Friday, April 26, 2024

ਵਾਹਿਗੁਰੂ

spot_img
spot_img

ਨਵਾਂਸ਼ਹਿਰ ਦੇ ਡੀਸੀ ਅਤੇ ਐੱਸ.ਐੱਸ.ਪੀ ਨੇ ਸਾਂਝੇ ਤੌਰ ’ਤੇ ਸਟਰਾਂਗ ਰੂਮਾਂ ਦਾ ਦੌਰਾ ਕੀਤਾ, ਸੁਰੱਖਿਆ ਟੀਮਾਂ ਨੂੰ ਸਟਰਾਂਗ ਰੂਮਾਂ ਦੀ ਸੁਰੱਖਿਆ ਲਈ ਮੁਸਤੈਦ ਰਹਿਣ ਦੀ ਹਦਾਇਤ

- Advertisement -

ਯੈੱਸ ਪੰਜਾਬ
ਨਵਾਂਸ਼ਹਿਰ, 19 ਜਨਵਰੀ, 2022 –
ਈ ਵੀ ਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ ਦੇ ਪਹਿਲੇ ਗੇੜ ਦੇ ਮੁਕੰਮਲ ਹੋਣ ਤੋਂ ਬਾਅਦ ਸਟਰਾਂਗ ਰੂਮਾਂ, ਜਿੱਥੇ ਈ.ਵੀ.ਐਮਜ਼ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖਿਆ ਗਿਆ ਹੈ, ਦਾ ਬੁੱਧਵਾਰ ਨੂੰ ਸਾਂਝਾ ਦੌਰਾ ਕਰਦਿਆਂ ਡੀ ਸੀ ਵਿਸ਼ੇਸ਼ ਸਾਰੰਗਲ ਅਤੇ ਐਸ ਐਸ ਪੀ ਕੰਵਰਦੀਪ ਕੌਰ ਨੇ ਉੱਥੇ ਤਾਇਨਾਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਈ.ਵੀ.ਐਮਜ਼ ਦੀ ਸੁਰੱਖਿਆ ਸਖ਼ਤ ਅਤੇ ਸੰਜੀਦਗੀ ਨਾਲ ਕਰਨ।

ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਰੱਖਣ ਲਈ ਈ.ਵੀ.ਐਮਜ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਮਸ਼ੀਨਾਂ ਦੀ ਸੁਚੱਜੇ ਢੰਗ ਨਾਲ ਸੁਰੱਖਿਆ ਕਰਨਾ ਸਾਡਾ ਪ੍ਰਮੁੱਖ ਫਰਜ਼ ਹੈ।

ਜੀ.ਐਨ.ਕਾਲਜ ਬੰਗਾ ਜਿੱਥੇ ‘ਡਿਸਪੈਚ ਅਤੇ ਰਸੀਟ’ ਦੋਵੇਂ ਕੇਂਦਰ ਤਿਆਰ ਕੀਤੇ ਗਏ ਹਨ, ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਵੋਟਾਂ ਦੀ ਗਿਣਤੀ ਵੀ ਇਸੇ ਥਾਂ ’ਤੇ ਹੀ ਹੋਵੇਗੀ। ਉਨ੍ਹਾਂ ਐਸ.ਐਸ.ਪੀ ਨੂੰ ਕਿਹਾ ਕਿ ਉਹ ਸੁਰੱਖਿਆ ਸਬੰਧੀ ਢੁਕਵੀਂ ਤਾਇਨਾਤੀ ਯੋਜਨਾ ਉਲੀਕਣ ਤਾਂ ਜੋ ਪਹਿਲਾਂ ਤੋਂ ਹੀ ਸੁਚਾਰੂ ਪ੍ਰਬੰਧ ਕੀਤੇ ਜਾ ਸਕਣ।

ਉਨ੍ਹਾਂ ਉੱਥੇ ਲੱਗੇ ਸੀ ਸੀ ਟੀ ਵੀ ਕੈਮਰਿਆਂ ਰਾਹੀਂ ਈ ਵੀ ਐਮਜ਼ ਦੀ ਸਾਂਭ-ਸੰਭਾਲ ਦੀ ਵੀ ਜਾਂਚ ਕੀਤੀ ਅਤੇ ਸਟਰਾਂਗ ਰੂਮਾਂ ਦੀ ਰਾਖੀ ਕਰ ਰਹੇ ਪੁਲੀਸ ਮੁਲਾਜ਼ਮਾਂ ਨੂੰ ਵਧੇਰੇ ਚੌਕਸ ਰਹਿਣ ਲਈ ਕਿਹਾ। ਉਨ੍ਹਾਂ ਹਦਾਇਤ ਕੀਤੀ ਕਿ ਕਿਸੇ ਵੀ ਵਿਅਕਤੀ ਨੂੰ ਇਸ ਖੇਤਰ ਵਿੱਚ ਜਾਣ ਦੀ ਇਜਾਜ਼ਤ ਨਾ ਦਿੱਤੀ ਜਾਵੇ ਅਤੇ ਅਧਿਕਾਰੀਆਂ ਦੀ ਐਂਟਰੀ ਨੂੰ ਵੀ ਇੱਕ ਵਿਸ਼ੇਸ਼ ਲਾਗ ਬੁੱਕ ਵਿੱਚ ਦਰਜ ਕੀਤਾ ਜਾਵੇ।

ਬਲਾਚੌਰ ਵਿਖੇ ਬੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀ ਸੀ ਅਤੇ ਐਸ ਐਸ ਪੀ ਨੇ ਦੱਸਿਆ ਕਿ ਇਸ ਸਥਾਨ ਤੋਂ ਬਲਾਚੌਰ ਵਿਧਾਨ ਸਭਾ ਹਲਕੇ ਲਈ ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ ਜਾਣਗੀਆਂ ਜਦਕਿ ਮਸ਼ੀਨਾਂ ਦੀ ਵਾਪਸੀ ਅਤੇ ਗਿਣਤੀ ਦੇ ਪ੍ਰਬੰਧ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚੂਐਂਟ ਕਾਲਜ ਵਿਖੇ ਕੀਤੇ ਗਏ ਹਨ।

ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੋਲਿੰਗ ਪਾਰਟੀਆਂ ਨੂੰ ਦੋਵਾਂ ਥਾਵਾਂ ਤੋਂ ਭੇਜਣ ਅਤੇ ਵਾਪਸੀ ਲਈ ਅਗਾਊਂ ਟ੍ਰੈਫਿਕ ਯੋਜਨਾ ਬਣਾਉਣ ਲਈ ਵੀ ਕਿਹਾ।

ਰਾਹੋਂ ਦੇ ਦੋਆਬਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਛੋਕਰਾਂ ਵਿਖੇ ਐਸ ਪੀ (ਐਚ) ਮਨਵਿੰਦਰਬੀਰ ਸਿੰਘ ਨਾਲ ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਸਾਰੰਗਲ ਨੇ ਸਟਰਾਂਗ ਰੂਮ ਅਤੇ ਗਿਣਤੀ ਹਾਲ ਦਾ ਨਿਰੀਖਣ ਕੀਤਾ। ਉਨ੍ਹਾਂ ਸੁਰੱਖਿਆ ਪ੍ਰਬੰਧਾਂ ਸਬੰਧੀ ਜ਼ਰੂਰੀ ਨਿਰਦੇਸ਼ ਦਿੱਤੇ ਤਾਂ ਜੋ ਈ.ਵੀ.ਐਮਜ਼ ਨੂੰ ਸਖ਼ਤ ਸੁਰੱਖਿਆ ਹੇਠ ਰੱਖਿਆ ਜਾ ਸਕੇ। ਉਨ੍ਹਾਂ ਤਹਿਸੀਲਦਾਰ ਨਵਾਂਸ਼ਹਿਰ ਅਮਰਜੀਤ ਸਿੰਘ ਸਿੱਧੂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੁਝ ਕੁ ਬਦਲਾਅ ਕਰਨ ਲਈ ਵੀ ਕਿਹਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਦਿਸ਼ਾ-ਨਿਰਦੇਸ਼ਾਂ ਦੇ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਪਹਿਲਾਂ ਵਾਲੀ ਇਕਹਿਰੀ ਥਾਂ ’ਤੇ ਭੀੜ ਨੂੰ ਘੱਟ ਕਰਨ ਲਈ ਤਿੰਨ ਵੱਖਰੇ ਗਿਣਤੀ ਕੇਂਦਰ ਬਣਾਏ ਜਾਣ ਦਾ ਇਹ ਪਹਿਲਾ ਮੌਕਾ ਹੋਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਕੋਵਿਡ-19 ਸਾਵਧਾਨੀ ਉਪਾਵਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਹਰੇਕ ਗਿਣਤੀ ਕੇਂਦਰਾਂ ’ਤੇ 7-7 ਗਿਣਤੀ ਟੇਬਲਾਂ ਵਾਲੇ ਦੋ-ਦੋ ਹਾਲ ਬਣਾਏ ਜਾਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...