸਮਾਂ ਦਿੱਤਾ ਜਾਵੇ ਪਰ ਅਦਾਲਤ ਵੱਲੋਂ ਇਨਕਾਰ ਕਰਨ ਤੋਂ ਬਾਅਦ ਸ: ਸਿੱਧੂ ਅਦਾਲਤ ਪਹੁੰਚੇ ਅਤੇ ਆਤਮ ਸਮਰਪਣ ਕਰ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...