Thursday, March 27, 2025
spot_img
spot_img
spot_img

ਨਵੀਂਆਂ ਪੰਚਾਇਤਾਂ ਨੂੰ Amritsar Municipal Corporation ਵਿੱਚ ਸ਼ਮੂਲੀਅਤ ਲਈ ਨਵੇਂ ਮਤੇ ਪਾਸ ਕਰਨ ਦੀ ਲੋੜ: Dr. Ravjot Singh

ਯੈੱਸ ਪੰਜਾਬ
ਚੰਡੀਗੜ੍ਹ, 24 ਮਾਰਚ, 2025

Punjab ਵਿਧਾਨ ਸਭਾ ‘ਚ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਧਿਆਨ ਦਿਵਾਊ ਨੋਟਿਸ ਰਾਹੀਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ Punjab ਦੇ ਸਥਾਨਕ ਸਰਕਾਰ ਮੰਤਰੀ Dr. Ravjot Singh ਨੇ ਕਿਹਾ ਕਿ Amritsar (ਉੱਤਰੀ) ਵਿਧਾਨ ਸਭਾ ਹਲਕੇ ਦੀਆਂ 12 ਗ੍ਰਾਮ ਪੰਚਾਇਤਾਂ ਨੂੰ ਨਗਰ ਨਿਗਮ, Amritsar ਵਿੱਚ ਸ਼ਾਮਲ ਕਰਨ ਸੰਬੰਧੀ ਲੋੜੀਂਦੀਆਂ ਕਾਰਵਾਈਆਂ ਤੇ ਪ੍ਰਕਿਰਿਆਵਾਂ ਅਪਣਾਉਣੀਆਂ ਜ਼ਰੂਰੀ ਹਨ।

ਮੰਤਰੀ ਨੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ 24 ਜਨਵਰੀ, 2024 ਨੂੰ Punjab ਵਿਧਾਨ ਸਭਾ ਦੀ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦੀ ਮੀਟਿੰਗ ਦੌਰਾਨ ਇਹ ਮਾਮਲਾ ਉਠਾਇਆ ਸੀ। ਇਸ ਤੋੰ ਬਾਅਦ 12 ਗ੍ਰਾਮ ਪੰਚਾਇਤਾਂ ਵਿੱਚੋਂ ਕੁੱਝ ਨੇ ਫਰਵਰੀ 2024 ਵਿੱਚ ਆਪਣੇ ਖੇਤਰ ਨੂੰ ਨਗਰ ਨਿਗਮ ਅੰਮ੍ਰਿਤਸਰ ਵਿੱਚ ਸ਼ਾਮਲ ਕਰਨ ਲਈ ਮਤੇ ਵੀ ਪਾਸ ਕੀਤੇ ਸਨ।

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਅਕਤੂਬਰ ਵਿੱਚ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਤੋਂ ਬਾਅਦ ਨਵੀਆਂ ਪੰਚਾਇਤਾਂ ਗਠਿਤ ਹੋਈਆਂ ਹਨ। ਇਸ ਸਬੰਧ ਵਿੱਚ, ਨਵੇਂ ਗ੍ਰਾਮ ਪੰਚਾਇਤ ਅਦਾਰਿਆਂ ਵੱਲੋਂ ਨਗਰ ਨਿਗਮ ਵਿੱਚ ਸ਼ਾਮਲ ਹੋਣ ਸੰਬੰਧੀ ਤਾਜਾ ਮਤੇ ਪਾਸ ਕਰਨਾ ਉਚਿਤ ਹੋਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਦਸੰਬਰ 2024 ਵਿੱਚ ਹੋਈਆਂ ਸ਼ਹਿਰੀ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਤੋਂ ਬਾਅਦ 28 ਜਨਵਰੀ, 2025 ਨੂੰ ਨਗਰ ਨਿਗਮ, ਅੰਮ੍ਰਿਤਸਰ ਦਾ ਨਵਾਂ ਸਦਨ ਗਠਿਤ ਹੋਇਆ। ਜਦੋਂ ਨਗਰ ਨਿਗਮ ਦਾ ਸਦਨ ਇਨ੍ਹਾਂ ਗ੍ਰਾਮ ਪੰਚਾਇਤਾਂ ਨੂੰ ਸ਼ਾਮਲ ਕਰਨ ਸੰਬੰਧੀ ਮਤਾ ਪਾਸ ਕਰ ਲਵੇਗਾ, ਤਾਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 3(6) ਅਧੀਨ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਮਾਮਲੇ ਸੰਬੰਧੀ ਵਿਭਾਗ, ਡਿਪਟੀ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਦੇ ਨਾਲ ਲਗਾਤਾਰ ਸੰਪਰਕ ‘ਚ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ