Wednesday, April 17, 2024

ਵਾਹਿਗੁਰੂ

spot_img
spot_img

ਨਵੀਂ ਐਸ.ਸੀ. ਸਕਾਲਰਸ਼ਿਪ ਸਕੀਮ ਸ਼ੁਰੂ ਕਰਨ ’ਤੇ ਐਸ.ਸੀ., ਬੀ.ਸੀ. ਮੰਤਰੀਆਂ ਤੇ ਵਿਧਾਇਕਾਂ ਨੇ ਕੀਤਾ ਕੈਪਟਨ ਦਾ ਧੰਨਵਾਦ

- Advertisement -

ਯੈੱਸ ਪੰਜਾਬ
ਚੰਡੀਗੜ, 21 ਅਕਤੂਬਰ, 2020 –
ਪੰਜਾਬ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਐਸ.ਸੀ. ਵਿਦਿਆਰਥੀਆਂ ਲਈ ਡਾ. ਬੀ.ਆਰ. ਅੰਬੇਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਰਲਸ਼ਿਪ ਸਕੀਮ ਸ਼ੁਰੂ ਕਰਨ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।

ਅੱਜ ਪੰਜਾਬ ਵਿਧਾਨ ਸਭਾ ’ਚ ਕੀਤੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਕਿਹਾ ਕਿ ਇਸ ਸਕੀਮ ਨਾਲ ਲੋੜਵੰਦ ਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਦਾ ਭਵਿੱਖ ਉਜਵਲ ਹੋਵੇਗਾ।

ਉਨਾਂ ਇਸ ਲੋਕ ਪੱਖੀ ਫੈਸਲੇ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਇਸ ਨੂੰ ਸੂਬੇ ਦੇ ਗ਼ਰੀਬ ਪਰਿਵਾਰਾਂ ਲਈ ਇੱਕ ਵਰਦਾਨ ਦੱਸਿਆ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਐਸ.ਸੀ. ਸਕਾਲਰਸ਼ਿਪ ਸਕੀਮ ਨੂੰ ਚਾਲੂ ਰੱਖਣ ਤੋਂ ਆਪਣੇ ਹੱਥ ਪਿੱਛੇ ਖਿੱਚ ਕੇ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪਾ ਦਿੱਤਾ ਸੀ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੇ ਪੱਧਰ ’ਤੇ ਸ਼ੁਰੂ ਕੀਤੀ ਇਸ ਨਵੀਂ ਸਕੀਮ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਸਹਾਇਤਾ ਮਿਲੇਗੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਵਚਨਬੱਧਤਾ ਬਾਰੇ ਦੱਸਦਿਆਂ ਮੰਤਰੀਆਂ ਤੇ ਵਿਧਾਇਕਾਂ ਨੇ ਕਿਹਾ ਕਿ ਇਸ ਸਕੀਮ ਤਹਿਤ ਆਮਦਨੀ ਦੇ ਮਾਪਦੰਡਾਂ ਨੂੰ 2.5 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰਨ ਨਾਲ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਸਕੀਮ ਵਿਚ ਸ਼ਾਮਲ ਕਰਨ ਵਿੱਚ ਸਹਾਇਤਾ ਮਿਲੇਗੀ। ਉਨਾਂ ਕਿਹਾ ਕਿ ਅਕਾਦਮਿਕ ਸੈਸ਼ਨ 2020-21 ਤੋਂ ਸ਼ੁਰੂ ਹੋਣ ਵਾਲੀ ਇਹ ਯੋਜਨਾ ਪੰਜਾਬ ਦੇ ਨਿਵਾਸੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਲਈ ਲਾਗੂ ਹੋਵੇਗੀ।

ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਅਰੁਣਾ ਚੌਧਰੀ, ਚਰਨਜੀਤ ਸਿੰਘ ਚੰਨੀ, ਰਜ਼ੀਆ ਸੁਲਤਾਨਾ ਤੋਂ ਇਲਾਵਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਵਿਧਾਇਕ ਰਾਜ ਕੁਮਾਰ ਵੇਰਕਾ, ਸਤਿਕਾਰ ਕੌਰ, ਬਲਵਿੰਦਰ ਸਿੰਘ ਲਾਡੀ, ਬਲਵਿੰਦਰ ਸਿੰਘ ਧਾਲੀਵਾਲ, ਰਾਜ ਕੁਮਾਰ ਚੱਬੇਵਾਲ, ਹਰਜੋਤ ਕਮਲ, ਸੁਰਿੰਦਰ ਸਿੰਘ, ਦਵਿੰਦਰ ਸਿੰਘ ਘੁਬਾਇਆ, ਨੱਥੂ ਰਾਮ, ਪ੍ਰੀਤਮ ਸਿੰਘ ਕੋਟਭਾਈ, ਕੁਲਦੀਪ ਸਿੰਘ ਵੈਦ, ਤਰਸੇਮ ਸਿੰਘ ਡੀ.ਸੀ., ਸੁਸ਼ੀਲ ਕੁਮਾਰ ਰਿੰਕੂ ਅਤੇ ਨਿਰਮਲ ਸਿੰਘ ਸ਼ੁਤਰਾਣਾ ਆਦਿ ਹਾਜ਼ਰ ਸਨ।


Click here to Like us on Facebook


 

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...