Friday, April 19, 2024

ਵਾਹਿਗੁਰੂ

spot_img
spot_img

ਨਵਜੋਤ ਸਿੱਧੂ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ; ਕੀ ਰਿਹਾ ਏਜੰਡਾ?

- Advertisement -

ਯੈੱਸ ਪੰਜਾਬ
ਚੰਡੀਗੜ੍ਹ , 27 ਜੁਲਾਈ, 2021:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਮੰਗਲਵਾਰ ਦੁਪਹਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਲਈ ਸਕੱਤਰੇਤ ਸਥਿਤ ਮੁੱਖ ਮੰਤਰੀ ਦਫ਼ਤਰ ਪੁੱਜੇ। ਇਹ ਮੀਟਿੰਗ ਲਗਪਗ ਸਵਾ ਘੰਟਾ ਚੱਲੀ।

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਅਤੇ ਉਨ੍ਹਾਂ ਦੇ ਪ੍ਰਿੰਸੀਪਲ ਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਮੌਜੂਦ ਸਨ ਜਦਕਿ ਸ: ਨਵਜੋਤ ਸਿੰਘ ਸਿੱਧੂ ਦੇ ਨਾਲ ਉਨ੍ਹਾਂ ਦੇ ਚਾਰ ਵਰਕਿੰਗ ਪ੍ਰਧਾਨ ਸ: ਕੁਲਜੀਤ ਸਿੰਘ ਨਾਗਰਾ, ਸ: ਸੰਗਤ ਸਿੰਘ ਗਿਲਜੀਆਂ, ਸ: ਸੁਖਵਿੰਦਰ ਸਿੰਘ ਡੈਨੀ ਅਤੇ ਸ੍ਰੀ ਪਵਨ ਗੋਇਲ ਵੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਸ: ਸਿੱਧੂ ਵੱਲੋਂ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਮਗਰੋਂ ਇਹ ਪਹਿਲੀ ਰਸਮੀ ਮੀਟਿੰਗ ਸੀ ਜਿਸ ਵਿੱਚ ਉਹਨਾਂ ਨੇ ਕੁਝ ਮੁੱਦੇ ਉਠਾਏ।

ਪਤਾ ਲੱਗਾ ਹੈ ਕਿ ਸ: ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਪੰਜਾਬ ਦੇ ਕੁਝ ਮੁੱਖ ਮੁੱਦਿਆਂ ਸੰਬੰਧੀ ਇਕ ਮੰਗ ਪੱਤਰ ਮੁੱਖ ਮੰਤਰੀ ਨੂੰ ਸੌਂਪਿਆ ਹੈ।

ਸ: ਸਿੱਧੂ ਅਤੇ ਚਾਰ ਵਰਕਿੰਗ ਪ੍ਰਧਾਲਾਂ ਦੇ ਦਸਤਖ਼ਤਾਂ ਹੇਠ ਸੌਂਪੇ ਗਏ ਮੰਗ ਪੱਤਰ ਵਿੱਚ ਪੰਜ ਨੁਕਤਿਆਂ ਤਹਿਤ ਕੁਝ ਮੁੱਦੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦੇ ਗਏ ਹਨ।

ਇਹਨਾਂ ਵਿੱਚ ਬੇਅਦਬੀਆਂ ਅਤੇ ਪੁਲਿਸ ਫ਼ਾਇਰਿੰਗ ਦੇ ਮਾਮਲਿਆਂ ਵਿੱਚ ਕਾਰਵਾਈ ਦੀ ਮੰਗ ਕਰਨ ਤੋਂ ਇਲਾਵਾ ਨਸ਼ਿਆਂ ਦੇ ਮਾਮਲੇ ਵਿੱਚ ਵੱਡੀਆਂ ਮੱਛੀਆਂ ਨੂੰ ਹੱਥ ਪਾਉਣ ਦੀ ਗੱਲ ਆਖ਼ੀ ਗਈ ਹੈ।

ਇਸ ਤੋਂ ਇਲਾਵਾ ਕਿਸਾਨੀ ਮੁੱਦੇ ਦੀ ਗੱਲ ਕਰਦਿਆਂ ਇਹ ਕਿਹਾ ਗਿਆ ਹੈ ਕਿ ਜਿਵੇਂ ਪਾਣੀਆਂ ਬਾਰੇ ਨਿਰਣਾਇਕ ਫ਼ੈਸਲਾ ਲਿਆ ਗਿਆ ਸੀ ਉਵੇਂ ਹੀ ਖ਼ੇਤੀ ਬਿੱਲਾਂ ਨੂੰ ਰੱਦ ਕਰਨ ਬਾਰੇ ਇਕ ਬਿੱਲ ਵਿਧਾਨ ਸਭਾ ਵਿੱਚ ਲਿਆਉਣ ਦੀ ਮੰਗ ਰੱਖੀ ਗਈ ਹੈ ਜਿਸ ਬਾਰੇ ਇਹ ਕਿਹਾ ਗਿਆ ਹੈ ਕਿ ਕਾਂਗਰਸ ਦੇ ਐਮ.ਐਲ.ਏ. ਤਿਆਰ ਹਨ।

ਇਸ ਤੋਂ ਇਲਾਵਾ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਦੀ ਵੀ ਮੰਗ ਰੱਖੀ ਗਈ ਹੈ।

ਆਪਣੇ ਹੱਕਾਂ ਲਈ ਮੁਲਾਜ਼ਮਾਂ ਦੀਆਂ 20 ਦੇ ਕਰੀਬ ਯੂਨੀਅਨੜਾਂ ਦੇ ਸੰਘਰਸ਼ ਦੇ ਰਾਹ ਪਏ ਹੋਣ ਦੀ ਗੱਲ ਕਰਦਿਆਂ ਇਹ ਕਿਹਾ ਗਿਆ ਕਿ ਇਹਨਾਂ ਦੇ ਮਸਲਿਆਂ ਦਾ ਫ਼ੌਰੀ ਹੱਲ ਕੀਤਾ ਜਾਵੇ।

ਸ: ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਮੰਗ ਪੱਤਰ ਦਾ ਪੰਜਾਬੀ ਵਿੱਚ ਉਲਥਾ ਅਤੇ ਅੰਗਰੇਜ਼ੀ ਵਿੱਚ ਸੌਂਪੀ ਅਸਲ ਚਿੱਠੀ ਹੇਠਾਂ ਦਿੱਤੀ ਜਾ ਰਹੀ ਹੈ।

ਮਾਣਯੋਗ ਮੁੱਖ ਮੰਤਰੀ,

ਸ੍ਰੀਮਾਨ ਜੀ,

ਪੰਜਾਬ ਨੂੰ ਅੱਜ ਫ਼ੈਸਲੇ ਲੈਣ ਵਿਚ ਦਲੇਰ, ਦ੍ਰਿੜ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਲੀ ਲੀਡਰਸ਼ਿਪ ਦੀ ਲੋੜ ਹੈ ਜੋ ਹਰ ਪੰਜਾਬੀ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੋਵੇ। ਪੰਜਾਬ ਨੂੰ ਇਸ ਵੇਲੇ ਅਜਿਹੀ ਲੀਡਰਸ਼ਿਪ ਦੀ ਪਹਿਲਾਂ ਨਾਲੋਂ ਕਿਤੇ ਵੱਧ ਲੋੜ ਹੈ। ਹਰ ਪੰਜਾਬੀ ਨੂੰ ਇਨਸਾਫ਼ ਦੇਣ ਦੇ ਨਕਸ਼ੇ ਅਰਥਾਤ ਹਾਈਕਮਾਨ ਦੇ ਦਿੱਤੇ 18 ਸੂਤਰੀ ਏਜੰਡੇ ਨਾਲ ਪੰਜਾਬ ਕਾਂਗਰਸ ਦੇ ਵਰਕਰ ਇਕਮਤ ਡਟਕੇ ਖੜ੍ਹੇ ਹਨ।

ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਲਈ ਪੰਜਾਬ ਭਰ ਦੇ ਕਾਂਗਰਸ ਪਾਰਟੀ ਵਰਕਰਾਂ ਨਾਲ ਬਾਰੰਬਾਰ ਵਿਚਾਰ-ਵਟਾਂਦਰਾ ਅਤੇ ਸਲਾਹ-ਮਸ਼ਵਰਾ ਕਰਕੇ ਅਸੀਂ ਤੁਹਾਨੂੰ ਏਜੰਡੇ ਦੇ 18 ਨੁਕਤਿਆਂ ਵਿੱਚੋਂ ਉਹ ਪੰਜ ਨੁਕਤੇ ਲਿਖਕੇ ਦੇ ਰਹੇ ਹਾਂ ਜਿਨ੍ਹਾਂ ਉੱਪਰ ਸਰਕਾਰ ਨੂੰ ਤੁਰੰਤ ਪਹਿਲ ਦੇ ਆਧਾਰ ‘ਤੇ ਕਾਰਵਾਈ ਕਰਨੀ ਚਾਹੀਦੀ ਹੈ :
1. ਪੰਜਾਬ ਦੇ ਲੋਕ ਪੰਜਾਬ ਦੀ ਰੂਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਹੋਈ ਪੁਲਿਸ ਗੋਲੀਬਾਰੀ ਪਿਛਲੇ ਮੁੱਖ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੇ ਰੂਪ ਵਿਚ ਇਨਸਾਫ਼ ਮੰਗ ਰਹੇ ਹਨ।

2. ਸਪੈਸ਼ਲ ਟਾਸਕ ਫੋਰਸ (STF) ਦੀ ਰਿਪੋਰਟ ਵਿਚ ਦਰਜ ਨਸ਼ਾ ਤਸਕਰੀ ਪਿਛਲੇ ਵੱਡੇ ਮਗਰਮੱਛਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇ।

3. ਖੇਤੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ ਅਤੇ ਅਸੀਂ ਸਭ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ, ਇਸ ਲਈ ਪੰਜਾਬ ਸਰਕਾਰ ਤਿੰਨ ਕਾਲੇ ਕਾਨੂੰਨਾਂ ਦੀਆਂ ਕੁੱਝ ਧਾਰਾਵਾਂ ਵਿਚ ਸਿਰਫ਼ ਸੋਧਾਂ ਦੀ ਹੀ ਸਿਫ਼ਾਰਸ ਨਾ ਕਰੇ, ਬਲਕਿ ਇਹ ਐਲਾਨਦਿਆਂ ਕਿ ਇਹ ਕਿਸੇ ਵੀ ਕੀਮਤ ਉੱਪਰ ਪੰਜਾਬ ਵਿਚ ਲਾਗੂ ਨਹੀਂ ਹੋਣਗੇ, ਉਹ ਕਾਲੇ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਨਕਾਰੇ। ਜਿਵੇਂ ਅਸੀਂ ਸਤਲੁਜ-ਯਮੁਨਾ ਲਿੰਕ (SYL) ਦੇ ਕੇਸ ਵਿਚ ਕੀਤਾ ਸੀ, ਵਿਧਾਨ ਸਭਾ ਵੱਲੋਂ ਇਸ ਤਰ੍ਹਾਂ ਦੇ ਹੀ ਦਲੇਰੀ ਵਾਲੇ ਹੱਲ ਦੀ ਅੱਜ ਬੇਹੱਦ ਲੋੜ ਹੈ ਅਤੇ ਮੈਂ ਤੁਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਇਸ ਲਈ ਵਿਧਾਇਕ ਤਿਆਰ ਹਨ।

4. 2017 ਦੀਆਂ ਚੋਣਾਂ ਮੌਕੇ ਨੁਕਸਦਾਰ ਬਿਜਲੀ ਖਰੀਦ ਸਮਝੌਤਿਆਂ (PPAs) ਨੂੰ ਰੱਦ ਕਰਨ ਦੇ ਤੁਹਾਡੇ ਕੀਤੇ ਵਾਅਦਿਆਂ ਨੂੰ ਵੀ ਸਾਡੀ ਸਰਕਾਰ ਨੂੰ ਤੁਰੰਤ ਪੂਰਾ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਦੇ ਖਜ਼ਾਨੇ ਨੂੰ ਹੋਰ ਖੋਰਾ ਨਾ ਲੱਗੇ।

5. ਅੱਜ, 20 ਤੋਂ ਵੱਧ ਜੱਥੇਬੰਦੀਆਂ (ਅਧਿਆਪਕ, ਡਾਕਟਰ, ਨਰਸਾਂ, ਲਾਇਨਮੈਨ, ਸਫ਼ਾਈ ਕਰਮਚਾਰੀ ਆਦਿ) ਰਾਜ ਭਰ ਵਿਚ ਧਰਨੇ ਦੇ ਰਹੇ ਹਨ। ਇਸ ਲਈ ਸਭ ਦੀ ਸੁਨਣ ਨੂੰ ਤਿਆਰ ਅਤੇ ਸਰਬੱਤ ਦੇ ਭਲੇ ਖ਼ਾਤਰ ਕਦਮ ਚੁੱਕਣ ਵਾਲੀ ਲੀਡਰਸ਼ਿਪ ਦੀ ਲੋੜ ਹੈ। ਲਾਜ਼ਮੀ ਹੈ ਕਿ ਸਰਕਾਰ ਗੱਲਬਾਤ ਅਤੇ ਸਲਾਹ-ਮਸ਼ਵਰੇ ਲਈ ਦਰਵਾਜੇ ਖੋਲ੍ਹੇ ਅਤੇ ਆਪਣੇ ਵਿੱਤੀ ਸਾਧਨਾਂ ਨੂੰ ਧਿਆਨ ‘ਚ ਰੱਖਦਿਆਂ ਤੁਰੰਤ ਕੁੱਝ ਕਰੇ।

ਨਿਰਣਾਇਕ ਫ਼ੈਸਲੇ ਲਏ ਬਿਨ੍ਹਾਂ ਕਦੇ ਵੀ ਕੋਈ ਮਹਾਨ ਪ੍ਰਾਪਤੀ ਹਾਸਿਲ ਨਹੀਂ ਹੁੰਦੀ। ਅਸੀਂ ਤੁਹਾਨੂੰ ਤੁਰੰਤ ਕਾਰਵਾਈ ਕਰਨ ਲਈ ਬੇਨਤੀ ਕਰਦੇ ਹਾਂ।

ਧੰਨਵਾਦ।

ਤੁਹਾਡਾ ਸ਼ੁਭਚਿੰਤਕ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...